Punjab

HIV AIDS Awareness Campaign: 60 ਦਿਨਾਂ ਦੀ ਵਿਸ਼ੇਸ਼ ਐਚਆਈਵੀ ਏਡਜ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
Sunam News: ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ, ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ
AAP ਨੇ Punjab University Elections ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ
BJP ਦੇ ਇਸ਼ਾਰੇ 'ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੇ ਹੋਰ ਸੈਲੀਬ੍ਰਿਟੀਜ਼ ਸੋਸ਼ਲ ਮੀਡੀਆ 'ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾ ਰਹੇ ਮੁਹਿੰਮ: ਬਲਤੇਜ ਪੰਨੂ
Health News: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 265 ਕੈਸ਼ਲੈੱਸ ਸੜਨ ਨਾਲ ਸਬੰਧਤ ਇਲਾਜ (ਬਰਨ ਟ੍ਰੀਟਮੈਂਟ) ਮੁਹੱਈਆ ਕਰਵਾਏ ਗਏ, ਜਿਨ੍ਹਾਂ ’ਤੇ ₹1.39 ਕਰੋੜ ਖ਼ਰਚ ਹੋਏ

Health News: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 265 ਕੈਸ਼ਲੈੱਸ ਸੜਨ ਨਾਲ ਸਬੰਧਤ ਇਲਾਜ (ਬਰਨ ਟ੍ਰੀਟਮੈਂਟ) ਮੁਹੱਈਆ ਕਰਵਾਏ ਗਏ, ਜਿਨ੍ਹਾਂ ’ਤੇ ₹1.39 ਕਰੋੜ ਖ਼ਰਚ ਹੋਏ

ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ ₹38.90 ਲੱਖ ਦੀ ਲਾਗਤ ਨਾਲ ਪੋਸਟ-ਬਰਨ ਕੰਟਰੈਕਚਰ ਦੇ 75 ਇਲਾਜ ਕੀਤੇ ਗਏ

Ravinder Sharma Picture
Published On

Health News: ਚੰਡੀਗੜ੍ਹ : ਅੱਗ ਕੁਝ ਹੀ ਮਿੰਟਾਂ ਵਿੱਚ ਬੁਝ ਸਕਦੀ ਹੈ, ਪਰ ਇਸ ਨਾਲ ਹੋਣ ਵਾਲਾ ਨੁਕਸਾਨ ਕਾਫ਼ੀ ਲੰਮੇ ਸਮੇਂ ਤੱਕ ਰਹਿ ਸਕਦਾ ਹੈ। ਗੰਭੀਰ ਤੌਰ ’ਤੇ ਸੜਨ ਵਾਲੇ ਵਿਅਕਤੀ ਲਈ ਅੱਗ ਦੀਆਂ ਲਪਟਾਂ ਤੋਂ ਬਾਹਰ ਨਿਕਲਣਾ ਸਿਰਫ਼ ਸ਼ੁਰੂਆਤ ਹੁੰਦੀ ਹੈ। ਇਸ ਤੋਂ ਬਾਅਦ ਵਾਰ-ਵਾਰ ਡ੍ਰੈਸਿੰਗ, ਵੱਖ-ਵੱਖ ਮੈਡੀਕਲ ਪ੍ਰਕਿਰਿਆਵਾਂ, ਮੁੜ-ਨਿਰਮਾਣ ਅਤੇ ਮਹੀਨਿਆਂ ਤੱਕ ਰਿਕਵਰੀ ਚੱਲ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ ਪੰਜਾਬ ਵਿੱਚ ਸੜਨ ਦੇ ਇਲਾਜ ਨਾਲ ਸਬੰਧਤ ਤਾਜ਼ਾ ਅੰਕੜੇ ਇਸ ਮੁਸ਼ਕਲ ਸਫ਼ਰ ਨੂੰ ਬਿਆਨ ਕਰਦੇ ਹਨ। ਯੋਜਨਾ ਤਹਿਤ ₹1.39 ਕਰੋੜ ਦੀ ਲਾਗਤ ਨਾਲ ਸੜਨ ਦੇ 265 ਇਲਾਜ ਮੁਹੱਈਆ ਕਰਵਾਏ ਗਏ ਹਨ।

