Punjab

Mukh Mantri Sehat Bima Yojana: ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ
Punjab News: 70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ 'ਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
BBMB ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
Health News: ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ OPD ਅਤੇ IPD ਸੇਵਾਵਾਂ ਸ਼ੁਰੂ
Farmers Protest: ਕਣਕ ਨਾ ਵਿਕਣ ਕਾਰਨ ਕਿਸਾਨਾਂ ਨੇ ਖੋਲ੍ਹਿਆ ਮੋਰਚਾ, ਭਲਕੇ ਡੀਸੀ ਦਫਤਰ ਅੱਗੇ ਲਾਉਣਗੇ ਧਰਨਾ

ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ Vigilance ਵੱਲੋਂ ਕੇਸ ਦਰਜ

Sach Kahoon Punjabi Desk Picture
Published On

ਫਾਜਿਲਕਾ (ਰਜਨੀਸ਼ ਰਵੀ)। ਪੰਜਾਬ ਵਿਜੀਲੈਂਸ ਬਿਊਰੋ (Vigilance) ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 1500 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ। (Vigilance)

Also Read : ਬਹਾਰ ਰੁੱਤ ਦੀ ਮੱਕੀ ’ਚ ਪਾਣੀ ਦੀ ਬੱਚਤ ਤੇ ਸਫ਼ਲ ਕਾਸ਼ਤ ਲਈ ਅਹਿਮ ਨੁਕਤੇ

ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। (Vigilance)

About The Author

Latest News

Related Posts