Punjab
Faridkot Bomb Threat News: ਫਰੀਦਕੋਟ ’ਚ ਤਿੰਨ ਸਕੂਲ-ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪੁਲਿਸ ਵੱਲੋਂ ਸਰਚ ਆਪਰੇਸ਼ਨ ਜਾਰੀ
Faridkot Bomb Threat News: (ਸੱਚ ਕਹੂੰ ਨਿਊਜ਼) ਫਰੀਦਕੋਟ। ਫਰੀਦਕੋਟ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਤਿੰਨ ਸਕੂਲ-ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਵੱਲੋਂ ਸੰਬੰਧਿਤ ਸਿੱਖਿਆ ਸੰਸਥਾਵਾਂ ਨੂੰ ਖਾਲੀ ਕਰਵਾ ਕੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਸਕੂਲ ਜਾਂ ਕਾਲਜ ਵਿੱਚੋਂ ਕੋਈ ਸ਼ੱਕੀ ਜਾਂ ਪਾਬੰਦੀਸ਼ੁਦਾ ਵਸਤੂ ਬਰਾਮਦ ਨਹੀਂ ਹੋਈ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਸ਼ੁਕਰਾਨਾ ਯਾਤਰਾਤਹਿਤ ਅੱਜ ਫਰੀਦਕੋਟ ਅਤੇ ਕੋਟਕਪੂਰਾ ਵਿਖੇ ਪਹੁੰਚ ਰਹੇ ਹਨ। ਇਸ ਦੌਰਾਨ ਈ-ਮੇਲ ਰਾਹੀਂ ਸਾਦਿਕ ਦੇ ਸਰਕਾਰੀ ਕੰਨਿਆ ਸਕੂਲ, ਫਰੀਦਕੋਟ ਦੇ ਦਸ਼ਮੇਸ਼ ਪਬਲਿਕ ਸਕੂਲ ਅਤੇ ਦਸ਼ਮੇਸ਼ ਡੈਂਟਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।
ਇਹ ਵੀ ਪੜ੍ਹੋ: CBI Raid News: ਸੀਬੀਆਈ ਨੇ ਰਿਸ਼ਵਤਖੋਰੀ ਮਾਮਲੇ ’ਚ ਸੀਜੀਐਸਟੀ ਸੁਪਰਡੈਂਟ ਨੂੰ ਕੀਤਾ ਗ੍ਰਿਫ਼ਤਾਰ
, ਜਦੋਂਕਿ ਫਰੀਦਕੋਟ ਦੇ ਦੋਵੇਂ ਸਿੱਖਿਆ ਸੰਸਥਾਨਾਂ ਵਿੱਚ ਵੀ ਪੁਲਿਸ ਵੱਲੋਂ ਗਹਿਰਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਤੁਰੰਤ ਸਰਚ ਆਪਰੇਸ਼ਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਵੀ ਸ਼ੱਕੀ ਜਾਂ ਪਾਬੰਦੀਸ਼ੁਦਾ ਵਸਤੂ ਬਰਾਮਦ ਨਹੀਂ ਹੋਈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਐਹਤਿਆਤ ਵਜੋਂ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਤੋਂ ਬਚਿਆ ਜਾ ਸਕੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕੁਝ ਹੋਰ ਸ਼ਹਿਰਾਂ ਵਿੱਚ ਇਸ ਤਰ੍ਹਾਂ ਦੀਆਂ ਧਮਕੀਆਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।
About The Author