24 ਸਾਲਾ ਅਰਜੁਨ ਕੁਮਾਰ ਉਸ ਸਮੇਂ ਜ਼ਖ਼ਮੀ ਹੋ ਗਏ, ਜਦੋਂ ਉਨ੍ਹਾਂ ਦੇ ਘਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਉਨ੍ਹਾਂ ਨੂੰ ਇਲਾਜ ਲਈ ਬਠਿੰਡਾ ਲਿਜਾਇਆ ਗਿਆ, ਜਿੱਥੇ ਲਗਭਗ ₹50,000 ਦਾ ਇਲਾਜ ਯੋਜਨਾ ਤਹਿਤ ਕੈਸ਼ਲੈੱਸ ਮੁਹੱਈਆ ਕਰਵਾਇਆ ਗਿਆ। ਆਪਣੇ ਤਜ਼ਰਬੇ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਸਭ ਕੁਝ ਬਹੁਤ ਤੇਜ਼ੀ ਨਾਲ ਹੋਇਆ।” ਇਲਾਜ ਕੈਸ਼ਲੈੱਸ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਹਸਪਤਾਲ ਦੇ ਖ਼ਰਚਿਆਂ ਦੀ ਚਿੰਤਾ ਕਰਨ ਦੀ ਬਜਾਏ ਆਪਣੇ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕੇ।

ਪੰਜਾਬ ਰਾਜ ਸਿਹਤ ਏਜੰਸੀ (ਐੱਸ.ਐੱਚ.ਏ.) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 31 ਤੋਂ 45 ਸਾਲ ਦੀ ਉਮਰ ਵਰਗ ਦੇ ਪੁਰਸ਼ਾਂ ਦੇ 61 ਇਲਾਜ ਹੋਏ, ਜੋ ਸਾਰੇ ਉਮਰ ਵਰਗਾਂ ਵਿੱਚ ਸਭ ਤੋਂ ਵੱਧ ਹਨ। ਇਨ੍ਹਾਂ ਇਲਾਜਾਂ ’ਤੇ ₹31.82 ਲੱਖ ਖ਼ਰਚ ਹੋਏ। 0 ਤੋਂ 18 ਸਾਲ ਦੀ ਉਮਰ ਵਰਗ ਦੇ ਲੜਕਿਆਂ ਦੇ 39 ਇਲਾਜ ਹੋਏ, ਜਦਕਿ ਇਸੇ ਉਮਰ ਵਰਗ ਦੀਆਂ ਲੜਕੀਆਂ ਦੇ 27 ਇਲਾਜ ਕੀਤੇ ਗਏ।

Read Also : ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ 'ਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਔਰਤਾਂ ਵਿੱਚ 19 ਤੋਂ 30 ਸਾਲ ਦੀ ਉਮਰ ਵਰਗ ਵਿੱਚ ਸਭ ਤੋਂ ਵੱਧ 26 ਇਲਾਜ ਦਰਜ ਕੀਤੇ ਗਏ, ਜਦਕਿ 31 ਤੋਂ 45 ਸਾਲ ਦੀ ਉਮਰ ਵਰਗ ਦੀਆਂ ਔਰਤਾਂ ਦੇ 21 ਇਲਾਜ ਹੋਏ। ਸਧਾਰਨ ਸ਼ਬਦਾਂ ਵਿੱਚ ਕਿਹਾ ਜਾਵੇ ਤਾਂ ਇਲਾਜ ਕਰਵਾਉਣ ਵਾਲੇ ਲਾਭਪਾਤਰੀਆਂ ਵਿੱਚ ਬੱਚਿਆਂ, ਨੌਜਵਾਨਾਂ ਅਤੇ ਕੰਮਕਾਜੀ ਉਮਰ ਵਰਗ ਦੇ ਲੋਕਾਂ ਦੀ ਵੱਡੀ ਗਿਣਤੀ ਰਹੀ।

ਪੰਜਾਬ ਦੇ ਇਹ ਅੰਕੜੇ, ਸੜਨ ਦੀਆਂ ਸੱਟਾਂ ਦੇ ਲੰਮੇ ਸਮੇਂ ਤੱਕ ਰਹਿਣ ਵਾਲੇ ਪ੍ਰਭਾਵਾਂ ਸਬੰਧੀ ਮੈਡੀਕਲ ਰਿਸਰਚ ਦੇ ਨਤੀਜਿਆਂ ਨਾਲ ਵੀ ਮੇਲ ਖਾਂਦੇ ਹਨ। ਪਬਮੈਡ ਵਿੱਚ ਦਰਜ ਇੱਕ ਅਧਿਐਨ ਅਨੁਸਾਰ, ਪੰਜਾਬ ਦੇ ਇੱਕ ਟਰਸ਼ਰੀ ਹਸਪਤਾਲ ਵਿੱਚ ਸੜਨ ਨਾਲ ਪੀੜਤ 892 ਮਰੀਜ਼ਾਂ ’ਤੇ ਕੀਤੇ ਗਏ ਅਧਿਐਨ ਵਿੱਚ ਪਾਇਆ ਗਿਆ ਕਿ 79 ਫ਼ੀਸਦੀ ਮਰੀਜ਼ 15 ਤੋਂ 45 ਸਾਲ ਦੀ ਉਮਰ ਦੇ ਸਨ। ਇਹ ਦਰਸਾਉਂਦਾ ਹੈ ਕਿ ਸੜਨ ਦੀਆਂ ਘਟਨਾਵਾਂ ਲੋਕਾਂ ਨੂੰ ਉਨ੍ਹਾਂ ਦੀ ਕੰਮਕਾਜੀ ਉਮਰ ਵਿੱਚ ਗੰਭੀਰ ਤੌਰ ’ਤੇ ਪ੍ਰਭਾਵਿਤ ਕਰ ਸਕਦੀਆਂ ਹਨ। ਅਧਿਐਨ ਵਿੱਚ ਭਾਰਤ ਵਿੱਚ ਪਹੁੰਚਯੋਗ ਅਤੇ ਕਿਫ਼ਾਇਤੀ ਬਰਨ ਕੇਅਰ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ।

ਇਸ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸੜਨ ਦੀ ਸੱਟ ਅੱਗ ਬੁਝਣ ਦੇ ਨਾਲ ਖ਼ਤਮ ਨਹੀਂ ਹੁੰਦੀ। ਕਈ ਮਰੀਜ਼ਾਂ ਲਈ ਸਿਹਤਯਾਬੀ ਦਾ ਮਤਲਬ ਵਾਰ-ਵਾਰ ਹੋਣ ਵਾਲੀਆਂ ਮੈਡੀਕਲ ਪ੍ਰਕਿਰਿਆਵਾਂ, ਰੀਹੈਬਲੀਟੇਸ਼ਨ ਅਤੇ ਲੰਮੇ ਸਮੇਂ ਤੱਕ ਦੇਖਭਾਲ ਹੁੰਦਾ ਹੈ। ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਇਨ੍ਹਾਂ ਪਰਿਵਾਰਾਂ ਲਈ ਆਰਥਿਕ ਮੁਸ਼ਕਲ ਇੱਕ ਹੋਰ ਸੱਟ ਨਾ ਬਣ ਜਾਵੇ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਰੀਜ਼ਾਂ ਨੂੰ ਇਸ ਚਿੰਤਾ ਦੀ ਬਜਾਏ ਕਿ ਇਲਾਜ ਦਾ ਖ਼ਰਚਾ ਕਿਵੇਂ ਪੂਰਾ ਕੀਤਾ ਜਾਵੇਗਾ, ਆਪਣੀ ਸਿਹਤਯਾਬੀ, ਰਿਕਵਰੀ ਅਤੇ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਉਣ ’ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਹੋਣਾ ਚਾਹੀਦਾ ਹੈ।”

ਸਭ ਤੋਂ ਮਹੱਤਵਪੂਰਨ ਅੰਕੜਿਆਂ ਵਿੱਚੋਂ ਇੱਕ ਪੋਸਟ-ਬਰਨ ਕੰਟਰੈਕਚਰ ਨਾਲ ਸਬੰਧਤ ਹੈ, ਜਿਸ ਦੇ 75 ਇਲਾਜ ਕੀਤੇ ਗਏ ਅਤੇ ਇਨ੍ਹਾਂ ’ਤੇ ₹38.90 ਲੱਖ ਖ਼ਰਚ ਹੋਏ।

ਪੋਸਟ-ਬਰਨ ਕੰਟਰੈਕਚਰ ਸੜਨ ਦੀ ਸੱਟ ਤੋਂ ਬਾਅਦ ਬਣਨ ਵਾਲੇ ਸਕਾਰ ਟਿਸ਼ੂ ਦੇ ਸੁੰਗੜਨ ਕਾਰਨ ਹੋ ਸਕਦਾ ਹੈ। ਇਸ ਨਾਲ ਸਰੀਰ ਦੀਆਂ ਹਰਕਤਾਂ ਸੀਮਤ ਹੋ ਜਾਂਦੀਆਂ ਹਨ ਅਤੇ ਰੋਜ਼ਾਨਾ ਦੇ ਆਮ ਕੰਮ ਕਰਨਾ ਵੀ ਮੁਸ਼ਕਲ ਹੋ ਸਕਦਾ ਹੈ। ਇਸ ਤਰ੍ਹਾਂ, ਸੜਨ ਦੀ ਸੱਟ ਦਾ ਪ੍ਰਭਾਵ ਚਮੜੀ ਦੇ ਠੀਕ ਹੋ ਜਾਣ ਤੋਂ ਕਾਫ਼ੀ ਸਮੇਂ ਬਾਅਦ ਤੱਕ ਵੀ ਬਣਿਆ ਰਹਿ ਸਕਦਾ ਹੈ।

ਹੋਰ ਇਲਾਜ ਪ੍ਰਕਿਰਿਆਵਾਂ ਵਿੱਚ ਸਰੀਰ ਦੀ ਕੁੱਲ ਸਤਹ ਦੇ ਸੜੇ ਹੋਏ ਹਿੱਸੇ ਦਾ ਇਲਾਜ, ਟਿਸ਼ੂ ਐਕਸਪੈਂਡਰ, ਬਿਜਲੀ ਅਤੇ ਰਸਾਇਣਾਂ ਕਾਰਨ ਹੋਣ ਵਾਲੀ ਸੜਨ ਦਾ ਇਲਾਜ, ਐਂਟੀਬਾਇਓਟਿਕ ਡ੍ਰੈਸਿੰਗ, ਸਕਿਨ ਫਲੈਪ, ਡਿਬ੍ਰਾਈਡਮੈਂਟ ਅਤੇ ਕੰਨ/ਨੱਕ ਦਾ ਮੁੜ-ਨਿਰਮਾਣ ਸ਼ਾਮਲ ਹਨ। ਇਹ ਸਿਰਫ਼ ਸੁੰਦਰਤਾ ਨਾਲ ਸਬੰਧਤ ਸਮੱਸਿਆਵਾਂ ਨਹੀਂ ਹਨ। ਕੁਝ ਮਰੀਜ਼ਾਂ ਲਈ ਇਹ ਇਲਾਜ ਉਨ੍ਹਾਂ ਦੀਆਂ ਹਰਕਤਾਂ, ਕਾਰਜਸ਼ੀਲਤਾ ਅਤੇ ਆਤਮ-ਵਿਸ਼ਵਾਸ ਨੂੰ ਮੁੜ ਹਾਸਲ ਕਰਨ ਲਈ ਜ਼ਰੂਰੀ ਹੁੰਦੇ ਹਨ।

