PM Kisan Samman Nidhi: ਪੀ.ਐੱਮ.ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਲਈ 20 ਜੂਨ ਤੱਕ ਕਰਨਾ ਪਵੇਗਾ ਇਹ ਜ਼ਰੂਰੀ ਕੰਮ

20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਕਾਰਵਾਈ ਜਾਵੇ : ਮੁੱਖ ਖੇਤੀਬਾੜੀ ਅਫ਼ਸਰ

Satinder Mathur  Picture
Published On

PM Kisan Samman Nidhi: ਬਠਿੰਡਾ,(ਹਿੰ.ਸ.)।

Dr. Harpreet Pal Kaur
Chief Agriculture Officer Dr. Harpreet Pal Kaur

 ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਨਹੀਂ ਕਰਵਾਈ ਗਈ ਹੈ ਤਾਂ ਉਹ ਕਿਸਾਨ ਅਗਲੀ ਕਿਸ਼ਤ ਪ੍ਰਾਪਤ ਕਰਨ ਲਈ 20 ਜੂਨ ਤੱਕ ਆਪਣੀ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਪ੍ਰਕਿਰਿਆ ਤੁਰੰਤ ਮੁਕੰਮਲ ਕਰਵਾਉਣ।

ਇਹ ਵੀ ਪੜ੍ਹੋ: Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਬਾਰਿਸ਼ ਤੋਂ ਬਾਅਦ ਹੁਣ ਗਰਮੀ ਵਧਣ ਦੀ ਸੰਭਾਵਨਾ

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਹੇਠ ਲਾਭਪਾਤਰੀ ਕਿਸਾਨਾਂ ਲਈ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਲਾਜ਼ਮੀ ਕੀਤੀ ਗਈ ਹੈ, ਤਾਂ ਕਿ ਉਨ੍ਹਾਂ ਨੂੰ ਯੋਜਨਾ ਦੀ ਅਗਲੀ ਕਿਸ਼ਤ ਪ੍ਰਾਪਤ ਕਰਨ ਵਿੱਚ ਦਿੱਕਤ ਨਾ ਆਵੇ। ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਕਿਸਾਨ ਵੀਰ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ, ਸੁਵਿਧਾ ਕੇਂਦਰ ਜਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰਕੇ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਦੀ ਪ੍ਰਕਿਰਿਆ ਪੂਰੀ ਕਰਵਾ ਸਕਦੇ ਹਨ। ਕਿਸਾਨ ਪੀ.ਐਮ.-ਕਿਸਾਨ ਪੋਰਟਲ ’ਤੇ ਵੀ ਆਪਣੀ ਸਥਿਤੀ ਦੀ ਜਾਂਚ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਇਹ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕਰਵਾਈ ਜਾਵੇ ਤਾਂ ਜੋ ਯੋਜਨਾ ਦੀ ਅਗਲੀ ਕਿਸ਼ਤ ਸਮੇਂ ਸਿਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋ ਸਕੇ।

About The Author

Related Posts