Fatehgarh Sahib News: ਫਤਿਹਗੜ੍ਹ ਸਾਹਿਬ ਦੇ ਪਿੰਡ ਖਰੌੜੇ ’ਚ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
ਮੋਟਰ ਦੀ ਮੋਟਰ ਚਾਲੂ ਕਰਦੇ ਸਮੇਂ ਲੱਗਿਆ ਕਰੰਟ
ਫਤਿਹਗੜ੍ਹ ਸਾਹਿਬ (ਸੱਚ ਕਹੂੰ ਨਿਊਜ਼/ਹਿੰ.ਸ.)। ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਖਰੌੜੇ ’ਚ ਸ਼ਨਿੱਚਰਵਾਰ ਰਾਤ ਖੇਤ ’ਚ ਪਾਣੀ ਦੀ ਮੋਟਰ ਚਾਲੂ ਕਰਦੇ ਸਮੇਂ ਕਰੰਟ ਲੱਗਣ ਕਾਰਨ 67 ਸਾਲਾ ਕਿਸਾਨ ਜਰਨੈਲ ਸਿੰਘ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ’ਚ ਸੋਗ ਦਾ ਮਾਹੌਲ ਬਣ ਗਿਆ ਹੈ। ਪਰਿਵਾਰਕ ਮੈਂਬਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ਆਪਣੀ ਫਸਲ ਨੂੰ ਪਾਣੀ ਲਾਉਣ ਲਈ ਖੇਤ ਗਏ ਸਨ। ਜਦੋਂ ਉਹ ਮੋਟਰ ਚਾਲੂ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਅਚਾਨਕ ਉਨ੍ਹਾਂ ਨੂੰ ਤੇਜ਼ ਕਰੰਟ ਲੱਗ ਗਿਆ ਤੇ ਉਹ ਮੌਕੇ ’ਤੇ ਹੀ ਬੇਹੋਸ਼ ਹੋ ਕੇ ਡਿੱਗ ਪਏ। ਕਾਫੀ ਸਮੇਂ ਤੱਕ ਘਰ ਨਾ ਵਾਪਸ ਆਉਣ ’ਤੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਲੱਭਣ ਲਈ ਖੇਤ ਪਹੁੰਚੇ।
ਜਿੱਥੇ ਉਹ ਮੋਟਰ ਨੇੜੇ ਬੇਸੁਧ ਹਾਲਤ ’ਚ ਪਏ ਮਿਲੇ। ਤੁਰੰਤ ਪਿੰਡ ਵਾਸੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਰਨੈਲ ਸਿੰਘ ਛੋਟੇ ਕਿਸਾਨ ਸਨ ਤੇ ਆਪਣੀ ਥੋੜ੍ਹੀ ਜ਼ਮੀਨ ’ਤੇ ਖੇਤੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦੇ ਸਨ। ਉਹ ਹੋਰ ਕਿਸਾਨਾਂ ਦੇ ਖੇਤਾਂ ’ਚ ਮਜ਼ਦੂਰੀ ਵੀ ਕਰਦੇ ਸਨ। ਇਲਾਕੇ ਦੇ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ ਤਾਂ ਜੋ ਪਰਿਵਾਰ ਨੂੰ ਇਸ ਮੁਸ਼ਕਲ ਘੜੀ ’ਚ ਸਹਾਰਾ ਮਿਲ ਸਕੇ। ਪੁਲਿਸ ਵੱਲੋਂ ਘਟਨਾ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Read Also : Gold Price Today: ਸਰਾਫਾ ਬਾਜ਼ਾਰ ’ਚ ਗਿਰਾਵਟ ਕਾਰਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ ਵੀ ਪਈ ਫਿੱਕੀ