ਅੰਕੜਿਆਂ ਵਿੱਚ ਸ਼ਾਮਲ ਜ਼ਿਲ੍ਹਿਆਂ ਵਿੱਚ ਬਠਿੰਡਾ ਵਿੱਚ ਸਭ ਤੋਂ ਵੱਧ ਲਾਭਪਾਤਰੀ ਦਰਜ ਕੀਤੇ ਗਏ, ਜਿੱਥੇ 57 ਲੋਕਾਂ ਨੂੰ 63 ਇਲਾਜ ਮੁਹੱਈਆ ਕਰਵਾਏ ਗਏ। ਇੱਥੇ ਇਲਾਜ ’ਤੇ ₹33.51 ਲੱਖ ਖ਼ਰਚ ਹੋਏ। ਇਸ ਤੋਂ ਬਾਅਦ ਫ਼ਰੀਦਕੋਟ ਵਿੱਚ 40 ਅਤੇ ਪਟਿਆਲਾ ਵਿੱਚ 39 ਲਾਭਪਾਤਰੀ ਦਰਜ ਕੀਤੇ ਗਏ। ਸਭ ਤੋਂ ਘੱਟ ਲਾਭਪਾਤਰੀ ਰੂਪਨਗਰ, ਐੱਸ.ਏ.ਐੱਸ. ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਦਰਜ ਕੀਤੇ ਗਏ, ਜਿੱਥੇ ਇੱਕ-ਇੱਕ ਲਾਭਪਾਤਰੀ ਸੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਲਾਜ ਨਾਲ ਸਬੰਧਤ ਅੰਕੜੇ ਸੜਨ ਨਾਲ ਪੀੜਤ ਮਰੀਜ਼ਾਂ, ਖ਼ਾਸ ਤੌਰ ’ਤੇ ਬੱਚਿਆਂ, ਨੌਜਵਾਨਾਂ ਅਤੇ ਕੰਮਕਾਜੀ ਉਮਰ ਵਰਗ ਦੇ ਲੋਕਾਂ ਨੂੰ ਸਮੇਂ ਸਿਰ ਵਿਆਪਕ ਇਲਾਜ ਮੁਹੱਈਆ ਕਰਵਾਉਣ ਦੀ ਮਹੱਤਤਾ ਨੂੰ ਦਰਸਾਉਂਦੇ ਹਨ, ਕਿਉਂਕਿ ਲਾਭਪਾਤਰੀਆਂ ਵਿੱਚ ਇਨ੍ਹਾਂ ਵਰਗਾਂ ਦੀ ਗਿਣਤੀ ਕਾਫ਼ੀ ਹੈ। ਉਨ੍ਹਾਂ ਕਿਹਾ, “ਸੜਨ ਦੀ ਘਟਨਾ ਕੁਝ ਹੀ ਸਕਿੰਟਾਂ ਵਿੱਚ ਕਿਸੇ ਵਿਅਕਤੀ ਦੀ ਜ਼ਿੰਦਗੀ ਬਦਲ ਸਕਦੀ ਹੈ, ਪਰ ਸਿਹਤਯਾਬ ਹੋਣ ਵਿੱਚ ਅਕਸਰ ਕਾਫ਼ੀ ਜ਼ਿਆਦਾ ਸਮਾਂ ਲੱਗਦਾ ਹੈ। ਇਸ ਲਈ ਸੜਨ ਨਾਲ ਪੀੜਤ ਵਿਅਕਤੀ ਲਈ ਕੈਸ਼ਲੈੱਸ ਇਲਾਜ ਦਾ ਅਰਥ ਬਹੁਤ ਵਿਹਾਰਕ ਹੈ; ਜਦੋਂ ਅੱਗ ਆਖ਼ਰਕਾਰ ਬੁਝ ਜਾਂਦੀ ਹੈ ਤਾਂ ਪਰਿਵਾਰ ਨੂੰ ਇੱਕ ਹੋਰ ਅੱਗ, ਭਾਵ ਹਸਪਤਾਲ ਦੇ ਬਿਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ।”

About The Author

Related Posts