Khanna Firing News: ਖੰਨਾ ਨੇੜੇ ਪਿੰਡ ਰਸੂਲੜਾ ’ਚ ਗੈਂਗਵਾਰ, ਗੋਲੀਬਾਰੀ ’ਚ ਦੋ ਨੌਜਵਾਨ ਜ਼ਖ਼ਮੀ

ਕ੍ਰਿਕਟ ਟੂਰਨਾਮੈਂਟ ਦੌਰਾਨ ਦੋਵਾਂ ਧਿਰਾਂ ਵਿਚਾਲੇ ਹੋਇਆ ਵਿਵਾਦ

Satinder Mathur  Picture
Published On

Khanna Firing News: ਖੰਨਾ, (ਸੱਚ ਕਹੂੰ ਨਿਊਜ਼/ਹਿੰ.ਸ.)। ਲੁਧਿਆਣਾ ਦੇ ਖੰਨਾ ਨੇੜਲੇ ਪਿੰਡ ਰਸੂਲੜਾ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੈਂਗਵਾਰ ਹੋ ਗਈ। ਇਸ ਦੌਰਾਨ ਹੋਈ ਗੋਲੀਬਾਰੀ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਲੱਤ ਵਿੱਚ ਗੋਲੀ ਲੱਗੀ ਹੈ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਪਿੰਡ ਰਸੂਲੜਾ ਵਿੱਚ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਦੌਰਾਨ ਦੋਵਾਂ ਧਿਰਾਂ ਵਿਚਾਲੇ ਵਿਵਾਦ ਸ਼ੁਰੂ ਹੋਇਆ ਸੀ। ਇਸ ਤੋਂ ਬਾਅਦ ਦੋਵਾਂ ਪੱਖਾਂ ਵਿਚਕਾਰ ਲਗਾਤਾਰ ਤਕਰਾਰ ਅਤੇ ਧਮਕੀਆਂ ਦਾ ਦੌਰ ਚੱਲ ਰਿਹਾ ਸੀ। ਐਤਵਾਰ ਸ਼ਾਮ ਦੋਵੇਂ ਧਿਰਾਂ ਪਿੰਡ ਰਸੂਲੜਾ ਦੇ ਸੂਏ ਵਾਲੇ ਰਸਤੇ ਨੇੜੇ ਆਹਮੋ-ਸਾਹਮਣੇ ਹੋ ਗਈਆਂ। ਦੇਖਦੇ ਹੀ ਦੇਖਦੇ ਵਿਵਾਦ ਇੰਨਾ ਵੱਧ ਗਿਆ ਕਿ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਇਸ ਦੌਰਾਨ ਹਰਪਿੰਦਰ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ, ਜਦਕਿ ਅਰਸ਼ਦੀਪ ਸਿੰਘ ਵੀ ਜ਼ਖ਼ਮੀ ਹੋ ਗਿਆ। ਘਟਨਾ ਦੌਰਾਨ ਕਈ ਵਾਹਨਾਂ ਦੀ ਭੰਨਤੋੜ ਵੀ ਕੀਤੀ ਗਈ। ਗੋਲੀਬਾਰੀ ਤੋਂ ਬਾਅਦ ਦੋਵੇਂ ਧਿਰਾਂ ਮੌਕੇ ਤੋਂ ਫ਼ਰਾਰ ਹੋ ਗਈਆਂ। 

ਇਹ ਵੀ ਪੜ੍ਹੋ: Punjab News: ਸਿਆਸੀ ਫੇਰਬਦਲ, ਇਸ ਪਿੰਡ ਦੀ ਸਮੂਹ ਪੰਚਾਇਤ ਕਾਂਗਰਸ ਛੱਡ ਕੇ ਆਪ 'ਚ ਹੋਈ ਸ਼ਾਮਲ

ਘਟਨਾ ਤੋਂ ਬਾਅਦ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਰਾਤ ਸਮੇਂ ਖੰਨਾ ਦੇ ਸਿਵਲ ਹਸਪਤਾਲ ਪਹੁੰਚੇ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਕਿਹਾ ਕਿ ਕ੍ਰਿਕਟ ਟੂਰਨਾਮੈਂਟ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਗੋਲੀਬਾਰੀ ਤੱਕ ਪਹੁੰਚਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਨੇ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਵੀ ਸਵਾਲ ਉਠਾਏ। ਜ਼ਿਕਰਯੋਗ ਹੈ ਕਿ ਜਿਸ ਕ੍ਰਿਕਟ ਟੂਰਨਾਮੈਂਟ ਤੋਂ ਬਾਅਦ ਇਹ ਵਿਵਾਦ ਸ਼ੁਰੂ ਹੋਇਆ ਸੀ, ਉਸ ਵਿੱਚ ਗੁਰਕੀਰਤ ਸਿੰਘ ਕੋਟਲੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਖੰਨਾ ਦੇ ਡੀਐੱਸਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਵਿੱਚ ਹਰਪਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਜ਼ਖ਼ਮੀ ਹੋਏ ਹਨ। ਹਰਪਿੰਦਰ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ ਅਤੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਸਾਰੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

About The Author

Related Posts