Bribery Case Punjab: ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Sach Kahoon Punjabi Desk Picture
Published On

Bribery Case Punjab: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ।

ਇਹ ਵੀ ਪੜ੍ਹੋ: PM Modi New Schemes: ਪ੍ਰਧਾਨ ਮੰਤਰੀ ਮੋਦੀ ਨੇ ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਸਬੰਧਤ ਯੋਜਨਾਵਾਂ ਨੂੰ ਦਿੱਤੀ ਮ…

ਬੁਲਾਰੇ ਨੇ ਦੱਸਿਆ ਕਿ ਸਿਕਾਇਤਕਰਤਾ ਨੇ ਆਪਣੇ ਯੂਨਿਟ ਦੇ ਸਬੰਧ ਵਿੱਚ ਉਤਪਾਦਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜੀ ਦਿੱਤੀ ਅਤੇ ਇਹ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਸਿਕਾਇਤਕਰਤਾ ਤੋਂ 45000 ਰੁਪਏ ਦੀ ਰਿਸ਼ਵਤ ਮੰਗੀ। ਉਨ੍ਹਾਂ ਦੱਸਿਆ ਕਿ ਸਿਕਾਇਤਕਰਤਾ ਨੇ ਉਕਤ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਤਿੰਨੋਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

About The Author

Related Posts