ਸ੍ਰੀ ਮੁਕਤਸਰ ਸਾਹਿਬ ‘ਚ ਤਿੰਨ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ

Sach Kahoon Punjabi Desk Picture
Published On

ਸ੍ਰੀ ਮੁਕਤਸਰ ਸਾਹਿਬ ‘ਚ ਤਿੰਨ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ

ਸ੍ਰੀ ਮੁਕਤਸਰ ਸਾਹਿਬ। ਸ੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਜਿਨ੍ਹਾਂ ‘ਚੋਂ ਦੋ ਗੁਰੂਹਰਸਹਾਏ ਰੋਡ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ ਅਤੇ ਇਕ ਪਿੰਡ ਕਾਉਣੀ ਨਾਲ ਸਬੰਧਿਤ ਹੈ। ਜਿਕਰਯੋਗ ਹੈ ਕਿ ਇਕ ਕੋਰੋਨਾ ਪਾਜ਼ਿਟਿਵ ਮੁਹੰਮਦ ਸਮਸਾ ਦਾ ਪਹਿਲਾ ਹੀ ਇਲਾਜ ਚਲ ਰਿਹਾ ਹੈ।

ਹੁਣ ਜ਼ਿਲ੍ਹੇ ‘ਚ ਕੋਰੋਨਾ ਪਾਜ਼ਿਟਿਵ ਦੀ ਕੁਲ ਗਿਣਤੀ ਚਾਰ ਹੋ ਗਈ ਹੈ। ਕਾਉਣੀ ਪਿੰਡ ਦੇ ਲਖਵੀਰ ਸਿੰਘ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜੰਗੀਰ ਸਿੰਘ ਅਤੇ ਲਖਵਿੰਦਰ ਕੌਰ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਸਿਵਲ ਸਰਜਨ ਡਾ. ਐੱਚ.ਐੱਨ. ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆਂ ਕਿ ਜ਼ਿਲ੍ਹੇ ‘ਚੋਂ ਹੁਣ ਤਕ 665 ਸੈਂਪਲ ਲਏ ਗਏ ਹਨ, ਜਿਨ੍ਹਾਂ ‘ਚੋ 351 ਦੀ ਰਿਪੋਰਟ ਪ੍ਰਾਪਤ ਹੋਈ ਹੈ ਅਤੇ ਇਸ ‘ਚੋਂ 4 ਹੁਣ ਤਕ ਪਾਜ਼ਿਟਿਵ ਪਾਏ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts