Punjab
Dabwali News: ਇਨਸਾਨੀਅਤ ਦੇ ਸੱਚੇ ਯੋਧਾ, ਜੋ ਲੋੜ ਪੈਣ ’ਤੇ ਰਗਾਂ ਦਾ ਖੂਨ ਵੀ ਦੇਣ ਲਈ ਰਹਿੰਦੇ ਨੇ ਤਿਆਰ
ਲੋੜਵੰਦ ਮਰੀਜ਼ ਨੂੰ ਖੂਨਦਾਨ ਕਰਕੇ ਇਨਸਾਨੀਅਤ ਦੀ ਮਿਸਾਲ ਪੇਸ਼ ਕੀਤੀ
ਡੱਬਵਾਲੀ (ਸੱਚ ਕਹੂੰ ਨਿਊਜ਼)। ਮਾਨਵਤਾ ਦੀ ਸੇਵਾ ਨੂੰ ਸਮਰਪਿਤ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਣਾ ’ਤੇ ਚੱਲਦਿਆਂ ਲਗਾਤਾਰ ਲੋੜਵੰਦਾਂ ਦੀ ਮੱਦਦ ਲਈ ਅੱਗੇ ਰਹਿੰਦੇ ਹਨ। ਇਸੇ ਲੜੀ ਤਹਿਤ ਪਿੰਡ ਮਹਿਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਲਾਲ ਸਿੰਘ ਨੇ ਡੱਬਵਾਲੀ ਦੇ ਰਾਜ ਹਸਪਤਾਲ ਵਿੱਚ ਪਹੁੰਚ ਕੇ ਇੱਕ ਲੋੜਵੰਦ ਮਰੀਜ਼ ਨੂੰ ਖੂਨਦਾਨ ਕਰਕੇ ਇਨਸਾਨੀਅਤ ਦੀ ਮਿਸਾਲ ਪੇਸ਼ ਕੀਤੀ।

ਲਾਲ ਸਿੰਘ ਨੇ ਦੱਸਿਆ ਕਿ ਉਹ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਣਾ ਸਦਕਾ ਨਿਯਮਿਤ ਤੌਰ ’ਤੇ ਖੂਨਦਾਨ ਕਰਦੇ ਆ ਰਹੇ ਹਨ ਅਤੇ ਹੁਣ ਤੱਕ 36 ਖੂਨਦਾਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਨਾਲ ਕਿਸੇ ਅਣਜਾਣ ਵਿਅਕਤੀ ਦੀ ਜ਼ਿੰਦਗੀ ਬਚਾਉਣ ਦਾ ਜੋ ਸੁਖ ਮਿਲਦਾ ਹੈ, ਉਹ ਬਿਆਨ ਤੋਂ ਪਰੇ ਹੈ।
ਉਨ੍ਹਾਂ ਹੋਰਨਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹ ਸਿਹਤਮੰਦ ਹਨ ਤਾਂ ਸਮੇਂ-ਸਮੇਂ ’ਤੇ ਖੂਨਦਾਨ ਕਰਕੇ ਕਿਸੇ ਦੀ ਜ਼ਿੰਦਗੀ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ। ਡੇਰਾ ਸੱਚਾ ਸੌਦਾ ਦੇ ਸੇਵਾਦਾਰ ਮਾਨਵਤਾ ਦੀ ਭਲਾਈ ਦੇ ਕੰਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਂਦੇ ਰਹਿੰਦੇ ਹਨ ਅਤੇ ਲੋੜ ਪੈਣ ’ਤੇ ਹਰ ਵੇਲੇ ਖੂਨਦਾਨ ਲਈ ਤਿਆਰ ਰਹਿੰਦੇ ਹਨ।