Punjab
Patiala News: ਭਾਜਪਾ ਨੂੰ ਮਿਲਿਆ ਹੁੰਗਾਰਾ, ਕਈ ਪ੍ਰਮੁੱਖ ਸ਼ਖਸ਼ੀਅਤਾਂ ਭਾਜਪਾ ’ਚ ਸ਼ਾਮਲ
ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਸਿਰੋਪਾਓ ਪਾ ਕੇ ਸਾਥੀਆਂ ਦਾ ਕੀਤਾ ਨਿੱਘਾ ਸਵਾਗਤ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੰਗਠਨਾਤਮਕ ਆਧਾਰ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਆਗੂ ਕੇ.ਕੇ. ਸ਼ਰਮਾ ਦੇ ਯਤਨਾਂ ਸਦਕਾ ਇਲਾਕੇ ਦੀਆਂ ਵੱਖ-ਵੱਖ ਸਮਾਜਿਕ, ਰਾਜਨੀਤਿਕ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਦਾ ਪੱਲਾ ਫੜ ਲਿਆ।
ਪਟਿਆਲਾ ਵਿਖੇ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸਾਬਕਾ ਕੇਂਦਰੀ ਮੰਤਰੀ ਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।
Read Also : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਰਿਆਣਾ ਦੇ ਜੀਂਦ ਤੋਂ ਕਰਨਗੇ ਸਵੱਛ ਰੇਲ ਆਵਾਜਾਈ ਦੀ ਸ਼ੁਰੂਆਤ
ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਅੱਜ ਸ਼ਾਮਲ ਹੋਣ ਵਾਲੇ ਸਾਰੇ ਸਾਥੀ ਆਪੋ-ਆਪਣੇ ਖੇਤਰਾਂ ਵਿੱਚ ਸਮਾਜਿਕ ਕਾਰਜਾਂ ਲਈ ਜਾਣੇ ਜਾਂਦੇ ਹਨ ਅਤੇ ਇਨ੍ਹਾਂ ਦੇ ਆਉਣ ਨਾਲ ਭਾਜਪਾ ਪਰਿਵਾਰ ਨੂੰ ਜ਼ਮੀਨੀ ਪੱਧਰ ’ਤੇ ਵੱਡੀ ਤਾਕਤ ਮਿਲੀ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਦੇਸ਼ ਨੂੰ ਵਿਸ਼ਵ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਦੇਖ ਕੇ ਭਾਜਪਾ ਵੱਲ ਰੁਖ ਕਰ ਰਿਹਾ ਹੈ। ਪੰਜਾਬ ਦੇ ਲੋਕ ਵੀ ਹੁਣ ਵਿਕਾਸ ਅਤੇ ਸੁਰੱਖਿਆ ਦੀ ਰਾਜਨੀਤੀ ਚਾਹੁੰਦੇ ਹਨ।
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਜਿਸ ਤੇਜ਼ੀ ਨਾਲ ਰੋਜ਼ਾਨਾ ਭਾਜਪਾ ਦੇ ਪਰਿਵਾਰ ਵਿੱਚ ਵਾਧਾ ਹੋ ਰਿਹਾ ਹੈ, ਇਹ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਭਾਜਪਾ ਦੀ ਅਗਵਾਈ ਵਾਲੀ ਇੱਕ ਮਜ਼ਬੂਤ ਸਰਕਾਰ ਬਣੇਗੀ ਅਤੇ ਸੂਬੇ ਵਿੱਚ ’ਕਮਲ ਦਾ
ਫੁੱਲ’ ਪੂਰੀ ਸ਼ਾਨ ਨਾਲ ਖਿੜੇਗਾ। ਇਸ ਦੌਰਾਨ ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਕੇ.ਕੇ. ਸ਼ਰਮਾ ਨੇ ਪਾਰਟੀ ਲੀਡਰਸ਼ਿਪ ਅਤੇ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਰਕਰ ਅਤੇ ਆਗੂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
ਅੰਤ ਵਿੱਚ ਪ੍ਰਨੀਤ ਕੌਰ ਨੇ ਸਮੂਹ ਵਰਕਰਾਂ ਨੂੰ ਕਿਹਾ ਕਿ ਉਹ ਹੁਣੇ ਤੋਂ ਹੀ ਘਰ-ਘਰ ਜਾ ਕੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਆਯੁਸ਼ਮਾਨ ਭਾਰਤ, ਅਤੇ ਕਿਸਾਨ ਸਨਮਾਨ ਨਿਧੀ ਵਰਗੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਤਾਂ ਜੋ ਪੰਜਾਬ ਦੇ ਉੱਜਵਲ ਭਵਿੱਖ ਲਈ ਭਾਜਪਾ ਦੇ ਹੱਥਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਦੌਰਾਨ ਪਟਿਆਲਾ ਸ਼ਹਿਰੀ ਜਿਲ੍ਹਾ ਪ੍ਰਧਾਨ ਵਿਜੇ ਕੁਮਾਰ ਕੂਕਾ, ਜਨਰਲ ਸਕੱਤਰ ਹੈਪੀ ਸ਼ਰਮਾ ਅਤੇ ਹਰਦੇਵ ਬੱਲੀ ਆਦਿ ਹਾਜ਼ਰ ਸਨ।