Upvaid Protest Punjab: ਉਪਵੈਦ ਬੇਰੁਜ਼ਗਾਰ ਯੂਨੀਅਨ ਵੱਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ

ਤਹਿਸੀਲਦਾਰ ਨੇ ਧਰਨੇ ’ਚ ਪੁੱਜ ਕੇ 1 ਅਕਤੂਬਰ ਨੂੰ ਸਿਹਤ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਦਿੱਤਾ ਪੱਤਰ

Satinder Mathur  Picture
Published On

(ਨਰਿੰਦਰ ਸਿੰਘ ਬਠੋਈ) ਪਟਿਆਲਾ। ਅੱਜ ਉਪਵੈਦ ਬੇਰੁਜ਼ਗਾਰ ਯੂਨੀਅਨ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ 11 ਸਾਲਾਂ ਤੋਂ ਉਪ ਵੈਦ ਦੀਆਂ ਪੋਸਟਾਂ ਨਾ ਕੱਢੇ ਜਾਣ ’ਤੇ ਰੋਸ ਪ੍ਰਦਰਸ਼ਨ ਜ਼ਾਹਿਰ ਕੀਤਾ ਗਿਆ। ਇਸ ਮੌਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ। 

ਇਹ ਵੀ ਪੜ੍ਹੋ: Canada Murder Case: ਕੈਨੇਡਾ ’ਚ ਸਿੱਖ ਮਹਿਲਾ ਦੀ ਮੌਤ, ਪਤੀ ਖਿਲਾਫ ਕਤਲ ਦਾ ਦੋਸ਼

ਇਸ ਮੌਕੇ ਉਪਵੈਦ ਬੇਰੁਜ਼ਗਾਰ ਯੂਨੀਅਨ ਦੇ ਵੱਧਦੇ ਰੋਹ ਨੂੰ ਦੇਖਦਿਆਂ ਤਹਿਸੀਲਦਾਰ ਗਗਨਦੀਪ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਪੁੱਜ ਕੇ 1 ਅਕਤੂਬਰ 2026 ਨੂੰ ਸਿਹਤ ਮੰਤਰੀ ਨਾਲ ਪੈਨਲ ਮੀਟਿੰਗ ਦਾ ਯੂਨੀਅਨ ਨੂੰ ਲਿਖਤੀ ਰੂਪ ਵਿੱਚ ਪੱਤਰ ਦਿੱਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਮੌਕੇ ਸਮੂਹ ਯੂਨੀਅਨ ਦੇ ਪ੍ਰਧਾਨਾਂ ਅਤੇ ਸਾਥੀਆਂ ਨੇ ਪੱਤਰ ਮਿਲਣ ਤੋਂ ਬਾਅਦ ਇਹ ਚੇਤਾਵਨੀ ਵੀ ਦਿੱਤੀ ਗਈ ਕਿ ਜੇਕਰ 1 ਅਕਤੂਬਰ 2026 ਨੂੰ ਸਿਹਤ ਮੰਤਰੀ ਨਾਲ ਪੈਨਲ ਮੀਟਿੰਗ ਵਿੱਚ ਪੋਸਟਾਂ ਦੇ ਨੋਟੀਫਿਕੇਸ਼ਨ ਜਾਰੀ ਕਰਵਾਉਣ ਦਾ ਫ਼ੈਸਲਾ ਨਹੀਂ ਲੈਂਦੇ ਤਾਂ ਆਉਣ ਵਾਲੇ ਦਿਨਾਂ ਵਿਚ ਯੂਨੀਅਨ ਵੱਲੋਂ ਸਿਹਤ ਮੰਤਰੀ ਖਿਲਾਫ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਵੱਖ-ਵੱਖ ਆਗੂ ਹਰਵਿੰਦਰ ਸਿੰਘ ਥੂਹੀ ਸੂਬਾ ਪ੍ਰਧਾਨ, ਰਵਿੰਦਰ ਸਿੰਘ ਘੱਗਾ ਸੂਬਾ ਮੀਤ ਪ੍ਰਧਾਨ, ਅਵੀ ਕੁਮਾਰ ਫਾਜ਼ਿਲਕਾ ਜ਼ਿਲ੍ਹਾ ਪ੍ਰਧਾਨ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਸੁਮਣ, ਜੋਤੀ ਰਾਣੀ, ਰਿੰਪੀ ਰਾਣੀ ਆਦਿ ਮੌਜ਼ੂਦ ਸਨ। 

About The Author

Related Posts