Punjab Pension Seva Portal: ਇਨ੍ਹਾਂ ਛੇ ਖਜ਼ਾਨਾ ਦਫ਼ਤਰਾਂ ਨੇ ਪੈਨਸ਼ਨਰਾਂ ਨੂੰ ਕੀਤਾ ਅਲਰਟ, ਇਸ ਦਿਨ ਦਾ ਜ਼ਰੂਰ ਲਓ ਲਾਭ

19 ਤੋਂ 21 ਨਵੰਬਰ ਤੱਕ ਤਿੰਨ ਰੋਜ਼ਾ ਪੈਨਸ਼ਨ ਸੇਵਾ ਮੇਲਾ ਲਗਾਇਆ ਜਾਵੇਗਾ

Ravinder Sharma Picture
Published On

ਪਟਿਆਲਾ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਅਤੇ ਜਾਗਰੂਕਤਾ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਸਮੇਤ ਜ਼ਿਲ੍ਹੇ ਦੇ ਪੰਜ ਸਬ-ਖ਼ਜ਼ਾਨਾ ਦਫ਼ਤਰਾਂ ਰਾਜਪੁਰਾ, ਨਾਭਾ, ਸਮਾਣਾ, ਪਾਤੜ੍ਹਾਂ ਅਤੇ ਦੁੱਧਨ ਸਾਧਾਂ ਵਿਖੇ 19 ਤੋਂ 21 ਨਵੰਬਰ ਤੱਕ ਤਿੰਨ ਰੋਜ਼ਾ ਪੈਨਸ਼ਨ ਸੇਵਾ ਮੇਲਾ ਲਗਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਪਟਿਆਲਾ ਸਨੇਹ ਲਤਾ ਨੇ ਦੱਸਿਆ ਕਿ ਪੈਨਸ਼ਨਰਾਂ ਲਈ ਈ-ਕੇਵਾਈਸੀ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਪੈਨਸ਼ਨਰਾਂ ਵੱਲੋਂ ਆਪਣਾ ਜੀਵਨ ਪ੍ਰਮਾਣ ਪੱਤਰ ਬੈਂਕ ਵਿੱਚ ਜਮ੍ਹਾਂ ਕਰਵਾਇਆ ਜਾ ਚੁੱਕਾ ਹੈ, ਉਹ ਵੀ ਆਪਣੀ ਈ-ਕੇਵਾਈਸੀ ਜ਼ਰੂਰ ਕਰਵਾਉਣ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਰਾਹੀਂ ਈ-ਕੇਵਾਈਸੀ ਦੀ ਸਹੂਲਤ ਪ੍ਰਦਾਨ ਕਰਨ ਲਈ ਇਹ ਵਿਸ਼ੇਸ਼ ਮੇਲਾ ਲਗਾਇਆ ਜਾ ਰਿਹਾ ਹੈ। ਮੇਲੇ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ, ਫੈਮਿਲੀ ਪੈਨਸ਼ਨਰਾਂ ਅਤੇ ਪੈਨਸ਼ਨਰ ਯੂਨੀਅਨਾਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਲ ਪੈਨਸ਼ਨ ਪੇਮੈਂਟ ਆਰਡਰ (ਪੀ.ਪੀ.ਓ.) ਦੀ ਕਾਪੀ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਨੰਬਰ ਲੈ ਕੇ ਸਬੰਧਤ ਖ਼ਜ਼ਾਨਾ ਦਫ਼ਤਰ ਵਿਖੇ ਪਹੁੰਚਣ ਅਤੇ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਪਿਛਲੇ ਸਾਲ ਈ-ਕੇਵਾਈਸੀ ਹੋ ਚੁੱਕੀ ਹੈ, ਉਨ੍ਹਾਂ ਨੂੰ ਮੁੜ ਈ-ਕੇਵਾਈਸੀ ਕਰਵਾਉਣ ਦੀ ਲੋੜ ਨਹੀਂ ਹੈ।

Read Also : ਭਾਜਪਾ ਪ੍ਰਧਾਨ ਨਿਤਿਨ ਨਵੀਨ ਅੱਜ ਪੰਜਾਬ ਦੌਰੇ ’ਤੇ, ਜਲੰਧਰ ਤੋਂ 'ਸਮਰਸਤਾ ਸੰਕਲਪ ਯਾਤਰਾ' ਦੀ ਕਰਨਗੇ ਸ਼ੁਰੂਆਤ

Comments

Post Your Comment

About The Author

Related Posts