Amritsar Heroin Seizure: ਅੰਮ੍ਰਿਤਸਰ ’ਚ 50 ਕਰੋੜ ਦੀ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ : ਡੀ.ਜੀ.ਪੀ. ਗੌਰਵ ਯਾਦਵ

Khushdeep Singh Picture
Published On

ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 50 ਕਰੋੜ ਰੁਪਏ ਦੀ ਕੀਮਤ ਦੀ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਣਗੜ੍ਹ ਦੇ ਰਹਿਣ ਵਾਲੇ ਹਨ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ’ਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਤੇ ਪੂਰੀ ਸਪਲਾਈ ਚੇਨ ਦਾ ਖਾਤਮਾ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਜਾਰੀ ਹੈ।

ਆਪ੍ਰੇਸ਼ਨ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸਐੱਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ ਦੋ ਵਿਅਕਤੀਆਂ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸਨੂੰ ਉਹ ਘਰਿੰਡਾ ਖੇਤਰ ’ਚ ਸਪਲਾਈ ਕਰਨ ਵਾਲੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ’ਚ ਨਾਕਾਬੰਦੀ ਕਰਕੇ ਜਸਬੀਰ ਉਰਫ਼ ਮੋਨੂ ਤੇ ਅੰਮ੍ਰਿਤਪਾਲ ਉਰਫ਼ ਮੋਟੂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ 10.03 ਕਿੱਲੋ ਹੈਰੋਇਨ ਬਰਾਮਦ ਹੋਈ। ਐੱਸਐੱਸਪੀ ਨੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 339 ਮਿਤੀ 4/8/2026 ਦਰਜ ਕੀਤੀ ਗਈ ਹੈ। Amritsar Heroin Seizure

ਇਹ ਵੀ ਪੜ੍ਹੋ : Amritsar News: ਮੁੱਖ ਮੰਤਰੀ ਰਮਦਾਸ ਦੇ ਸੁੰਦਰੀਕਰਨ ਲਈ ਵਿਸ਼ੇਸ਼ ਗ੍ਰਾਂਟ ਦੀ ਮੰਗ

About The Author

Related Posts