Punjab
Amritsar News: ਸਰਹੱਦੀ ਪਿੰਡ ਜੱਟਾਂ 'ਚ ਘਰ 'ਤੇ ਗਰਨੇਡ ਹਮਲੇ 'ਚ ਤਿੰਨ ਜ਼ਖ਼ਮੀ
ਗੈਂਗਸਟਰ ਹੈਪੀ ਪਛੀਆ ਦੇ ਨਾਲ ਦਾ ਪਿੰਡ ਹੈ
ਅੰਮ੍ਰਿਤਸਰ (ਰਾਜਨ ਮਾਨ)। ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਸਰਹੱਦੀ ਪਿੰਡ ਜੱਟਾ ਦੇ ਇਕ ਘਰ ਉਪਰ ਗਰਨੇਡ ਹਮਲਾ ਕੀਤਾ ਗਿਆ ਜਿਸ ਵਿਚ ਦੋ ਔਰਤਾਂ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਜੇਰੇ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕੋਈ ਪੌਣੇ ਨੌਂ ਵਜੇ ਦੇ ਕਰੀਬ ਪਿੰਡ ਜੱਟਾ ਦੇ ਵਸਨੀਕ ਸਾਬਕਾ ਫੌਜੀ ਨਿਰਮਲ ਸਿੰਘ ਦੇ ਘਰ ਦੋ ਮੋਟਰਸਾਈਕਲ ਸਵਾਰਾਂ ਵਲੋਂ ਦੋ ਗਰਨੇਡਾਂ ਨਾਲ ਹਮਲਾ ਕੀਤਾ ਗਿਆ।
ਹਮਲੇ ਦੌਰਾਨ ਪਹਿਲਾ ਬੰਬ ਘਰ ਵਿੱਚ ਖੜੀ ਸਫਿੱਟ ਕਾਰ ਤੇ ਵੱਜਾ ਜਿਸ ਨਾਲ ਉਸਨੂੰ ਭਾਰੀ ਨੁਕਸਾਨ ਹੋਇਆ ਅਤੇ ਦੋਸੀ਼ੀਆਂਵਲੋਂ ਸੁੱਟੇ ਗਏ ਦੂਸਰੇ ਬੰਬ ਜੋ ਘਰਦੇ ਵਿਹੜੇ ਵਿਚ ਡਿੱਗਾ ਨਾਲ ਨਿਰਮਲ ਸਿੰਘ ਦਾ 30 ਸਾਲਾ ਪੁੱਤਰ ਜਸਪਾਲ ਸਿੰਘ, ਜਸਪਾਲ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਅਤੇ ਨਿਰਮਲ ਸਿੰਘ ਦੀ ਬੇਟੀ ਜੋ ਪੇਕੇ ਘਰ ਰਹਿੰਦੀ ਹੈ ਸਖ਼ਤ ਜ਼ਖਮੀ ਹੋ ਗਏ। ਧਮਾਕਾ ਇੰਨਾ ਵੱਡਾ ਸੀ ਕਿ ਪਿੰਡ ਦੇ ਲੋਕਾਂ ਵਿੱਚ ਹਫੜਾ ਦਫੜੀ ਮੱਚ ਗਈ।
Read Also : ਪੰਜਾਬ ਬੰਦ ਦਾ ਅਸਰ, ਦੁਕਾਨਾਂ ਬੰਦ, ਬੱਸਾਂ ਦੇ ਪਹੀਏ ਰੁਕੇ, ਵਾਹਨਾਂ ਦੀ ਆਵਾਜਾਈ ਜਾਰੀ
ਇਥੇ ਇਹ ਵਰਨਣਯੋਗ ਹੈ ਕਿ ਇਸਦੇ ਨਾਲ ਦਾ ਪਿੰਡ ਗੈਂਗਸਟਰ ਹੈਪੀ ਪਛੀਆ ਦਾ ਹੈ। ਪੁਲਿਸ ਵਲੋਂ ਇਸ ਗੱਲ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਨਿਰਮਲ ਸਿੰਘ ਨੇ ਦੱਸਿਆ ਕਿ ਉਸਨੂੰ ਕਿਸੇ ਉਪਰ ਕੋਈ ਸ਼ੱਕ ਨਹੀਂ ਹੈ ਕਿਉਂ ਕਿ ਉਸਦੀ ਕਿਸੇ ਨਾਲ ਕੋਈ ਦੁਸਮਣੀ ਨਹੀਂ ਹੈ। ਉਸਨੇ ਕਿਹਾ ਕਿ ਹਮਲਾਵਾਰ ਮੋਟਰਸਾਈਕਲ ਤੇ ਆਏ ਸਨ ਅਤੇ ਉਹਨਾਂ ਨੇ ਮੂੰਹ ਬੰਨੇ ਹੋਏ ਸਨ।
ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸੁ਼ੁਰੂਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿੰਡ ਦੇ ਸੀਸੀ ਟੀਵੀ ਕੈਮਰੇ ਵੀ ਚੈਕ ਕੀਤੇ ਜਾ ਰਹੇ ਹਨ ਤਾਂ ਜੋ ਇਸ ਘਟਨਾ ਬਾਰੇ ਜਾਣਕਾਰੀ ਮਿਲ ਸਕੇ।