Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Crime News: ਪਿੰਡ ਰਾਜਗੜ ਸੋਧੇਵਾਲ ’ਚ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਮੌਤ ਦੇ ਮਾਮਲੇ ’ਚ ਤਿੰਨ ਮੁਲਜ਼ਮ ਗ੍ਰਿਫ਼ਤਾਰ

ਪੁਲਿਸ ਨੇ ਦਰਜ ਕੀਤਾ ਤਿੰਨ ਵਿਅਕਤੀਆਂ ਖਿਲਾਫ ਐਨ.ਡੀ.ਪੀ.ਸੀ ਐਕਟ ਤਹਿਤ ਮੁਕੱਦਮਾ ਦਰਜ

Satinder Mathur  Picture
Published On

Crime News: (ਮਨੋਜ ਗੋਇਲ) ਘੱਗਾ। ਹਲਕਾ ਸ਼ੁਤਰਾਣਾ ਅਧੀਨ ਪੈਂਦੇ ਪਿੰਡ ਰਾਜਗੜ੍ਹ ਸੋਂਧੇਵਾਲ ਦੇ 24 ਸਾਲਾ ਨੌਜਵਾਨ ਲਖ ਨਿਰੰਜਨ ਉਰਫ ਹਨੀ ਦੀ ਭੇਦਭਰੇ ਹਾਲਾਤਾਂ ’ਚ ਹੋਈ ਮੌਤ ਦੇ 14 ਦਿਨਾਂ ਬਾਅਦ ਮਵੀ ਪੁਲਿਸ ਚੌਂਕੀ ਵੱਲੋਂ ਤਿੰਨ ਜਣਿਆਂ ਖਿਲਾਫ ਮੁਕੱਦਮਾ ਨੰਬਰ 120,ਐਨ.ਡੀ.ਪੀ.ਸੀ ਐਕਟ 1985 ਧਾਰਾ 21 ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਪੀੜਿਤ ਪਰਿਵਾਰ ਨੇ ਆਪਣੇ ਲੜਕੇ ਦੀ ਮੌਤ ਨਸ਼ੇ ਦੀ ਓਵਰਡੋਜ਼ ਦਿੱਤੇ ਜਾਣ ਦੀ ਗੱਲ ਪੁਲਿਸ ਕੋਲ ਰੱਖੀ ਸੀ ਕਿਉਂਕਿ ਉਨਾਂ ਦਾ ਲੜਕਾ ਪਰਿਵਾਰ ਨੂੰ ਕਈ ਦਿਨਾਂ ਤੋਂ ਕੁਝ ਨਸ਼ੇ ਨਾਲ ਜੁੜੇ ਨੌਜਵਾਨਾਂ ਵੱਲੋਂ ਤੰਗ ਪਰੇਸ਼ਾਨ ਕੀਤੇ ਜਾਣ ਦੀ ਗੱਲ ਆਖ ਰਿਹਾ ਸੀ। 

28 ਮਈ ਨੂੰ ਲੱਖ ਨਿਰੰਜਨ ਦੀ ਮੌਤ ਦੇ 8 ਦਿਨ ਬੀਤ ਜਾਣ ਬਾਅਦ ਇਨਸਾਫ ਨਾ ਮਿਲਣ ਕਾਰਣ ਪਰਿਵਾਰ ਨੇ ਹਲਕਾ ਸ਼ੁਤਰਾਣਾ ਦੇ ਸਰਗਰਮ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਕੋਲ ਇਨਸਾਫ ਲਈ ਗੁਹਾਰ ਲਗਾਈ ਸੀ। ਲਖ ਨਿਰੰਜਨ ਉਰਫ ਹਨੀ ਦੀ ਮੌਤ ਦੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਲਈ ਡਾ. ਜਤਿੰਦਰ ਸਿੰਘ ਮੱਟੂ ਨੇ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਪੁਲਿਸ ਨੂੰ ਕਾਰਵਾਈ ਲਈ ਦਿੱਤੇ 2-3 ਦਿਨਾਂ ਦੇ ਅਲਟੀਮੇਟਮ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ਹਰਕਤ ਵਿੱਚ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਨਸ਼ਿਆਂ ਦਾ ਕਰੋਬਾਰ ਕਰਨ ਵਾਲੇ 3 ਨੌਜਵਾਨਾਂ ਖਿਲਾਫ ਐਨ.ਡੀ.ਪੀ.ਸੀ ਐਕਟ 1985 ਦੀ ਧਾਰਾ 21 ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। 

ਇਹ ਵੀ ਪੜ੍ਹੋ: Indian Aviation Industry News: ਕੇਂਦਰ ਨੇ 10,000 ਕਰੋੜ ਰੁਪਏ ਦੇ ਏਟੀਐਫ ਕੀਮਤ ਸਥਿਰਤਾ ਫੰਡ ਨੂੰ ਦਿੱਤੀ ਮਨਜ਼ੂਰੀ

ਪੁਲਿਸ ਚੌਂਕੀ ਮਵੀ ਕਲਾਂ ਪੀੜਿਤ ਪਰਿਵਾਰ ਨਾਲ ਪਹੁੰਚੇ ਹਲਕਾ ਸ਼ੁਤਰਾਣਾ ਦੇ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਨੂੰ ਪੁਲਿਸ ਵੱਲੋਂ ਕਥਿਤ ਦੋਸ਼ੀਆਂ ਖਿਲਾਫ ਕੀਤੀ ਕਾਰਵਾਈ ਬਾਰੇ ਜਾਣੂ ਕਰਵਾਇਆ, ਜਿਸ ਤੋਂ ਬਾਅਦ ਡਾ. ਜਤਿੰਦਰ ਸਿੰਘ ਮੱਟੂ ਵੱਲੋਂ ਇਨਸਾਫ ਲਈ ਲਗਾਏ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਮੁਲਤਵੀ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਨਸ਼ਿਆਂ ਦਾ ਕਾਲਾ ਕਾਰੋਬਾਰ ਲੋਕਾਂ ਦੇ ਜਵਾਨ ਪੁੱਤਾਂ ਨੂੰ ਖਾ ਰਿਹਾ ਹੈ। ਅਜਿਹੇ ਵਿਅਕਤੀਆਂ ਖਿਲਾਫ ਪੁਲਿਸ ਪ੍ਰਸ਼ਾਸ਼ਨ ਨੂੰ ਸਖਤੀ ਨਾਲ ਨਜਿੱਠਣਾ ਚਾਹੀਦਾ ਹੈ ਤਾਂ ਜੋ ਇਸ ਜ਼ਹਿਰ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। 

Crime-News
ਘੱਗਾ: ਡਾ. ਜਤਿੰਦਰ ਸਿੰਘ ਮੱਟੂ: ਹਲਕਾ ਸ਼ੁਤਰਾਣਾ ਦੇ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਪੁਲਿਸ ਵੱਲੋਂ ਕੀਤੀ ਕਾਰਵਾਈ ਬਾਰੇ ਪੀੜਿਤ ਪਰਿਵਾਰ ਨੂੰ ਜਾਣੂ ਕਰਵਾਉਂਦੇ ਹੋਏ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts