Faridkot Police Action: ਆਪਰੇਸ਼ਨ ਪ੍ਰਹਾਰ ਤਹਿਤ ਫ਼ਰੀਦਕੋਟ ਪੁਲਿਸ ਦਾ ਵੱਡਾ ਐਕਸ਼ਨ, 100 ਦੇ ਕਰੀਬ ਮੁਲਜ਼ਮ ਗ੍ਰਿਫ਼ਤਾਰ

ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਅਪਰਾਧਿਕ ਅਨਸਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਇੱਕੋ ਵੇਲੇ ਛਾਪੇਮਾਰੀ ਕੀਤੀ

Satinder Mathur  Picture
Published On

Faridkot Police Action: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਫ਼ਰੀਦਕੋਟ ਪੁਲਿਸ ਨੇ ਆਪਰੇਸ਼ਨ ਪ੍ਰਹਾਰ 3.0 ਅਧੀਨ ਜ਼ਿਲ੍ਹੇ ਭਰ ਵਿੱਚ ਸ਼ੱਕੀ ਠਿਕਾਣਿਆਂ 'ਤੇ ਇੱਕੋ ਸਮੇਂ ਵੱਡੀ ਛਾਪੇਮਾਰੀ ਕਰਕੇ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੱਤਾ। ਇਹ ਕਾਰਵਾਈ ਮਾਣਯੋਗ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਈ.ਜੀ. ਫ਼ਰੀਦਕੋਟ ਰੇਂਜ ਸ਼੍ਰੀਮਤੀ ਨਿਲਾਂਬਰੀ ਜਗਦਲੇ (ਆਈ.ਪੀ.ਐਸ.) ਦੀ ਰਹਿਨੁਮਾਈ ਅਤੇ ਐੱਸ.ਐੱਸ.ਪੀ. ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਇਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਅਪਰਾਧਿਕ ਅਨਸਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਇੱਕੋ ਵੇਲੇ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ: CBI Raid Today: ਦੋ ਬੈਂਕਾਂ ਨਾਲ 232  ਕਰੋੜ ਦੀ ਧੋਖਾਧੜੀ ਮਾਮਲੇ ਵਿੱਚ ਸੀਬੀਆਈ ਨੇ ਕੀਤੀ ਛਾਪੇਮਾਰੀ

ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਸੰਗੀਨ ਅਪਰਾਧਾਂ ਨਾਲ ਸਬੰਧਤ 40 ਤੋਂ ਵੱਧ ਅਜਿਹੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਵੱਖ-ਵੱਖ ਮੁਕੱਦਮਿਆਂ ਵਿੱਚ ਲੋੜੀਂਦੇ ਸਨ। ਇਸ ਤੋਂ ਇਲਾਵਾ ਕਰੀਬ 100 ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ 30 ਤੋਂ ਵੱਧ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਇਸ ਦੌਰਾਨ ਦੋ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਅਦਾਲਤਾਂ ਵੱਲੋਂ ਭਗੌੜੇ ਕਰਾਰ ਦਿੱਤੇ ਗਏ ਤਿੰਨ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਪੁਲਿਸ ਨੇ ਸਫਲਤਾ ਹਾਸਲ ਕੀਤੀ। ਫ਼ਰੀਦਕੋਟ ਪੁਲਿਸ ਨੇ ਕਿਹਾ ਕਿ ਅਪਰਾਧੀਆਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਇਹ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

About The Author

Related Posts