Road Accident: ਦਰਦਨਾਕ ਸੜਕ ਹਾਦਸੇ ’ਚ ਦੋ ਮਹਿਲਾਵਾਂ ਦੀ ਮੌਤ

ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਪਾਣੀ ਲੈਣ ਜਾ ਰਹੀਆਂ ਦਰਾਣੀ-ਜੇਠਾਣੀ ਨੇ ਤੋੜਿਆ ਦਮ

Khushdeep Singh Picture
Published On

Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫ਼ਰੀਦਕੋਟ ਦੇ ਸਾਦਿਕ ਰੋਡ ’ਤੇ ਸ਼ੁੱਕਰਵਾਰ ਸਵੇਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ’ਚ ਐਕਟਿਵਾ ਸਵਾਰ ਦੋ ਮਹਿਲਾਵਾਂ ਦੀ ਮੌਤ ਹੋ ਗਈ। ਦੋਵੇਂ ਮਹਿਲਾਵਾਂ ਆਪਸ ’ਚ ਦਰਾਣੀ-ਜੇਠਾਣੀ ਸਨ ਤੇ ਰੋਜ਼ਾਨਾ ਦੀ ਤਰ੍ਹਾਂ ਘਰੋਂ ਪੀਣ ਵਾਲਾ ਪਾਣੀ ਭਰਨ ਲਈ ਨਹਿਰ ਵੱਲ ਜਾ ਰਹੀਆਂ ਸਨ। ਜਾਣਕਾਰੀ ਅਨੁਸਾਰ ਸ਼ਹੀਦ ਬਲਵਿੰਦਰ ਸਿੰਘ ਨਗਰ ਦੀਆਂ ਰਹਿਣ ਵਾਲੀਆਂ ਸੰਜਨਾ (43) ਪਤਨੀ ਮਨਦੀਪ ਕੁਮਾਰ ਤੇ ਪੂਜਾ (49) ਪਤਨੀ ਮਨੋਜ ਕੁਮਾਰ ਸਵੇਰੇ ਕਰੀਬ 8 ਵਜੇ ਐਕਟਿਵਾ ’ਤੇ ਸਵਾਰ ਹੋ ਕੇ ਸਾਦਿਕ ਰੋਡ ਸਥਿਤ ਨਹਿਰ ਕੋਲ ਲੱਗੇ ਨਲਕਿਆਂ ਤੋਂ ਪੀਣ ਵਾਲਾ ਪਾਣੀ ਭਰਨ ਲਈ ਨਿਕਲੀਆਂ ਸਨ। ਜਦੋਂ ਉਹ ਜਹਾਜ਼ ਗਰਾਊਂਡ ਨੇੜੇ ਪੁੱਜੀਆਂ ਤਾਂ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

Read Also : Middle East News: ਟਰੰਪ ਵੱਲੋਂ ਜ਼ਬਤ ਕੀਤੀਆਂ ਜਾਇਦਾਦਾਂ ਦੀ ਵਰਤੋਂ ’ਤੇ ਈਰਾਨ ਦੀ ਚੇਤਾਵਨੀ

ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਮਹਿਲਾਵਾਂ ਕਈ ਮੀਟਰ ਤੱਕ ਘੜੀਸਦੀਆਂ ਚਲੀਆਂ ਗਈਆਂ ਤੇ ਉਨ੍ਹਾਂ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਦੀ ਮਦਦ ਨਾਲ ਦੋਵਾਂ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਜਾਇਆ ਗਿਆ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦੋਵਾਂ ਦੀ ਮੌਤ ਹੋ ਚੁੱਕੀ ਸੀ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਫ਼ਰਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕਾ ਦੇ ਇੱਕ ਰਿਸ਼ਤੇਦਾਰ, ਜੋ ਵਾਰਡ ਦੇ ਐੱਮਸੀ ਵੀ ਹਨ, ਨੇ ਦੱਸਿਆ ਕਿ ਦੋਵੇਂ ਮਹਿਲਾਵਾਂ ਹਰ ਰੋਜ਼ ਨਹਿਰ ਕੋਲੋਂ ਪੀਣ ਵਾਲਾ ਪਾਣੀ ਭਰਨ ਜਾਂਦੀਆਂ ਸਨ। ਅੱਜ ਵੀ ਉਹ ਰੋਜ਼ਾਨਾ ਦੀ ਤਰ੍ਹਾਂ ਘਰੋਂ ਨਿਕਲੀਆਂ ਸਨ, ਪਰ ਜਹਾਜ਼ ਗਰਾਊਂਡ ਨੇੜੇ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਮੁਲਜ਼ਮ ਕਾਰ ਚਾਲਕ ਨੂੰ ਜਲਦ ਗ੍ਰਿਫ਼ਤਾਰ ਕਰਕੇ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

About The Author

Related Posts