Punjab Holiday: ਪੰਜਾਬ ’ਚ ਭਲਕੇ ਰਹੇਗੀ ਸਰਕਾਰੀ ਛੁੱਟੀ, PU ਨੇ ਸਾਰੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ

8 ਅਪਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਹੁਣ 16 ਅਪਰੈਲ ਨੂੰ ਹੋਣਗੀਆਂ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਯੂਨੀਵਰਸਿਟੀ (ਪੀਯੂ) ਨੇ 8 ਅਪਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ ਐਲਾਨੀ ਗਈ ਜਨਤਕ ਛੁੱਟੀ ਕਾਰਨ ਕੀਤਾ ਗਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਮੁਤਾਬਕ, 8 ਅਪਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਹੁਣ 16 ਅਪਰੈਲ ਨੂੰ ਹੋਣਗੀਆਂ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਤਿਆਰੀਆਂ ਨਵੀਂ ਮਿਤੀ ਅਨੁਸਾਰ ਹੋਣ ਤੇ ਕਿਸੇ ਵੀ ਅਪਡੇਟ ਲਈ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਦੀ ਨਿਗਰਾਨੀ ਕਰਨ।

Also Read : ਪ੍ਰਵਾਸੀ ਮਜ਼ਦੂਰਾਂ ਲਈ ਰਾਹਤ, ਸਾਰੇ ਸੂਬਿਆਂ ’ਚ ਐਲਪੀਜੀ ਸਿਲੰਡਰ ਸਬੰਧੀ ਆਇਆ ਚੰਗਾ ਫ਼ੈਸਲਾ

8 ਅਪਰੈਲ ਨੂੰ ਜਨਤਕ ਛੁੱਟੀ ਦਾ ਐਲਾਨ

ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ 8 ਅਪਰੈਲ ਨੂੰ ਮਨਾਇਆ ਜਾ ਰਿਹਾ ਹੈ। ਇਸ ਲਈ, ਇਸ ਦਿਨ ਪੰਜਾਬ ’ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਸਾਰੇ ਸਰਕਾਰੀ ਤੇ ਨਿੱਜੀ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ, ਇਸ ਦਿਨ ਸਰਕਾਰੀ ਅਦਾਰੇ ਵੀ ਬੰਦ ਰਹਿਣਗੇ।

Punjab Holiday
Punjab Holiday: ਪੰਜਾਬ ’ਚ ਭਲਕੇ ਰਹੇਗੀ ਸਰਕਾਰੀ ਛੁੱਟੀ, PU ਨੇ ਸਾਰੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ

About The Author

Related Posts