Gulab Sidhu Latest News: ਗਾਇਕ ਗੁਲਾਬ ਸਿੱਧੂ ਦੇ ਘਰ ਹਮਲੇ ਦੇ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ

ਦੋਵਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ

Satinder Mathur  Picture
Published On

Gulab Sidhu Latest News: ਬਰਨਾਲਾ, (ਸੱਚ ਕਹੂੰ ਨਿਊਜ਼/ਸ਼ਬਦ)। ਬਰਨਾਲਾ-ਜ਼ਿਲ੍ਹਾ ਬਰਨਾਲਾ ਦੇ ਪਿੰਡ ਫਰਵਾਹੀ ਦੇ ਮਸ਼ਹੂਰ ਗਾਇਕ ਗੁਲਾਬ ਸਿੰਘ ਸਿੱਧੂ ਦੇ ਘਰ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਚਾਰ ਨਾਮਜ਼ਦ ਮੁਲਜ਼ਮਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜ਼ਿਲ੍ਹਾ ਪੁਲਿਸ ਕਪਤਾਨ ਦਫ਼ਤਰ ਬਰਨਾਲਾ ਵਿਖੇ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ 12-13 ਸਤੰਬਰ ਦੀ ਰਾਤ ਨੂੰ ਗਾਇਕ ਦੀ ਰਿਹਾਇਸ਼ ’ਤੇ ਕੁਝ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਹਮਲਾ ਕੀਤਾ ਗਿਆ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ’ਤੇ ਵਿਦੇਸ਼ਾਂ ਵਿੱਚ ਰਹਿੰਦੇ ਕੁਝ ਕਥਿਤ ਅਪਰਾਧਿਕ ਵਿਅਕਤੀਆਂ ਵੱਲੋਂ ਲੈਣ ਦੀ ਗੱਲ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ।

ਇਹ ਵੀ ਪੜ੍ਹੋ: Punjab Anganwadi News: ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵੱਡਾ ਐਲਾਨ, ਜਾਣੋ

ਪੁਲਿਸ ਅਨੁਸਾਰ ਬੀਤੀ ਰਾਤ ਪਿੰਡ ਪੁਲਾੜਾ ਰੋਡ ’ਤੇ ਲਗਾਏ ਨਾਕੇ ਦੌਰਾਨ ਸਾਂਝੇ ਆਪ੍ਰੇਸ਼ਨ ਤਹਿਤ ਬਿਨਾਂ ਨੰਬਰ ਦੇ ਮੋਟਰਸਾਈਕਲ ’ਤੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਿਸ ਮੁਤਾਬਕ ਦੋਵੇਂ ਮੋਟਰਸਾਈਕਲ ਸਵਾਰਾਂ ਨੇ ਰੁਕਣ ਦੀ ਬਜਾਏ ਤੇਜ਼ ਰਫ਼ਤਾਰ ਨਾਲ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਕਥਿਤ ਤੌਰ ’ਤੇ ਮੋਟਰਸਾਈਕਲ ਸਵਾਰਾਂ ਵੱਲੋਂ ਪੁਲਿਸ ’ਤੇ ਗੋਲੀਬਾਰੀ ਕੀਤੀ ਗਈ।

ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਇੱਕ ਮੋਟਰਸਾਈਕਲ ਸਵਾਰ ਦੀ ਸੱਜੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਦਕਿ ਦੂਜਾ ਮੋਟਰਸਾਈਕਲ ਤੋਂ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ। ਦੋਵਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਰਾਮਗੜ੍ਹ ਸੰਧੂਆਂ, ਜ਼ਿਲ੍ਹਾ ਸੰਗਰੂਰ ਅਤੇ ਗੁਰਪਿਆਰ ਸਿੰਘ ਵਾਸੀ ਚੰਗਲੀਵਾਲਾ, ਸੁਨਾਮ, ਜ਼ਿਲ੍ਹਾ ਸੰਗਰੂਰ ਵਜੋਂ ਦੱਸੀ ਗਈ ਹੈ।

About The Author

Related Posts