Punjab Highway News: ਪੰਜਾਬ ਦੇ ਇਸ ਇਲਾਕੇ ਨੂੰ ਮਿਲਿਆ ਚਹੂੰਮਾਰਗੀ ਤੋਹਫ਼ਾ, ਮਿਲ ਗਈ ਮਨਜ਼ੂਰੀ, ਵਧਣਗੇ ਜ਼ਮੀਨਾਂ ਦੇ ਭਾਅ

Sach Kahoon Punjabi Desk Picture
Published On

Punjab Highway News: ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ (ਐਮ.ਓ.ਆਰ.ਟੀ.ਐਚ.) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਵਾਸਤੇ ਨੋਟੀਫ਼ਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਕਦਮ ਦਾ ਸਵਾਗਤ ਕਰਦਿਆਂ, ਹਰਜੋਤ ਸਿੰਘ ਬੈਂਸ ਨੇ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੂੰ ਵਧਾਈ ਦਿੱਤੀ ਕਿਉਂਕਿ ਇਹ ਸੜਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦੀ ਹੈ ਅਤੇ ਖਾਸ ਕਰਕੇ ਇਹ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਰਗੇ ਪਵਿੱਤਰ ਅਸਥਾਨਾਂ ਨੂੰ ਜੋੜਦੀ ਹੈ। Kiratpur Sahib-Nangal Highway

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਨੰਗਲ ਦੇ 21 ਪਿੰਡਾਂ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ 34 ਪਿੰਡਾਂ ਦੀ ਹਾਈਵੇਅ ਨੇੜਲੀ ਜ਼ਮੀਨ ਪ੍ਰਾਪਤ ਕੀਤੀ ਜਾਵੇਗੀ, ਜਿਸ ਦੇ ਲਾਗੂਕਰਨ ਲਈ ਸਬੰਧਤ ਐਸ.ਡੀ.ਐਮ. ਨੂੰ ਅਧਿਕਾਰ ਦਿੱਤੇ ਗਏ ਹਨ। Punjab Highway News

Read Also : ENT Doctor News: ‘ਡਿਊਟੀ ’ਤੇ ਹਾਜ਼ਰ ਹੋਵੋ ਜਾਂ ਫ਼ਿਰ 50 ਲੱਖ ਰੁਪਏ ਬਾਂਡ ਜ਼ਮ੍ਹਾਂ ਕਰਵਾਓ’

ਬੈਂਸ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ ਦਾ ਇਸ ਚਹੁੰ-ਮਾਰਗੀ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਧੰਨਵਾਦ ਕੀਤਾ, ਜੋ ਨਾ ਸਿਰਫ ਸੜਕ ਸੁਰੱਖਿਆ ਵਿੱਚ ਵਾਧਾ ਕਰੇਗਾ ਬਲਕਿ ਸੜਕੀ ਸੰਪਰਕ ਨੂੰ ਬਿਹਤਰ ਬਣਾ ਕੇ ਅਤੇ ਆਵਾਜਾਈ ਦੀ ਸੁਚਾਰੂ ਸਹੂਲਤ ਦੇ ਕੇ ਖੇਤਰ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ। Punjab Highway News

ਹਰਜੋਤ ਸਿੰਘ ਬੈਂਸ ਇਸ ਚਹੁੰ-ਮਾਰਗੀ ਪ੍ਰੋਜੈਕਟ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਦੇ ਅਮਲ ਵਿੱਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਸਮੀਖਿਆ ਮੀਟਿੰਗਾਂ ਵੀ ਕਰ ਰਹੇ ਹਨ। ਉਨ੍ਹਾਂ ਦਾ ਵਿਹਾਰਕ ਦ੍ਰਿਸ਼ਟੀਕੋਣ ਇਸ ਪ੍ਰੋਜੈਕਟ ਦੇ ਸਮੇਂ ਸਿਰ ਮੁਕੰਮਲ ਹੋਣ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਬਦਲਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Comments

Post Your Comment

About The Author

Related Posts