Punjab

Lehragaga News: ਅਤਿ ਗਰੀਬ ਪਰਿਵਾਰ ਦੇ ਨੌਜਵਾਨ ਸਾਕਾ ਨੇ ਭਾਰਤੀ ਫੌਜ ’ਚ ਭਰਤੀ ਹੋ ਕੇ ਲਹਿਰਾਗਾਗਾ ਦਾ ਕੀਤਾ ਨਾਂਅ ਰੌਸ਼ਨ
Jalandhar News: ਜਲੰਧਰ ’ਚ ਹੋਮਿਓਪੈਥਿਕ ਕਲੀਨਿਕ ’ਤੇ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਗੋਲੀਬਾਰੀ, ਪੁਲਿਸ ਜਾਂਚ ’ਚ ਜੁਟੀ
Bhagwant Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ 
AAP Punjab: ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ
ਰਿਕਵਰੀ ਤੋਂ ਰੋਜ਼ਗਾਰ ਤੱਕ, ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

Government Hospital: ਐਮ.ਪੀ ਔਜਲਾ ਵੱਲੋਂ ਅਜਨਾਲਾ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ, ਨਹੀਂ ਮਿਲਿਆ ਕੋਈ ਡਾਕਟਰ

Sach Kahoon Punjabi Desk Picture
Published On

ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਗੁੱਸੇ ‘ਚ ਆਏ ਸੰਸਦ ਮੈਂਬਰ ਨੇ ਕਿਹਾ ਕਿ ਸਿਹਤ ਸੇਵਾਵਾਂ ਸਿਰਫ਼ ਇਸ਼ਤਿਹਾਰਾਂ ‘ਚ ਚੱਲ ਰਹੀਆਂ ਹਨ

Government Hospital: (ਰਾਜਨ ਮਾਨ) ਅੰਮ੍ਰਿਤਸਰ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਅਜਨਾਲਾ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ ਕਰਨ ਪੁੱਜੇ ਅਤੇ ਲੋਕਾਂ ਦੀਆਂ ਮੁਸਕਲਾਂ ਸੁਣੀਆਂ। ਇਸ ਮੌਕੇ ’ਤੇ ਔਜਲਾ ਨੇ ਕਿਹਾ ਕਿ ਸਰਕਾਰ ਦੀਆਂ ਸਿਹਤ ਸੇਵਾਵਾਂ ਸਿਰਫ਼ ਇਸ਼ਤਿਹਾਰਾਂ ਵਿੱਚ ਹੀ ਚੱਲ ਰਹੀਆਂ ਹਨ ਜਦੋਂਕਿ ਜ਼ਮੀਨੀ ਪੱਧਰ ’ਤੇ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈਆਂ ਹਨ।

ਇਹ ਵੀ ਪੜ੍ਹੋ: Amritsar News: ਸਾਈਕਲਿੰਗ ਖਿਡਾਰਣ ਦਮਨਪ੍ਰੀਤ ਕੌਰ ਨੇ ਜਿੱਤਿਆ ਗੋਲਡ ਤੇ ਸਿਲਵਰ ਮੈਡਲ

ਔਜਲਾ ਨੇ ਦੱਸਿਆ ਕਿ ਜਦੋਂ ਉਹ ਅਜਨਾਲਾ ਤੋਂ ਜਾ ਰਹੇ ਸਨ ਤਾਂ ਲੋਕਾਂ ਨੂੰ ਦੇਖ ਕੇ ਰੁਕ ਗਏ। ਜਦੋਂ ਉਹ ਹਸਪਤਾਲ ਪੁੱਜੇ ਤਾਂ ਲੋਕ ਬਿਨਾਂ ਡਾਕਟਰ ਤੋਂ ਕਾਫੀ ਪ੍ਰੇਸ਼ਾਨ ਸਨ। ਜਿਸ ਤੋਂ ਬਾਅਦ ਜਦੋਂ ਉਹ ਹਸਪਤਾਲ ਦੇ ਅੰਦਰ ਜਾ ਕੇ ਜਾਂਚ ਕੀਤੀ ਤਾਂ ਦੇਖਿਆ ਕਿ ਅੱਧੇ ਤੋਂ ਵੱਧ ਡਾਕਟਰ ਆਪਣੀ ਸੀਟ ‘ਤੇ ਨਹੀਂ ਸਨ ਅਤੇ ਲੋਕ ਸਵੇਰ ਤੋਂ ਹੀ ਪਰਚੀ ਲੈ ਕੇ ਘੁੰਮ ਰਹੇ ਸਨ। ਇਸ ਦੇ ਨਾਲ ਹੀ ਹਸਪਤਾਲ ਦੇ ਬਾਥਰੂਮ ਵਿੱਚੋਂ ਬਦਬੂ ਆਉਣ ਕਾਰਨ ਉੱਥੇ ਖੜ੍ਹਨਾ ਵੀ ਔਖਾ ਹੋ ਗਿਆ ਸੀ, ਜਿਸ ਕਾਰਨ ਸੰਸਦ ਮੈਂਬਰ ਔਜਲਾ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਸਿਰਫ਼ ਇਸ਼ਤਿਹਾਰਾਂ ਵਿੱਚ ਆਪਣੀ ਹੀ ਸ਼ਲਾਘਾ ਕਰ ਰਹੀ ਹੈ, ਮੁਹੱਲਾ ਕਲੀਨਿਕ ਦਿਖਾ ਕੇ ਲੋਕਾਂ ਨੂੰ ਮੂਰਖ ਬਣਾ ਰਹੀ ਹੈ। ਜਦੋਂ ਕਿ ਜ਼ਮੀਨੀ ਪੱਧਰ ‘ਤੇ ਸਾਰੀਆਂ ਸਹੂਲਤਾਂ ਉਪਲੱਬਧ ਨਹੀਂ ਹਨ।

