Blood Donation: ਡੇਰਾ ਸੱਚਾ ਸੌਦਾ ਦੇ ਸੇਵਾਦਾਰ ਨੇ ਵੱਖ-ਵੱਖ ਹਸਪਤਾਲਾਂ ’ਚ ਦਾਖ਼ਲ ਮਰੀਜ਼ਾਂ ਲਈ ਕੀਤਾ ਖੂਨਦਾਨ

ਮਰੀਜ਼ਾਂ ਦੇ ਪਰਿਵਾਰਾਂ ਨੇ ਸੇਵਾਦਾਰਾਂ ਦਾ ਕੀਤਾ ਧੰਨਵਾਦ

Satinder Mathur  Picture
Published On

Blood Donation: (ਵਿੱਕੀ ਕੁਮਾਰ) ਮੋਗਾ। ਡੇਰਾ ਸੱਚਾ ਸੌਦਾ ਦੇ ਸੇਵਾਦਰਾਂ ਵੱਲੋਂ ਦੇਸ਼-ਵਿਦੇਸ਼ ਵਿੱਚ ਲੋੜਵੰਦ ਮਰੀਜ਼ਾਂ ਲਈ ਖ਼ੂਨਦਾਨ ਕੀਤਾ ਜਾ ਰਿਹਾ ਹੈ। ਇਸੇ ਸਬੰਧੀ ਮੋਗਾ ਵਿੱਚ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਵੱਲੋਂ 'ਇੱਕ ਮੁਸਕਾਨ' ਤਹਿਤ ਖ਼ੂਨਦਾਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਬਲਾਕ ਮੋਗਾ ਦੇ ਸੇਵਾਦਾਰ ਪ੍ਰੇਮੀ ਕੁਲਜੀਤ ਸਿੰਘ ਇੰਸਾਂ ਮੋਗਾ, ਪ੍ਰੇਮੀ ਅਵਤਾਰ ਸਿੰਘ ਇੰਸਾਂ ਮੋਗਾ, ਵਿੱਕੀ ਕੁਮਾਰ ਇੰਸਾਂ ਪੱਤਰਕਾਰ ਸੱਚ ਕਹੂੰ ਮੋਗਾ, ਪ੍ਰੇਮੀ ਵਿਪਨ ਕੁਮਾਰ ਇੰਸਾਂ ਧਰਮਕੋਟ, ਪ੍ਰੇਮੀ ਤੇਜਾ ਸਿੰਘ ਇੰਸਾਂ ਮੋਗਾ, ਪ੍ਰੇਮੀ ਭੁਪਿੰਦਰ ਸਿੰਘ ਇੰਸਾਂ ਮੋਗਾ, ਪ੍ਰੇਮੀ ਜਗਤਾਰ ਸਿੰਘ ਇੰਸਾਂ ਘੱਲ ਕਲਾਂ ਨੇ ਮੋਗਾ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਮਰੀਜ਼ਾਂ ਨੂੰ ਖੂਨਦਾਨ ਕਰਕੇ ਉਹਨਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਯੋਗਦਾਨ ਪਾਇਆ। ਇਸ ਮੌਕੇ ਲੋੜਵੰਦ ਮਰੀਜ਼ਂ ਦੇ ਵਾਰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਤਹਿਦਿਲੋਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ: Gold Price Today: ਸਰਾਫਾ ਬਾਜ਼ਾਰ ’ਚ ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਕੀਮਤ ’ਚ ਕੋਈ ਬਦਲਾਅ ਨਹੀਂ

ਇਸ ਸਬੰਧੀ ਡੇਰਾ ਸੱਚਾ ਸੌਦਾ ਦੇ ਜ਼ਿੰਮੇਵਾਰਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਹਮੇਸ਼ਾ ਹੀ ਮਾਨਵਤਾ ਭਲਾਈ ਕਾਰਜਾਂ ਲਈ ਹਮੇਸ਼ਾ ਮੋਹਰੀ ਰਹਿੰਦਾ ਹੈ ਅਤੇ ਜਿੱਥੇ ਵੀ ਕਿਸੇ ਜ਼ਰੂਰਤਮੰਦ ਨੂੰ ਖੂਨ ਦੀ ਲੋੜ ਪੈਂਦੀ ਹੈ ਉੱਥੇ ਸਾਧ-ਸੰਗਤ ਖ਼ੂਨਦਾਨ ਕਰਕੇ ਆਪਣਾ ਫਰਜ਼ ਅਦਾ ਕਰਦੀ ਹੈ। ਅੱਜ ਦੇ ਸਮੇਂ ਵਿੱਚ ਜਿੱਥੇ ਲੋਕ ਆਪਣਿਆਂ ਨੂੰ ਖੂਨਦਾਨ ਕਰਨ ਤੋਂ ਗੁਰੇਜ਼ ਕਰ ਰਹੇ ਹਨ ਜਿਸ ਕਰਕੇ ਹਸਪਤਾਲਾਂ ਵਿੱਚ ਆਉਣ ਵਾਲੇ ਥੈਲੇਸੀਮੀਆ ਅਤੇ ਕੈਂਸਰ ਦੇ ਮਰੀਜ਼ਾਂ ਤੋਂ ਇਲਾਵਾ ਹੋਰ ਜ਼ਰੂਰਤਮੰਦ ਮਰੀਜ਼ਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਥੇ ਹੀ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਖ਼ੂਨਦਾਨ ਕਰਨ ਨਾਲ ਵੱਡੀ ਰਾਹਤ ਮਿਲ ਰਹੀ ਹੈ। 

Comments

Post Your Comment

About The Author

Related Posts