Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Road Accident: ਤੇਜ਼ ਰਫਤਾਰ ਸਕਾਰਪੀਓ ਦੀ ਮੋਟਰਸਾਈਕਲ ਨਾਲ ਟੱਕਰ, 3 ਮੌਤਾਂ

ਤਿੰਨੇਂ ਮ੍ਰਿਤਕ ਇੱਕੋ ਹੀ ਪਿੰਡ ਦੇ ਰਹਿਣ ਵਾਲੇ

Khushdeep Singh Picture
Published On

Fatehgarh Sahib Accident: ਫਤਿਹਗੜ੍ਹ ਸਾਹਿਬ (ਸੱਚ ਕਹੂੰ ਨਿਊਜ਼)। ਪੰਜਾਬ ਦੇ ਫਤਿਹਗੜ੍ਹ ਸਾਹਿਬ ’ਚ ਇੱਕ ਸੜਕ ਹਾਦਸੇ ’ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਤਿੰਨੋਂ ਵਿਅਕਤੀ ਮੋਟਰਸਾਈਕਲ ’ਤੇ ਘਰ ਵਾਪਸ ਆ ਰਹੇ ਸਨ ਕਿ ਅਚਾਨਕ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ, ਤਿੰਨੋਂ ਮੋਟਰਸਾਈਕਲ ਸਵਾਰ ਜ਼ਮੀਨ ’ਤੇ ਡਿੱਗ ਪਏ ਤੇ ਗੰਭੀਰ ਜ਼ਖਮੀ ਹੋ ਗਏ। ਸਕਾਰਪੀਓ ਸਵਾਰ ਗੱਡੀ ਸਮੇਤ ਮੌਕੇ ਤੋਂ ਭੱਜ ਗਿਆ। ਜਾਣਕਾਰੀ ਅਨੁਸਾਰ, ਤਿੰਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਤਿੰਨੋਂ ਹੀ ਬੀਬੀਪੁਰ ਪਿੰਡ ਦੇ ਵਸਨੀਕ ਸਨ।

Read Also : Weather Today: ਇਨ੍ਹਾਂ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਤੇਜੀ ਨਾਲ ਆ ਰਿਹੈ ਤੂਫਾਨ....ਪਵੇਗਾ ਭਾਰੀ ਮੀਂਹ

ਹਾਸਲ ਹੋਏ ਵੇਰਵਿਆਂ ਮੁਤਾਬਕ ਸੜਕ ਹਾਦਸਾ ਸ਼ਨਿੱਚਰਵਾਰ ਦੇਰ ਰਾਤ ਫਤਿਹਗੜ੍ਹ ਸਾਹਿਬ ਦੇ ਹਿੰਦੂਪੁਰ ਪਿੰਡ ਨੇੜੇ ਵਾਪਰਿਆ। ਜਾਣਕਾਰੀ ਮੁਤਾਬਕ ਤਿੰਨੋਂ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਸਨ ਜਦੋਂ ਉਨ੍ਹਾਂ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਬਡਾਲੀ ਆਲਾ ਸਿੰਘ ਥਾਣੇ ਦੇ ਏਐਸਆਈ ਰਾਮ ਸਿੰਘ ਨੇ ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ, ਸਤਵਿੰਦਰ ਸਿੰਘ ਤੇ ਮੋਹਨ ਸਿੰਘ ਵਜੋਂ ਕੀਤੀ ਹੈ, ਜਿਨ੍ਹਾਂ ਦੀ ਉਮਰ 45 ਤੋਂ 55 ਸਾਲ ਵਿਚਕਾਰ ਹੈ। ਪੁਲਿਸ ਅਨੁਸਾਰ, ਤਿੰਨੋਂ ਵਿਆਹੇ ਹੋਏ ਸਨ ਤੇ ਉਨ੍ਹਾਂ ਦੇ ਬੱਚੇ ਵੀ ਸਨ। ਉਹ ਕੰਮ ਖਤਮ ਕਰਕੇ ਆਪਣੇ ਪਿੰਡ ਬੀਬੀਪੁਰ ਵਾਪਸ ਆ ਰਹੇ ਸਨ। Fatehgarh Sahib Accident

ਤੇਜ਼ ਰਫ਼ਤਾਰ ਸਕਾਰਪੀਓ ਦੀ ਟੱਕਰ ਕਾਰਨ ਵਾਪਰਿਆ ਹਾਦਸਾ | Fatehgarh Sahib Accident

ਪੁਲਿਸ ਅਨੁਸਾਰ, ਤਿੰਨੋਂ ਮੋਟਰਸਾਈਕਲ ’ਤੇ ਬਡਾਲੀ ਆਲਾ ਸਿੰਘ ਤੋਂ ਆਪਣੇ ਪਿੰਡ ਬੀਬੀਪੁਰ ਜਾ ਰਹੇ ਸਨ। ਜਦੋਂ ਉਹ ਹਿੰਦੂਪੁਰ ਪਿੰਡ ਦੇ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਰਾਰ ਸਕਾਰਪੀਓ ਡਰਾਈਵਰ ਦੀ ਪੁਲਿਸ ਵੱਲੋਂ ਤਲਾਸ਼ ਜਾਰੀ ਹੈ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts