Canada News: ਕੈਨੇਡਾ 'ਚ ਫਾਇਰਿੰਗ ਮਾਮਲੇ 'ਚ ਪੰਜਾਬੀ ਮੂਲ ਦੇ ਦੋ ਨੌਜਵਾਨ ਗ੍ਰਿਫ਼ਤਾਰ

ਲਾਪਰਵਾਹੀ ਨਾਲ ਗੋਲੀ ਚਲਾਉਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ਕੈਨੇਡਾ ਦੇ ਸਰੀ ਸ਼ਹਿਰ ਵਿੱਚ ਇੱਕ ਘਰ 'ਤੇ ਹੋਈ ਕਥਿਤ ਗੋਲੀਬਾਰੀ ਦੇ ਮਾਮਲੇ ਵਿੱਚ ਪੰਜਾਬੀ ਮੂਲ ਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੈਨੇਡਾ ਦੇ ਫੌਜਦਾਰੀ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ (ਐੱਸਪੀਐੱਸ) ਨੇ 21 ਸਾਲਾ ਅਰਮਾਨ ਸਿੰਘ ਅਤੇ 22 ਸਾਲਾ ਸਿਮਰਜੀਤ ਸਿੰਘ ਨੂੰ ਲਾਪਰਵਾਹੀ ਨਾਲ ਗੋਲੀ ਚਲਾਉਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਦੋਵੇਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਉਹ 29 ਜੂਨ 2026 ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Read Also : ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਸਰੀ ਪੁਲਿਸ ਵੱਲੋਂ ਜਾਰੀ ਬਿਆਨ ਮੁਤਾਬਕ 11 ਜੂਨ ਦੀ ਸਵੇਰ ਕਰੀਬ 6 ਵਜੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ 96 ਐਵੇਨਿਊ ਅਤੇ 133ਏ ਸਟਰੀਟ ਨੇੜੇ ਸਥਿਤ ਇੱਕ ਘਰ ਉੱਤੇ ਕਰੀਬ ਅੱਧਾ ਘੰਟਾ ਪਹਿਲਾਂ ਗੋਲੀਬਾਰੀ ਕੀਤੀ ਗਈ ਸੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਘਰ ਦੇ ਬਾਹਰੀ ਹਿੱਸੇ ਨੂੰ ਨੁਕਸਾਨ ਪਹੁੰਚਿਆ ਹੋਇਆ ਪਾਇਆ, ਹਾਲਾਂਕਿ ਘਰ ਵਿੱਚ ਰਹਿੰਦੇ ਕਿਸੇ ਵੀ ਵਿਅਕਤੀ ਨੂੰ ਸੱਟ ਨਹੀਂ ਲੱਗੀ।

ਮੁੱਢਲੀ ਜਾਂਚ ਤੋਂ ਬਾਅਦ ਮਾਮਲਾ ਐਕਸਟੋਰਸ਼ਨ ਰਿਸਪਾਂਸ ਟੀਮ ਨੂੰ ਸੌਂਪਿਆ ਗਿਆ। ਇਸ ਜਾਂਚ ਵਿੱਚ ਪ੍ਰੋਜੈਕਟ ਐਸ਼ੋਰੈਂਸ ਅਤੇ ਫਰੰਟਲਾਈਨ ਅਧਿਕਾਰੀਆਂ ਨੇ ਵੀ ਸਹਿਯੋਗ ਦਿੱਤਾ।

ਜਾਂਚ ਦੌਰਾਨ ਪੁਲਿਸ ਨੇ ਸ਼ੱਕੀਆਂ ਅਤੇ ਉਨ੍ਹਾਂ ਨਾਲ ਸਬੰਧਤ ਦੋ ਰਿਹਾਇਸ਼ੀ ਥਾਵਾਂ ਦੀ ਪਛਾਣ ਕੀਤੀ, ਜਿਸ ਤੋਂ ਬਾਅਦ ਤਲਾਸ਼ੀ ਵਾਰੰਟ ਜਾਰੀ ਕੀਤੇ ਗਏ। 12 ਜੂਨ ਨੂੰ ਐਕਸਟੋਰਸ਼ਨ ਰਿਸਪਾਂਸ ਟੀਮ ਨੇ ਲੋਅਰ ਮੇਨਲੈਂਡ ਡਿਸਟ੍ਰਿਕਟ ਐਮਰਜੈਂਸੀ ਰਿਸਪਾਂਸ ਟੀਮ, ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਅਤੇ ਹੋਰ ਪੁਲਿਸ ਯੂਨਿਟਾਂ ਦੀ ਸਹਾਇਤਾ ਨਾਲ ਛਾਪੇਮਾਰੀ ਕੀਤੀ।

ਇਸ ਕਾਰਵਾਈ ਦੌਰਾਨ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਅਰਮਾਨ ਸਿੰਘ ਅਤੇ ਸਿਮਰਜੀਤ ਸਿੰਘ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ। ਬਾਕੀ ਦੋ ਵਿਅਕਤੀਆਂ ਖ਼ਿਲਾਫ਼ ਹਾਲੇ ਕੋਈ ਦੋਸ਼ ਨਹੀਂ ਲਗਾਏ ਗਏ, ਪਰ ਉਹ ਸੀਬੀਐੱਸਏ ਦੀ ਹਿਰਾਸਤ ਵਿੱਚ ਹਨ।

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਵਿਦੇਸ਼ੀ ਨਾਗਰਿਕ ਹਨ ਅਤੇ ਮਾਮਲੇ ਦੀ ਜਾਂਚ ਵਿੱਚ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੀ ਸ਼ਾਮਲ ਹੈ। ਸਰੀ ਪੁਲਿਸ ਨੇ ਦੋਵੇਂ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ ਅਤੇ ਕਿਹਾ ਹੈ ਕਿ ਇਹ ਕਦਮ ਚੱਲ ਰਹੀ ਜਾਂਚ ਨੂੰ ਅੱਗੇ ਵਧਾਉਣ ਲਈ ਚੁੱਕਿਆ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਜਾਂ ਹਿੰਸਕ ਵਸੂਲੀ ਨਾਲ ਜੁੜੇ ਅਪਰਾਧਿਕ ਨੈੱਟਵਰਕ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਅੱਗੇ ਆ ਕੇ ਜਾਂਚ ਵਿੱਚ ਸਹਿਯੋਗ ਦੇਣ।

About The Author

Related Posts