Punjab

Punjab Weather Update: ਪੰਜਾਬ ’ਚ ਬਦਲਿਆ ਮੌਸਮ, ਮੋਹਾਲੀ-ਪਠਾਨਕੋਟ ’ਚ ਤੇਜ਼ ਮੀਂਹ
Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Summer Vacation: ਅਜੇ ਸਕੂਲਾਂ ਦੀਆਂ ਛੁੱਟੀਆਂ ਨਹੀਂ, ਨਵੇਂ ਹੁਕਮਾਂ 'ਚ ਸਮਾਂ ਬਦਲਣ ਦੀ ਹੋਈ ਗੱਲ, ਦਫ਼ਤਰਾਂ ’ਤੇ ਵੀ ਲਾਗੂ

ਸਰਕਾਰੀ ਸਕੂਲ-ਦਫ਼ਤਰ ਖੁੱਲ੍ਹਣਗੇ ਸਵੇਰੇ 7:30 ਵਜੇ, ਫੈਸਲਾ 25 ਮਈ ਤੋਂ ਹੋਵੇਗਾ ਲਾਗੂ ਅਤੇ ਅਗਲੇ ਹੁਕਮਾਂ ਤੱਕ ਰਹੇਗਾ ਜਾਰੀ: ਭਗਵੰਤ ਮਾਨ

Ravinder Sharma Picture
Published On

Summer Vacation: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਅੱਜ ਸਾਰੇ ਸਰਕਾਰੀ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਨਵੇਂ ਸਮੇਂ ਮੁਤਾਬਕ ਕੰਮਕਾਜ ਦਾ ਸਮਾਂ ਮੌਜ਼ੂਦਾ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਦੀ ਬਜਾਏ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ। ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਦਲਿਆ ਹੋਇਆ ਸਮਾਂ 25 ਮਈ ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਦੀ ਸਹੂਲਤ ਲਈ ਲਿਆ ਗਿਆ ਹੈ ਤਾਂ ਜੋ ਉਹ ਪੂਰੇ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਸੌਖ ਨਾਲ ਆਪਣੇ ਕੰਮ ਕਰਵਾ ਸਕਣ। ਹਰ ਕਿਸੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਦਲੇ ਹੋਏ ਸਮੇਂ ਨਾਲ ਲੋਕ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣੇ ਸਰਕਾਰੀ ਕੰਮ ਪੂਰੇ ਕਰ ਸਕਣਗੇ।

Read Also : ਕੇਂਦਰ RBI ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਮੁਲਾਜ਼ਮਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ, ਕਿਉਂਕਿ ਉਹ ਦਿਨ ਵੇਲੇ ਤਾਪਮਾਨ ਵਧਣ ਤੋਂ ਪਹਿਲਾਂ ਆਪਣੀ ਡਿਊਟੀ ਖ਼ਤਮ ਕਰ ਸਕਣਗੇ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਮੁਲਾਜ਼ਮਾਂ ਨੂੰ ਆਪਣੇ ਬੱਚਿਆਂ ਨਾਲ ਬਿਤਾਉਣ ਲਈ ਵਧੇਰੇ ਸਮਾਂ ਮਿਲੇਗਾ, ਜੋ ਕਿ ਸਕੂਲਾਂ ਅਤੇ ਕਾਲਜਾਂ ਦੇ ਬਦਲੇ ਹੋਏ ਸਮੇਂ ਕਾਰਨ ਲਗਭਗ ਉਸੇ ਸਮੇਂ ਘਰ ਪਰਤਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਸਰਕਾਰ ਦੀ ਲੋਕ-ਪੱਖੀ ਪਹੁੰਚ ਅਤੇ ਨਾਗਰਿਕਾਂ ਦੇ ਰੋਜ਼ਾਨਾ ਜੀਵਨ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਨਵਾਂ ਸਮਾਂ ਸੂਬੇ ਭਰ ਦੇ ਸਕੂਲਾਂ ਤੇ ਕਾਲਜਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ’ਤੇ ਲਾਗੂ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀਐੱਸਪੀਸੀਅੱੈਲ) ਦੇ ਅੰਕੜਿਆਂ ਅਨੁਸਾਰ ਬਿਜਲੀ ਦਾ ਪੀਕ ਲੋਡ ਦੁਪਹਿਰ 1:00 ਵਜੇ ਤੋਂ ਬਾਅਦ ਸ਼ੁਰੂ ਹੁੰਦਾ ਹੈ, ਇਸ ਲਈ ਦਫ਼ਤਰਾਂ ਦਾ ਨਵਾਂ ਸਮਾਂ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ’ਤੇ ਦਬਾਅ ਨੂੰ ਘੱਟ ਕਰਨ ਵਿੱਚ ਵੀ ਮਦਦ ਕਰੇਗਾ।

 

About The Author

Related Posts