Punjab Weather Update: ਅਪਰੈਲ ਦੇ ਆਖਰੀ ਦਿਨਾਂ ’ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮੌਸਮ ਵਿਭਾਗ ਵੱਲੋਂ ਨਵਾਂ ਅਲਰਟ ਹੋਇਆ ਜਾਰੀ

Khushdeep Singh Picture
Published On

IMD Weather Update: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਿਆਨਕ ਗਰਮੀ ਪੈ ਰਹੀ ਹੈ, ਜਿਸ ਨਾਲ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਲੋਕਾਂ ਨੂੰ ਜਲਦੀ ਹੀ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ, 28 ਅਪਰੈਲ ਤੋਂ 30 ਅਪਰੈਲ ਤੱਕ ਕਈ ਜ਼ਿਲ੍ਹਿਆਂ ’ਚ ਗਰਜ ਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ, 28 ਅਪਰੈਲ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ ਤੇ ਹੁਸ਼ਿਆਰਪੁਰ ਸਮੇਤ ਉੱਤਰੀ ਤੇ ਕੇਂਦਰੀ ਜ਼ਿਲ੍ਹਿਆਂ ’ਚ ਬਿਜਲੀ ਡਿੱਗਣ ਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ।

Read Also : ਚਿੰਨਾਸਵਾਮੀ ਸਟੇਡੀਅਮ ਦੀ ਸੁਰੱਖਿਆ ’ਚ ਕੁਤਾਹੀ, ਪੁਲਿਸ ਵੱਲੋਂ 2 ਗ੍ਰਿਫਤਾਰ

ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ, ਲੁਧਿਆਣਾ, ਸੰਗਰੂਰ, ਬਰਨਾਲਾ, ਬਠਿੰਡਾ ਤੇ ਮਾਨਸਾ ’ਚ ਤੇਜ਼ ਗਰਜ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ, 29 ਅਪਰੈਲ ਨੂੰ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ’ਚ ਮੀਂਹ ਤੇ ਹਵਾਵਾਂ ਚੱਲਣ ਦੀ ਉਮੀਦ ਹੈ। ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ, 30 ਅਪਰੈਲ ਨੂੰ ਉੱਤਰੀ ਜ਼ਿਲ੍ਹਿਆਂ ’ਚ ਹਲਕੀ ਚੇਤਾਵਨੀ ਲਾਗੂ ਰਹੇਗੀ, ਜਦੋਂ ਕਿ ਹੋਰ ਜ਼ਿਲ੍ਹਿਆਂ ’ਚ ਆਮ ਮੌਸਮ ਰਹੇਗਾ। ਕੁਝ ਇਲਾਕਿਆਂ ’ਚ ਗਰਮ ਰਾਤਾਂ ਵੀ ਵੇਖੀਆਂ ਜਾ ਸਕਦੀਆਂ ਹਨ। IMD Weather Update

IMD Weather Update
Punjab Weather Update: ਅਪਰੈਲ ਦੇ ਆਖਰੀ ਦਿਨਾਂ ’ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

About The Author

Related Posts