Faridkot Train Accident: ਫਰੀਦਕੋਟ 'ਚ ਵੰਦੇ ਭਾਰਤ ਟਰੇਨ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ

ਰੇਲਵੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ 

Satinder Mathur  Picture
Published On

Faridkot Train Accident: ਫਰੀਦਕੋਟ, (ਸੱਚ ਕਹੂੰ ਨਿਊਜ਼/ਹਿੰ.ਸ.)| ਫਰੀਦਕੋਟ ਵਿੱਚ ਜੈਤੋ-ਮੁਕਤਸਰ ਰੋਡ 'ਤੇ ਬਸਤੀ ਨੇੜੇ ਰੇਲਵੇ ਲਾਈਨ 'ਤੇ ਸੋਮਵਾਰ ਦੇਰ ਰਾਤ ਇੱਕ ਅਣਪਛਾਤੇ ਨੌਜਵਾਨ ਦੀ ਵੰਦੇ ਭਾਰਤ ਸੁਪਰਫਾਸਟ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਚੌਕੀ ਦੀ ਟੀਮ ਏਐਸਆਈ ਹਰਜੀਤ ਸਿੰਘ ਦੀ ਅਗਵਾਈ ਹੇਠ ਮੌਕੇ 'ਤੇ ਪਹੁੰਚੀ।

ਪੁਲਿਸ ਵੱਲੋਂ ਚੜ੍ਹਦੀ ਕਲਾ ਵੈਲਫੇਅਰ ਸੇਵਾ ਸੋਸਾਇਟੀ ਦੀ ਟੀਮ ਨੂੰ ਵੀ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਸੰਸਥਾ ਦੇ ਮੀਤ ਸਿੰਘ ਮੀਤਾ, ਗੋਰਾ ਔਲਖ ਅਤੇ ਲਲਿਤ ਸ਼ਰਮਾ ਰਾਜੂ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ। ਰੇਲਵੇ ਚੌਕੀ ਇੰਚਾਰਜ ਗੁਰਮੀਤ ਸਿੰਘ, ਏਐਸਆਈ ਹਰਜੀਤ ਸਿੰਘ, ਰੇਲਵੇ ਕੋਟਕਪੂਰਾ ਦੇ ਜੀ.ਆਰ.ਪੀ. ਸਬ-ਇੰਸਪੈਕਟਰ ਕੁਲਦੀਪ ਕੁਮਾਰ ਅਤੇ ਰੇਲਵੇ ਪੁਲਿਸ ਕਰਮਚਾਰੀ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਨੌਜਵਾਨ ਨੂੰ ਚੁੱਕ ਕੇ ਸਿਵਲ ਹਸਪਤਾਲ ਜੈਤੋ ਪਹੁੰਚਾਇਆ ਗਿਆ। ਉਥੋਂ ਉਸ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: Bomb Threat: ਛੇ ਸਕੂਲਾਂ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫਿਲਹਾਲ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਜੈਤੋ ਰੇਲਵੇ ਪੁਲਿਸ ਚੌਕੀ ਦੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਜੈਤੋ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਰੱਖਿਆ ਗਿਆ ਹੈ, ਤਾਂ ਜੋ ਉਸ ਦੀ ਪਛਾਣ ਹੋ ਸਕੇ। ਰੇਲਵੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

About The Author

Related Posts