Punjab
Crime News: 15 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ, ਪੁਲਿਸ ਵੱਲੋਂ 3 ਮੁਲਜ਼ਮ ਗ੍ਰਿਫਤਾਰ
ਰਾਮਗੜ੍ਹ ਦੇ 18-19 ਸਾਲਾਂ ਦੇ ਹਰਮਨ ਸਿੰਘ ਦੀ ਅੜਕਵਾਸ ਵਾਟਰ ਵਰਕਸ ਰੋਡ ਨੇੜਿਓਂ ਮਿਲੀ ਲਾਸ਼
Crime News: ਲਹਿਰਾਗਾਗਾ (ਨੈਨਸੀ)। ਨਜ਼ਦੀਕੀ ਪਿੰਡ ਰਾਮਗੜ੍ਹ ਦੇ 18-19 ਸਾਲਾ ਹਰਮਨ ਸਿੰਘ ਪੁੱਤਰ ਬਲਕਾਰ ਸਿੰਘ, ਜੋ ਪਿਛਲੇ ਕਰੀਬ 15 ਦਿਨਾਂ ਤੋਂ ਲਾਪਤਾ ਸੀ, ਦੀ ਲਾਸ਼ ਲਹਿਰਾ ਪੁਲਿਸ ਨੇ ਬਰਾਮਦ ਕਰ ਲਈ ਹੈ। ਮਾਮਲੇ ’ਚ ਪੁਲਿਸ ਨੇ ਟੈਕਨੀਕਲ ਜਾਂਚ ਦੇ ਆਧਾਰ ’ਤੇ ਤਿੰਨ ਮੁਲਜ਼ਮਾਂ, ਲੱਖਣ ਪੁੱਤਰ ਬੁੱਧ ਰਾਮ, ਮੰਗੂ ਕੁਮਾਰ ਪੁੱਤਰ ਸ਼ਾਮ ਲਾਲ ਤੇ ਸੋਨੂ ਉਰਫ਼ ਮੋਨੂ ਪੁੱਤਰ ਸਤਪਾਲ ਵਾਸੀ ਖਾਈ ਬਸਤੀ, ਲਹਿਰਾਗਾਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਟੈਕਨੀਕਲ ਜਾਂਚ ਦੌਰਾਨ ਉਕਤ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਹਰਮਨ ਸਿੰਘ ਦੀ ਲਾਸ਼ ਲਹਿਰਾ, ਅੜਕਵਾਸ ਵਾਟਰ ਵਰਕਸ ਰੋਡ ਨੇੜਿਓਂ ਬਰਾਮਦ ਕੀਤੀ ਗਈ। Crime News
ਮਿਲੀ ਜਾਣਕਾਰੀ ਅਨੁਸਾਰ ਹਰਮਨ ਸਿੰਘ ਇੱਕ ਛੋਟੇ ਕਿਸਾਨ ਦਾ ਪੁੱਤਰ ਸੀ। ਉਸ ਦੇ ਪਿਤਾ ਬਲਕਾਰ ਸਿੰਘ ਨੇ ਦੱਸਿਆ ਕਿ ਹਰਮਨ ਆਪਣਾ ਆਧਾਰ ਕਾਰਡ ਲੈ ਕੇ ਹਸਪਤਾਲ ਤੋਂ ਦਵਾਈ ਲੈਣ ਗਿਆ ਸੀ, ਪਰ ਉਸ ਤੋਂ ਬਾਅਦ ਘਰ ਵਾਪਸ ਨਹੀਂ ਪਰਤਿਆ। ਪਰਿਵਾਰ ਨੇ ਆਪਣੇ ਪੱਧਰ ’ਤੇ ਕਾਫ਼ੀ ਭਾਲ ਕੀਤੀ, ਪਰ ਕੋਈ ਸੁਰਾਗ ਨਾ ਮਿਲਣ ’ਤੇ ਲਹਿਰਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਹੋਇਆ ਸੀ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਤੇ ਅਗਲੀ ਜਾਂਚ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਤੇ ਘਟਨਾ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣਗੇ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Read Also : Gold Price Today: ਸਰਾਫਾ ਬਾਜ਼ਾਰ ’ਚ ਮਾਮੂਲੀ ਗਿਰਾਵਟ, ਸੋਨੇ ਤੇ ਚਾਂਦੀ ਦੀ ਚਮਕ ਪਈ ਫਿੱਕੀ