Punjab News: ਪੰਜਾਬ ’ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ

ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਸਫ਼ਾਈ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ

Ravinder Sharma Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪਿਛਲੇ ਦੋ ਹਫ਼ਤਿਆਂ ਤੋਂ ਪੰਜਾਬ ਦੇ ਸਾਰੇ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ’ਚ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਹੋ ਗਈ ਹੈ। ਇਸ ਬਾਰੇ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਫਾਈ ਕਰਮਚਾਰੀਆਂ ਦੀਆਂ ਜ਼ਿਆਦਾਤਰ ਮੰਗਾਂ ਨੂੰ ਸਰਕਾਰ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਹੜਤਾਲ ਵਾਪਸ ਲੈ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਕਈ ਗੇੜਾਂ ਦੀ ਮੀਟਿੰਗ ਕੀਤੀ ਗਈ ਹੈ ਅਤੇ ਸਹਿਮਤੀ ਬਣ ਗਈ ਹੈ।

ਉਨ੍ਹਾਂ ਕਿਹਾ ਕਿ ਹੜਤਾਲ ਦੌਰਾਨ ਪੰਜਾਬ ਭਰ ’ਚ ਇਕੱਠਾ ਹੋਇਆ ਕੂੜਾ-ਕਰਕਟ ਅਗਲੇ 24 ਘੰਟਿਆਂ ’ਚ ਪੂਰੀ ਤਰ੍ਹਾਂ ਚੁੱਕ ਲਿਆ ਜਾਵੇਗਾ। ਇਸ ਲਈ ਸਾਰੇ ਸਥਾਨਕ ਸਰਕਾਰੀ ਅਦਾਰਿਆਂ ਨੂੰ ਤੁਰੰਤ ਸਫਾਈ ਕਾਰਜ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

Read Also : ਲੁਟੇਰਿਆਂ ਨੇ ਟਰੱਕ ਡਰਾਇਵਰ ਨੂੰ ਕੁੱਟ ਕੇ ਕੀਤਾ ਜ਼ਖ਼ਮੀ

ਹੜਤਾਲ ਖਤਮ ਹੋਣ ਨਾਲ ਸੂਬੇ ਦੇ ਸ਼ਹਿਰਾਂ ਤੇ ਕਸਬਿਆਂ ਦੇ ਵਸਨੀਕਾਂ ਨੇ ਰਾਹਤ ਦਾ ਸਾਹ ਲਿਆ ਹੈ ਤੇ ਉਮੀਦ ਕੀਤੀ ਜਾ ਰਹੀ ਹੈ ਕਿ ਸਫਾਈ ਪ੍ਰਬੰਧ ਜਲਦ ਹੀ ਮੁੜ ਆਮ ਵਾਂਗ ਹੋ ਜਾਣਗੇ।

About The Author

Related Posts