Punjab Tirth Yatra Scheme News: ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਤਿੰਨ ਬੱਸਾਂ ਰਵਾਨਾ

ਯਾਤਰਾ ’ਤੇ ਰਵਾਨਾ ਹੋ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ

Satinder Mathur  Picture
Published On

Punjab Tirth Yatra Scheme News: ਮੋਹਾਲੀ, (ਸੱਚ ਕਹੂੰ ਨਿਊਜ਼/ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਦੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਅੱਜ ਤਿੰਨ ਬੱਸਾਂ ਰਾਹੀਂ ਤੀਰਥ ਯਾਤਰਾ ਲਈ ਰਵਾਨਾ ਕੀਤਾ ਗਿਆ। ਇਨ੍ਹਾਂ ਬੱਸਾਂ ਨੂੰ ਹਲਕਾ ਮੋਹਾਲੀ ਦੇ ਤੀਰਥ ਯਾਤਰਾ ਯੋਜਨਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਫੂਲਰਾਜ ਸਿੰਘ ਨੇ ਦੱਸਿਆ ਕਿ ਇਹ ਤੀਰਥ ਯਾਤਰਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਨਾਲ ਸਬੰਧਤ ਪੂਰੀ ਜਾਣਕਾਰੀ ਰੋਜ਼ਾਨਾ ਵਿਧਾਇਕ ਕੁਲਵੰਤ ਸਿੰਘ ਤੱਕ ਪਹੁੰਚਾਈ ਜਾਂਦੀ ਹੈ। ਵਿਧਾਇਕ ਵੱਲੋਂ ਵੀ ਯਾਤਰਾ ਦੌਰਾਨ ਸ਼ਰਧਾਲੂਆਂ, ਖ਼ਾਸ ਕਰਕੇ ਸੀਨੀਅਰ ਸਿਟੀਜ਼ਨਾਂ ਦੀ ਸਹੂਲਤ ਅਤੇ ਸੁਰੱਖਿਆ ਸਬੰਧੀ ਲਗਾਤਾਰ ਜਾਣਕਾਰੀ ਲਈ ਜਾਂਦੀ ਹੈ, ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਟਕਰਾਅ ਵਧਿਆ

ਅੱਜ ਤੰਗੋਰੀ, ਕੰਬਾਲੀ ਅਤੇ ਜਗਤਪੁਰਾ ਤੋਂ ਤਿੰਨ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਤੀਰਥ ਯਾਤਰਾ ਲਈ ਰਵਾਨਾ ਹੋਈਆਂ। ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਉਤਸ਼ਾਹ ਨਾਲ ਯਾਤਰਾ ਵਿੱਚ ਸ਼ਮੂਲੀਅਤ ਕੀਤੀ। ਤੰਗੋਰੀ ਤੋਂ ਰਵਾਨਾ ਹੋਈ ਪਹਿਲੀ ਬੱਸ ਦੀ ਦੇਖ-ਰੇਖ ਦੀ ਜ਼ਿੰਮੇਵਾਰੀ ਸਰਪੰਚ ਕੁਲਦੀਪ ਸਿੰਘ ਵੱਲੋਂ ਸੰਭਾਲੀ ਜਾ ਰਹੀ ਹੈ। ਕੰਬਾਲੀ ਤੋਂ ਰਵਾਨਾ ਹੋਈ ਦੂਜੀ ਬੱਸ ਦੀ ਜ਼ਿੰਮੇਵਾਰੀ ਅਮਰੀਕ ਸਿੰਘ ਕੋਲ ਹੈ, ਜਦਕਿ ਜਗਤਪੁਰਾ ਤੋਂ ਰਵਾਨਾ ਹੋਈ ਤੀਜੀ ਬੱਸ ਦੀ ਦੇਖ-ਰੇਖ ਗੌਰੀ ਵੱਲੋਂ ਕੀਤੀ ਜਾ ਰਹੀ ਹੈ।

ਯਾਤਰਾ ’ਤੇ ਰਵਾਨਾ ਹੋ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਸ਼ਰਧਾਲੂਆਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਉਨ੍ਹਾਂ ਨੂੰ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ।

ਇਲਾਕੇ ਦੇ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨਾਂ ਲਈ ਯਾਤਰਾ ਦੌਰਾਨ ਆਉਣ-ਜਾਣ ਦੇ ਨਾਲ-ਨਾਲ ਠਹਿਰਾਅ ਦੇ ਪ੍ਰਬੰਧ ਵੀ ਕੀਤੇ ਜਾਂਦੇ ਹਨ। ਯਾਤਰੀਆਂ ਦੀ ਸਹੂਲਤ ਲਈ ਡਾਕਟਰ ਅਤੇ ਗਾਈਡ ਵੀ ਨਾਲ ਰਹਿੰਦੇ ਹਨ, ਜਿਸ ਨਾਲ ਯਾਤਰਾ ਦੌਰਾਨ ਸਿਹਤ ਅਤੇ ਹੋਰ ਲੋੜਾਂ ਦਾ ਧਿਆਨ ਰੱਖਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਧਾਰਮਿਕ ਯਾਤਰਾਵਾਂ ਨਾਲ ਆਮ ਲੋਕਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਣ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਵੀ ਹੋਰ ਮਜ਼ਬੂਤ ਹੁੰਦੀ ਹੈ। ਸ਼ਰਧਾਲੂਆਂ ਨੇ ਯਾਤਰਾ ਦੀ ਸਫਲਤਾ ਅਤੇ ਸਾਰੇ ਯਾਤਰੀਆਂ ਦੀ ਸੁਖਦ ਤੇ ਸੁਰੱਖਿਅਤ ਵਾਪਸੀ ਲਈ ਅਰਦਾਸ ਵੀ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਕੌਂਸਲਰ ਨੀਤੂ ਕੁਮਾਰੀ, ਧੀਰਜ ਕੁਮਾਰ, ਗੌਰੀ, ਕੁਲਦੀਪ ਸਿੰਘ ਤੰਗੋਰੀ ਸਰਪੰਚ, ਅਮਰੀਕ ਸਿੰਘ ਕੰਬਾਲੀ, ਪਰਗਟ ਸਿੰਘ, ਧਰਮਪ੍ਰੀਤ ਸਿੰਘ, ਹਰਨਾਮ ਸਿੰਘ, ਗੁਰਮੇਲ ਸਿੰਘ, ਪ੍ਰਭਦੀਪ ਸਿੰਘ ਅਤੇ ਬਲਜੀਤ ਸਿੰਘ ਹੈਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

About The Author

Related Posts