Safai Karamchari Strike: ਫ਼ਰੀਦਕੋਟ ’ਚ ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ, ਕੂੜੇ ਦੇ ਢੇਰਾਂ ਕਾਰਨ ਲੋਕ ਪਰੇਸ਼ਾਨ
ਹੜਤਾਲ ਹੋਰ ਲੰਬੀ ਚੱਲੀ ਤਾਂ ਸ਼ਹਿਰ ਵਿੱਚ ਸਿਹਤ ਸੰਬੰਧੀ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ
Safai Karamchari Strike: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫਰੀਦਕੋਟ ਸ਼ਹਿਰ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਸਫਾਈ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ, ਬਾਜ਼ਾਰਾਂ, ਗਲੀਆਂ ਅਤੇ ਰਿਹਾਇਸ਼ੀ ਖੇਤਰਾਂ ਵਿੱਚ ਕੂੜੇ ਦੇ ਢੇਰ ਲੱਗਣ ਕਾਰਨ ਲੋਕਾਂ ਨੂੰ ਭਾਰੀ ਦਿਕ਼ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਦੇ ਮੌਸਮ ਵਿੱਚ ਕੂੜੇ ਵਿੱਚੋਂ ਉੱਠ ਰਹੀ ਬਦਬੂ ਅਤੇ ਮੱਖੀਆਂ-ਮੱਛਰਾਂ ਦੀ ਵੱਧ ਰਹੀ ਗਿਣਤੀ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਵੀ ਬਣ ਗਿਆ ਹੈ। ਕਈ ਥਾਵਾਂ ’ਤੇ ਕੂੜਾ ਸੜਕਾਂ ਤੱਕ ਫੈਲ ਚੁੱਕਾ ਹੈ, ਜਿਸ ਨਾਲ ਆਵਾਜਾਈ ਵਿੱਚ ਵੀ ਰੁਕਾਵਟ ਪੈ ਰਹੀ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਘਰਾਂ ਵਿੱਚੋਂ ਨਿਕਲਣ ਵਾਲਾ ਰੋਜ਼ਾਨਾ ਕੂੜਾ ਨਾ ਚੁੱਕੇ ਜਾਣ ਕਾਰਨ ਗਲੀਆਂ ਵਿੱਚ ਗੰਦਗੀ ਦਿਨੋਂ-ਦਿਨ ਵੱਧ ਰਹੀ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਜਲਦ ਹੱਲ ਕੱਢਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਹੜਤਾਲ ਹੋਰ ਲੰਬੀ ਚੱਲੀ ਤਾਂ ਸ਼ਹਿਰ ਵਿੱਚ ਸਿਹਤ ਸੰਬੰਧੀ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ। ਹੜਤਾਲ ਕਰ ਰਹੇ ਸਫਾਈ ਕਰਮਚਾਰੀਆਂ ਨੇ ਦੱਸਿਆ ਕਿ ਉਹ ਆਪਣੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ ਅਤੇ ਹੋਰ ਕਈ ਮਸਲੇ ਵੀ ਲੰਬੇ ਸਮੇਂ ਤੋਂ ਲਟਕ ਰਹੇ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਸਰਕਾਰ ਅਤੇ ਸੰਬੰਧਤ ਵਿਭਾਗ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਢੁੱਕਵਾਂ ਫੈਸਲਾ ਨਹੀਂ ਲਿਆ ਜਾਂਦਾ, ਤਦ ਤੱਕ ਹੜਤਾਲ ਜਾਰੀ ਰਹੇਗੀ।
ਇਹ ਵੀ ਪੜ੍ਹੋ: Sanjeev Arora ED Arrest: ਈਡੀ ਨੇ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ
ਦੂਜੇ ਪਾਸੇ,
ਉਨ੍ਹਾਂ ਲੋਕਾਂ ਨੂੰ ਸਾਫ਼-ਸਫਾਈ ਦਾ ਖ਼ਾਸ ਧਿਆਨ ਰੱਖਣ ਅਤੇ ਗੰਦਗੀ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਸ਼ਹਿਰ ਦੇ ਸਮਾਜਿਕ ਅਤੇ ਵਪਾਰਕ ਸੰਗਠਨਾਂ ਨੇ ਵੀ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਪ੍ਰਸ਼ਾਸਨ ਅਤੇ ਸਫਾਈ ਕਰਮਚਾਰੀਆਂ ਨੂੰ ਗੱਲਬਾਤ ਰਾਹੀਂ ਜਲਦ ਹੱਲ ਕੱਢਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਉਮੀਦ ਹੈ ਕਿ ਪ੍ਰਸ਼ਾਸਨ ਜਲਦੀ ਹੀ ਇਸ ਸੰਕਟ ਨੂੰ ਦੂਰ ਕਰਨ ਲਈ ਕੋਈ ਢੁੱਕਵਾਂ ਕਦਮ ਚੁੱਕੇਗਾ ਤਾਂ ਜੋ ਸ਼ਹਿਰ ਨੂੰ ਮੁੜ ਸਾਫ਼-ਸੁਥਰਾ ਬਣਾਇਆ ਜਾ ਸਕੇ।