Jalandhar Firing News: ਜਲੰਧਰ ’ਚ ਹਸਪਤਾਲ ਜਾ ਰਹੇ ਦੋ ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, ਇੱਕ ਦੀ ਮੌਤ

ਹਸਪਤਾਲ ਦੌਰਾਨ ਇੱਕ ਦੀ ਮੌਤ ਅਤੇ ਇੱਕ ਜ਼ਖਮੀ

Satinder Mathur  Picture
Published On

Jalandhar Firing News:

Jalandhar Firing News
Jalandhar Firing News: ਜਲੰਧਰ ’ਚ ਹਸਪਤਾਲ ਜਾ ਰਹੇ ਦੋ ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, ਇੱਕ ਦੀ ਮੌਤ

ਜਲੰਧਰ, (ਹਿੰ.ਸ.)। ਜਲੰਧਰ ਵਿੱਚ ਹਸਪਤਾਲ ਜਾ ਰਹੇ ਦੋ ਨੌਜਵਾਨਾਂ ’ਤੇ ਕੁਝ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜੇ ਦਾ ਇਲਾਜ ਜਾਰੀ ਹੈ। ਡਾਕਟਰਾਂ ਮੁਤਾਬਕ ਜ਼ਖ਼ਮੀ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਇਸ ਵਾਰਦਾਤ ਦੇ ਪਿੱਛੇ 11 ਜੂਨ ਨੂੰ ਹੋਈ ਬਹਿਸ ਨੂੰ ਕਾਰਨ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਦੋਵੇਂ ਧਿਰਾਂ ਵਿਚਕਾਰ ਇੱਕ ਦਿਨ ਪਹਿਲਾਂ ਝਗੜਾ ਅਤੇ ਮਾਰਕੁੱਟ ਹੋਈ ਸੀ, ਜਿਸ ਦੌਰਾਨ ਇੱਕ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ। ਅਗਲੇ ਦਿਨ ਜਦੋਂ ਉਹ ਪੱਟੀ ਕਰਵਾਉਣ ਲਈ ਹਸਪਤਾਲ ਜਾ ਰਿਹਾ ਸੀ ਤਾਂ ਦੂਜੇ ਪੱਖ ਦੇ ਹਮਲਾਵਰਾਂ ਨੇ ਉਸ ਨੂੰ ਘੇਰ ਕੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ: BJP Mission Punjab 2027: ਪੰਜਾਬ ਵਿਧਾਨ ਸਭਾ ਚੋਣਾਂ ’ਚ ਬਣੇਗੀ ਭਾਜਪਾ ਸਰਕਾਰ : ਮੁੱਖ ਮੰਤਰੀ ਸੈਣੀ

ਘਟਨਾ ਦੀ ਸੂਚਨਾ ਮਿਲਦੇ ਹੀ ਭਾਰਗਵ ਕੈਂਪ ਥਾਣੇ ਦੇ ਐਸਐਚਓ ਰਾਜਇੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਜ਼ਖ਼ਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਇੱਕ ਨੌਜਵਾਨ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਐਸਐਚਓ ਰਾਜਇੰਦਰ ਸਿੰਘ ਨੇ ਦੱਸਿਆ ਕਿ ਕਰੀਬ 5 ਤੋਂ 7 ਹਮਲਾਵਰਾਂ ਨੇ ਇਸ ਹਮਲੇ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਕੁਝ ਹਮਲਾਵਰਾਂ ਦੀ ਪਹਿਚਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪੱਖਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

About The Author

Related Posts