Jaito Canal Breach: ਸੂਆ ਟੁੱਟਣ ਕਾਰਨ ਹਜ਼ਾਰਾਂ ਏਕੜ ਫ਼ਸਲਾਂ ਪ੍ਰਭਾਵਿਤ

ਵਿਧਾਇਕ ਅਮੋਲਕ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ, ਗਿਰਦਾਵਰੀ ਦੇ ਦਿੱਤੇ ਹੁਕਮ

Satinder Mathur  Picture
Published On

Jaito Canal Breach: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਦੇ ਹਲਕਾ ਜੈਤੋ ਦੇ ਨਾਲ ਲੱਗਦੇ ਪਿੰਡ ਰਮੇਆਣਾ ਵਿੱਚ ਸੂਆ ਟੁੱਟਣ ਕਾਰਨ ਹਜ਼ਾਰਾਂ ਏਕੜ ਖੇਤੀਬਾੜੀ ਵਾਲੇ ਸੰਦ ਪਾਣੀ ਹੇਠ ਆ ਗਈ, ਜਿਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ: Rajinder Kaur Bhattal: ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵਿਰੁੱਧ ਕੇਸ ਦਰਜ ਕਰਨ ਲਈ ਅਦਾਲਤ ’ਚ ਅਰਜ਼ੀ ਦਾਇਰ

ਵਿਧਾਇਕ ਅਮੋਲਕ ਸਿੰਘ ਨੇ ਪ੍ਰਭਾਵਿਤ ਕਿਸਾਨਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੰਦਿਆਂ ਨੁਕਸਾਨੀ ਗਈਆਂ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕੀਤੇ। ਪ੍ਰਸ਼ਾਸਨ ਵੱਲੋਂ ਸੂਏ ਦੀ ਮੁਰੰਮਤ ਅਤੇ ਖੇਤਾਂ ਵਿੱਚੋਂ ਪਾਣੀ ਦੀ ਨਿਕਾਸੀ ਲਈ ਜੰਗੀ ਪੱਧਰ 'ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ।

About The Author

Related Posts