Punjab Vidhan Sabha: ਪੇਪਰ ਲੀਕ ਨੂੰ ਲੈ ਕੇ ਵਿਧਾਨ ਸਭਾ ਚ ਹੰਗਾਮਾ, ਸਦਨ ਦੀ ਕਾਰਵਾਈ ਰੁਕੀ

ਤਾਪ ਸਿੰਘ ਬਾਜਵਾ ਦੀ ਇੱਕ ਸਵਾਲ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਵਾਬ ਦੇ ਰਹੇ ਸਨ

Ravinder Sharma Picture
Published On

13th Session of the 16th Punjab Vidhan Sabha: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਵਿੱਚ ਪੇਪਰ ਲਈ ਇੱਕ ਮਾਮਲੇ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ ਹੈ ਜਿਸਦੇ ਚਲਦੇ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਦਨ ਦੀ ਕਾਰਵਾਈ ਨੂੰ 10 ਮਿੰਟ ਲਈ ਰੋਕਣਾ ਪਿਆ ਹੈ। ਪੰਜਾਬ ਵਿਧਾਨ ਸਭਾ ਚ ਮਾਨਸੂਨ ਦੇ ਪਹਿਲੇ ਦਿਨ ਪ੍ਰਸ਼ਨ ਕਾਲ ਦੇ ਦੌਰਾਨ ਪ੍ਰਤਾਪ ਸਿੰਘ ਬਾਜਵਾ ਦੀ ਇੱਕ ਸਵਾਲ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਵਾਬ ਦੇ ਰਹੇ ਸਨ, ਇਸ ਦੌਰਾਨ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਪੇਪਰ ਲੀਕ ਮਾਮਲੇ ਵਿੱਚ ਅਸਤੀਫ਼ਾ ਦੇਣ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਸਪੀਕਰ ਕੁਲਤਾਰ ਸੰਵਾ ਵੱਲੋਂ ਕਾਂਗਸੀ ਵਿਧਾਇਕਾਂ ਨੂੰ ਰੋਕਿਆ ਗਿਆ ਪਰ ਕਾਂਗਰਸੀ ਵਿਧਾਇਕ ਵਿਰੋਧ ਕਰਦੇ ਹੋਏ ਸਦਨ ਦੀ ਅੰਦਰ ਸਪੀਕਰ ਦੇ ਸਾਹਮਣੇ ਵੈਲ ਵਿੱਚ ਆ ਗਏ ਅਤੇ ਉੱਥੇ ਆ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਸਪੀਕਰ ਕੁਲਤਾਰ ਸਿੰਘ ਸੰਧਾ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਾਰ-ਬਾਰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਂਗਰਸੀ ਵਿਧਾਇਕ ਮੰਨਣ ਨੂੰ ਤਿਆਰ ਨਹੀਂ ਸਨ। ਜਿਸ ਤੋਂ ਬਾਅਦ ਸਥਿਤੀ ਨੂੰ ਦੇਖਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਦਨ ਦੀ ਕਾਰਵਾਈ ਨੂੰ 10 ਮਿੰਟ ਲਈ ਮੁਅੱਤਲ ਕਰ ਦਿੱਤਾ ਗਿਆ।

About The Author

Related Posts