Farmers Protest: ਰੋਡ ਸੰਘਰਸ਼ ਕਮੇਟੀ ਤੇ ਕਿਸਾਨ ਯੂਨੀਅਨਾਂ ਵੱਲੋਂ ਹਾਈਵੇ ਦਾ ਕੰਮ ਮੁੜ ਬੰਦ

ਲਾਇਆ ਪੱਕਾ ਮੋਰਚਾ ਸ਼ੁਰੂ

Satinder Mathur  Picture
Published On

Farmers Protest: (ਜਸਵੀਰ ਗਹਿਲ) ਮਹਿਲ ਕਲਾਂ/ ਬਰਨਾਲਾ। ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਪੀੜਤ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਰਨਾਲਾ- ਮੋਗਾ ਕੌਮੀ ਮਾਰਗ ’ਤੇ ਪਿੰਡ ਟੱਲੇਵਾਲ ਅਤੇ ਰਾਮਗੜ੍ਹ ਦੇ ਵਿਚਾਲੇ ਬਣੇ ਓਵਰਬ੍ਰਿਜ ਹੇਠਾਂ ਪੱਕਾ ਮੋਰਚਾ ਲਗਾ ਕੇ ਭਾਰਤ ਮਾਲਾ ਪ੍ਰੋਜੈਕਟ ਦੇ ਜੰਮੂ ਕੱਟੜਾ ‘ਗਰੀਨ ਫੀਲਡ ਹਾਈਵੇ’ ਦਾ ਕੰਮ ਮੁੜ ਬੰਦ ਕਰਵਾ ਦਿੱਤਾ ਗਿਆ ਹੈ।

   ਇਸ ਮੌਕੇ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਅਤੇ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਆਗੂ ਜਗਰਾਜ ਸਿੰਘ ਹਰਦਾਸਪੁਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਪੁਲੀਸ ਪ੍ਰਸ਼ਾਸਨ ਨਾਲ ਹੋਏ ਸਮਝੌਤੇ ਤਹਿਤ ਇੱਕ ਹਫ਼ਤੇ ਦੇ ਅੰਦਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਵਾ ਕੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪ੍ਰੰਤੂ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਕਿਸਾਨਾਂ ਨਾਲ ਕੋਈ ਰਾਬਤਾ ਨਹੀਂ ਕੀਤਾ ਗਿਆ, ਜਿਸ ਕਾਰਨ ਰੋਸ ਵਜੋਂ ਅੱਜ ਸਾਰੇ ਪਿੰਡਾਂ ਦੇ ਪੀੜਤ ਕਿਸਾਨਾਂ ਨੇ ਇਕੱਠੇ ਹੋ ਕੇ ਚੱਲ ਰਹੇ ਕੰਮ ਨੂੰ ਰੋਕ ਦਿੱਤਾ ਹੈ। 

ਇਹ ਵੀ ਪੜ੍ਹੋ: Jalalabad Census News: ਸੰਯੁਕਤ ਡਾਇਰੈਕਟਰ ਆਰਪੀ ਸਿੰਘ ਵੱਲੋਂ ਜਲਾਲਾਬਾਦ ਤਹਿਸੀਲ ਦਾ ਕੀਤਾ ਅਚਨਚੇਤ ਨਿਰੀਖਣ

ਆਗੂਆਂ ਨੇ ਸਪੱਸ਼ਟ ਕੀਤਾ ਕਿ ਭਾਰਤ ਮਾਲਾ ਪ੍ਰੋਜੈਕਟ ਦੇ ਅਧਿਕਾਰੀ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਅਤੇ ਜ਼ਮੀਨਾਂ ਦਾ ਬਣਦਾ ਪੂਰਾ ਮੁੱਲ ਨਹੀਂ ਦੇ ਰਹੇ। ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਨੂੰ ਲੁਧਿਆਣਾ ਵਾਲਾ ਰੇਟ ਨਹੀਂ ਮਿਲਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਇਸ ਸੰਘਰਸ਼ ਨੂੰ ਪੂਰਨ ਹਮਾਇਤ ਦਿੱਤੀ ਗਈ ਹੈ।ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜਿੰਨਾ ਸਮਾਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਪ੍ਰਸ਼ਾਸਨ ਕੋਈ ਠੋਸ ਹੱਲ ਨਹੀਂ ਕੱਢਦਾ, ਇਹ ਪੱਕਾ ਮੋਰਚਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪੀੜਤ ਕਿਸਾਨ ਅਤੇ ਰੋਡ ਸੰਘਰਸ਼ ਕਮੇਟੀ ਦੇ ਮੈਂਬਰ ਹਾਜ਼ਰ ਸਨ।

Kisan
ਬਰਨਾਲਾ: ਮੋਗਾ ਕੌਮੀ ਮਾਰਗ ’ਤੇ ਹਾਈਵੇ ਦਾ ਕੰਮ ਰੋਕ ਕੇ ਧਰਨਾ ਦਿੰਦੇ ਹੋਏ ਕਿਸਾਨ।

About The Author

Related Posts