Government Hospital
Government Hospital: ਐਮ.ਪੀ ਔਜਲਾ ਵੱਲੋਂ ਅਜਨਾਲਾ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ, ਨਹੀਂ ਮਿਲਿਆ ਕੋਈ ਡਾਕਟਰ

ਐਮਪੀ ਔਜਲਾ ਨੇ ਕਿਹਾ ਕਿ ਭਾਵੇਂ ਇੱਕ-ਦੋ ਮਰੀਜ਼ ਸ਼ਿਕਾਇਤ ਕਰਨ ਤਾਂ ਉਨ੍ਹਾਂ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਪਰ ਸਾਰੇ ਮਰੀਜ਼ ਸ਼ਿਕਾਇਤ ਕਰ ਰਹੇ ਹਨ ਕਿ ਡਾਕਟਰ ਨਹੀਂ ਹਨ, ਐਕਸਰੇ ਨਹੀਂ ਕੀਤੇ ਜਾ ਰਹੇ ਹਨ ਅਤੇ ਬਾਹਰੋਂ ਟੈਸਟ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਅਤੇ ਐਸ.ਐਮ.ਓ ਦੀ ਮਿਲੀਭੁਗਤ ਨਾਲ ਸਭ ਕੁਝ ਕੀਤਾ ਜਾ ਰਿਹਾ ਹੈ, ਜਦੋਂ ਕਿ ਜੇਕਰ ਕਿਸੇ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਪਰ ਲੋਕਾਂ ਨੂੰ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ।

ਸਿਵਲ ਸਰਜਨ 10 ਅਕਤੂਬਰ ਨੂੰ ਐਸ.ਐਮ.ਓ ਨੂੰ ਨਾਲ ਲੈ ਕੇ ਦੁਬਾਰਾ ਹਸਪਤਾਲ ਪਹੁੰਚਣਗੇ | Government Hospital

ਉਨ੍ਹਾਂ ਕਿਹਾ ਕਿ ਸਾਰਾ ਹਸਪਤਾਲ ਖਾਲੀ ਪਿਆ ਹੈ ਅਤੇ ਲੋਕ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਮਜਬੂਰ ਹਨ। ਐਮ.ਪੀ ਔਜਲਾ ਨੇ ਕਿਹਾ ਕਿ ਉਹ 10 ਅਕਤੂਬਰ ਨੂੰ ਸਵੇਰੇ 11 ਵਜੇ ਦੁਬਾਰਾ ਹਸਪਤਾਲ ਦਾ ਦੌਰਾ ਕਰਨਗੇ, ਜਿਸ ਦੌਰਾਨ ਸਿਵਲ ਸਰਜਨ, ਐਸ.ਐਮ.ਓ ਅਤੇ ਹਸਪਤਾਲ ਦੇ ਸਾਰੇ ਡਾਕਟਰ ਮੌਜੂਦ ਰਹਿਣਗੇ, ਉਨ੍ਹਾਂ ਲੋਕਾਂ ਨੂੰ ਉਸ ਦਿਨ ਉਨ੍ਹਾਂ ਕੋਲ ਆਉਣ ਦਾ ਸੱਦਾ ਵੀ ਦਿੱਤਾ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਉਹ ਡਾਕਟਰਾਂ ਦੀਆਂ ਸਮੱਸਿਆਵਾਂ ਵੀ ਸੁਣਨਗੇ ਅਤੇ ਉਨ੍ਹਾਂ ਦਾ ਹੱਲ ਵੀ ਕਰਨਗੇ।

About The Author

Related Posts