Kotkapura 12th Results: ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਤਿੰਨ ਵਿਦਿਆਰਥਣਾਂ ਪੰਜਾਬ ਦੀ ਮੈਰਿਟ ਸੂਚੀ ‘ਚ

Sach Kahoon Punjabi Desk Picture
Published On

ਕੁਲਦੀਪ ਸ਼ਰਮਾ ਅਤੇ ਸਿਮਰਨਜੋਤ ਕੌਰ ਪੰਜਾਬ ’ਚੋਂ ਚੌਥੇ ਸਥਾਨ ’ਤੇ

Kotkapura 12th Results: ਕੋਟਕਪੂਰਾ, (ਅਜੈ ਮਨਚੰਦਾ)। ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾਇਆ। ਇਸ ਮੌਕੇ ‘ਤੇ ਸੰਸਥਾ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਦੱਸਿਆ ਕਿ ਕੁਲਦੀਪ ਸ਼ਰਮਾ ਸਪੁੱਤਰੀ ਮਨਜਿੰਦਰ ਕੁਮਾਰ ਅਤੇ ਸਿਮਰਨਜੋਤ ਕੌਰ ਸਪੁੱਤਰੀ ਲਖਵਿੰਦਰਜੀਤ ਸਿੰਘ ਬਰਾੜ ਦੋਵਾਂ ਨੇ 496/500 (99.20%) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਚੌਥਾ ਸਥਾਨ ਅਤੇ ਖੁਸ਼ਦੀਪ ਕੌਰ ਸਪੁੱਤਰੀ ਜਗਮੋਹਨ ਸਿੰਘ ਨੇ 488ੇ500 (97.60%) ਨੇ ਪੰਜਾਬ ਵਿੱਚੋਂ ਬਾਰ੍ਹਵਾਂ ਸਥਾਨ ਹਾਸਿਲ ਕਰਕੇ ਸੰਸਥਾ, ਜ਼ਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ।

ਇਹ ਵੀ ਪੜ੍ਹੋ: 12th Results Punjab: ਬਾਰ੍ਹਵੀਂ ਜਮਾਤ ਦੇ ਨਤੀਜਿਆਂ ‘ਚ ਸੰਤ ਮੋਹਨ ਦਾਸ ਸਕੂਲ ਪੰਜਾਬ ਭਰ ‘ਚ ਦੂਜੇ ਤੇ ਤੀਜੇ ਰੈਂਕ ’ਤੇ…

ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸੰਸਥਾ, ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੋਸ਼ਨ ਹੋਇਆ ਹੈ ਅਤੇ ਉਨ੍ਹਾਂ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਪ੍ਰਾਪਤੀ ‘ਤੇ ਡੀ.ਈ.ਓ. (ਸੈਕੰਡਰੀ) ਸ੍ਰੀਮਤੀ ਨੀਲਮ ਰਾਣੀ, ਡਿਪਟੀ ਡੀ.ਈ.ਓ. (ਸੈਕੰਡਰੀ) ਪ੍ਰਦੀਪ ਦਿਓੜਾ, ਡੀ.ਈ.ਓ (ਐਸਿੱ) ਸ੍ਰੀਮਤੀ ਅੰਜੂ ਬਾਲਾ, ਡਿਪਟੀ ਡੀ.ਈ.ਓ (ਐਸਿੱ) ਸ੍ਰੀ ਪਵਨ ਕੁਮਾਰ, ਜ਼ਿਲ੍ਹਾ ਖੇਤਰੀ ਡਿੱਪੂ ਪੰਜਾਬ ਸਕੂਲ ਸਿੱਖਿਆ ਬੋਰਡ ਫਰੀਦਕੋਟ ਦੇ ਮੈਨੇਜਰ ਸ੍ਰੀਮਤੀ ਸੁਚੇਤਾ ਸ਼ਰਮਾ ਅਤੇ ਡਿਪਟੀ ਮੈਨੇਜਰ ਸ: ਬਲਰਾਜ ਸਿੰਘ, ਨਵਦੀਪ ਕੱਕੜ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸੰਸਥਾ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।

ਇਸ ਮੌਕੇ ਮੈਡਮ ਨਵਪ੍ਰੀਤ ਸ਼ਰਮਾ, ਸੋਨੂੰ ਗੁਪਤਾ, ਹਰਵਿੰਦਰ ਸਿੰਘ, ਰਾਜਵਿੰਦਰ ਕੌਰ, ਨਿਸ਼ਾ ਸਿੰਗਲਾ, ਪ੍ਰਦੀਪ ਕੁਮਾਰ, ਅਮਨਦੀਪ ਕੌਰ, ਲਵਪ੍ਰੀਤ ਕੌਰ, ਕੁਲਦੀਪ ਕੌਰ, ਜਸਪ੍ਰੀਤ ਕੌਰ, ਮਨਪ੍ਰੀਤ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। Kotkapura 12th Results

Comments

Post Your Comment

About The Author

Related Posts