Safai karamchari Protest: ਆਪਣੀਆਂ ਹੱਕੀ ਮੰਗਾਂ ਲਈ ਸਫਾਈ ਕਰਮਚਾਰੀਆਂ ਨੇ ਖੋਲ੍ਹਿਆ ਮੋਰਚਾ, ਪ੍ਰਸ਼ਾਸਨ ਨੂੰ ਦਿੱਤੀ ਵੱਡੀ ਚੇਤਾਵਨੀ

ਸਫਾਈ ਕਰਮਚਾਰੀਆਂ ਦੇ ਧਰਨਾ ਲਾਉਣ ਕਾਰਨ ਸ਼ਹਿਰ-ਸ਼ਹਿਰ ਲੱਗੇ ਕੂੜੇ ਦੇ ਢੇਰ

Satinder Mathur  Picture
Published On

Safai karamchari Protest: ਮਲੇਰਕੋਟਲਾ,(ਗੁਰਤੇਜ ਜੋਸ਼ੀ)। ਨਗਰ ਕੌਂਸਲ ਦਫ਼ਤਰ ਮਲੇਰਕੋਟਲਾ ਵਿੱਚ ਅੱਜ ਸਫਾਈ ਸੇਵਕਾਂ ਅਤੇ ਹੋਰ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਸੂਬਾ ਅਸ਼ੋਕ ਕੁਮਾਰ ਦੀ ਸਰਪ੍ਰਸਤੀ ਅਤੇ ਪ੍ਰਧਾਨ ਦੀਪਕ ਬੱਧਣ ਦੀ ਰਹਿਨੁਮਾਈ ਹੇਠ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੌਰਾਨ ਕਰਮਚਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਧਰਨਾਕਾਰੀਆਂ ਨੇ ਕਿਹਾ ਕਿ ਸਾਨੂੰ ਪਿਛਲੇ ਲੰਮੇ ਸਮੇਂ ਤੋਂ ਬਹੁਤ ਹੀ ਘੱਟ ਤਨਖਾਹਾਂ ’ਤੇ ਗੁਜ਼ਾਰਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਘਰ ਦਾ ਖਰਚ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਵਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਮੌਜ਼ੂਦਾ ਤਨਖਾਹਾਂ ਨਾਲ ਜੀਵਨ ਬਸਰ ਕਰਨਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ।

ਉਨ੍ਹਾਂ ਨੇ ਮੰਗ ਕੀਤੀ ਕਿ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ, ਪੱਕੀ ਨੌਕਰੀ ਦੀ ਸੁਵਿਧਾ ਦਿੱਤੀ ਜਾਵੇ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਓਧਰ ਧਰਨਾ ਲੱਗਣ ਕਰਨ ਸ਼ਹਿਰ ਦੇ ਹਰ ਗਲੀ ਮੁਹੱਲੇ ਵਿੱਚ ਕੂੜੇ ਦੇ ਢੇਰ ਲੱਗੇ ਨਜ਼ਰ ਆਏ। ਸ਼ਹਿਰ ਵਾਸੀਆਂ ਦਾ ਮੰਨਣਾ ਹੈ ਕਿ ਇਸ ਨਾਲ਼ ਸ਼ਹਿਰ ਵਿੱਚ ਬਿਮਾਰੀਆਂ ਫੈਲਣ ਦਾ ਬਹੁਤ ਵੱਡਾ ਖ਼ਤਰਾ ਹੈ। ਧਰਨਾਕਾਰੀਆ ਨੇ ਕਿਹਾ ਕਿ ਜੇਕਰ ਸ਼ਹਿਰ ਅੰਦਰ ਕੋਈ ਬਿਮਾਰੀ ਹੁੰਦੀ ਹੈ ਤਾਂ ਉਸ ਦਾ ਪ੍ਰਸ਼ਾਸਨ ਖੁਦ ਜਿੰਮੇਵਾਰ ਹੋਵੇਗਾ। ਖਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।

ਇਹ ਵੀ ਪੜ੍ਹੋ: Punjab News: ਪੰਜਾਬ ’ਚ ਦੋ ਧਮਾਕਿਆਂ ਤੋਂ ਬਾਅਦ ਡੀਜੀਪੀ ਦਾ ਵੱਡਾ ਦਾਅਵਾ, ਜਾਣੋ

ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦੀਪਕ ਬੱਗਨ, ਖਜਾਨਚੀ ਬੰਟੀ ਟਾਂਕ,ਪਵਨ ਕੁਮਾਰ ਚੇਅਰਮੈਨ, ਮੀਤ ਪ੍ਰਧਾਨ ਬਾਦਲ ਕਲਿਆਣ,ਮੀਤ ਪ੍ਰਧਾਨ ਪ੍ਰਿੰਸ ਬੱਗਨ, ਮੀਤ ਪ੍ਰਧਾਨ ਰਜਿੰਦਰ ਕੁਮਾਰ, ਰਿਸ਼ੀ ਮੱਟੂ, ਸੁਸ਼ੀਲ ਕੁਮਾਰ, ਕੁਲਦੀਪ ਜਨਰਲ ਸਕੱਤਰ,ਰਾਕੇਸ਼ ਕੁਮਾਰ, ਰਵਿੰਦਰ ਕੁਮਾਰ, ਅਜੇ ਟਾਂਕ, ਜਤਿਨ ਗਿੱਲ, ਵਿਕਰਮ ਬੱਗਨ ਤੋਂ ਇਲਾਵਾ ਵੱਡੀ ਗਿਣਤੀ ਸਫਾਈ ਸੇਵਕ ਅਤੇ ਹੋਰ ਕਰਮਚਾਰੀਆਂ ਵੀ ਹਾਜ਼ਰ ਸਨ। ਇਸ ਮਾਮਲੇ ਸਬੰਧੀਂ ਜਦੋਂ ਪੱਖ ਜਾਨਣ ਲਈ ਮਲੇਰਕੋਟਲਾ ਦੇ ਕਾਰਜਸਾਧਕ ਅਫਸਰ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹ ਦਫਤਰ ਵਿਚ ਨਹੀਂ ਮਿਲੇ, ਪਤਾ ਲੱਗਿਆ ਕਿ ਉਹ ਡੀਸੀ ਦਫ਼ਤਰ ਮੀਟਿੰਗ ਵਿੱਚ ਗਏ ਹਨ। ਖ਼ਬਰ ਲਿਖੇ ਜਾਣ ਤੱਕ ਉਨਾਂ ਨਾਲ ਸੰਪਰਕ ਨਹੀਂ ਹੋ ਸਕਿਆ।

Malkotal
ਮਲੇਰਕੋਟਲਾ: ਧਰਨੇ ਦੌਰਾਨ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕਰਦੇ ਧਰਨਾਕਾਰੀ।

About The Author

Related Posts