Ferozepur News: ਤਿੰਨ ਕਿੱਲੋ ਹੈਰੋਇਨ ਬਰਾਮਦ, ਦੋ ਗ੍ਰਿਫਤਾਰ

ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਸ਼ੁਰੂ

Khushdeep Singh Picture
Published On

Ferozepur News: ਫਿਰੋਜ਼ਪੁਰ (ਜਗਦੀਪ ਸਿੰਘ)। ਥਾਣਾ ਪੁਲਿਸ ਟੀਮ ਨੇ ਦੋ ਵਿਅਕਤੀਆਂ ਨੂੰ ਭਾਰੀ ਗਿਣਤੀ ’ਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ, ਜਿਨ੍ਹਾਂ ਕੋਲੋਂ 3 ਕਿੱਲੋ 633 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਣਕਾਰੀ ਦਿੰਦਿਆਂ ਥਾਣਾ ਮੱਖੂ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ’ਚ ਗਸ਼ਤ ਲਈ ਰਵਾਨਾ ਸੀ। ਇਸ ਦੌਰਾਨ ਪੁਲਿਸ ਨੂੰ ਇੱਕ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜਸਨੂਰ ਸਿੰਘ ਉਰਫ ਜੱਸਾ ਪੁੱਤਰ ਬਲਵੀਰ ਸਿੰਘ ਤੇ ਵਿਸ਼ਾਲ ਉਰਫ ਸ਼ਾਲੂ ਪੁੱਤਰ ਪ੍ਰਗਟ ਸਿੰਘ ਵਾਸੀਅਨ ਪਿੰਡ ਮਨਸੂਰ ਦੇਵਾ ਭਾਰੀ ਮਾਤਰਾ ’ਚ ਹੈਰੋਇਨ ਲੈ ਕੇ ਮੱਖੂ ਬਸਤੀ ਵਿਸਾਵਾ ਲਿੰਕ ਰੋਡ ਰਾਹੀਂ ਸਪਲਾਈ ਕਰਨ ਜਾ ਰਹੇ ਹਨ, ਤਾਂ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿੱਲੋ 633 ਗ੍ਰਾਮ ਹੈਰੋਇਨ, ਮੋਟਰਸਾਈਕਲ ਬਜਾਜ ਪਲਟੀਨਾ ਨੰਬਰ ਤੇ ਦੋ ਮੋਬਾਇਲ ਫੋਨ ਬਰਾਮਦ ਹੋਏ। ਇਸ ਸਬੰਧੀ ਪੁਲਿਸ ਵੱਲੋਂ ਥਾਣਾ ਮੱਖੂ ’ਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Ferozepur News
Ferozepur News: ਤਿੰਨ ਕਿੱਲੋ ਹੈਰੋਇਨ ਬਰਾਮਦ, ਦੋ ਗ੍ਰਿਫਤਾਰ

About The Author

Related Posts