Nasibpura Anti Drug Action: ਯੁੱਧ ਨਸ਼ਿਆਂ ਵਿਰੁੱਧ- ਪਿੰਡ ਨਸੀਬਪੁਰਾ ’ਚ ਨਸ਼ੇ ਦੇ ਸੇਵਨ ਲਈ ਵਰਤੀ ਜਾਂਦੀ ਇਮਾਰਤ ਢਾਹੀ
ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਸਾਂਝੀ ਕਾਰਵਾਈ ਕਰਦਿਆਂ ਇਮਾਰਤ ਕੀਤੀ ਢਹਿ-ਢੇਰੀ
Nasibpura Anti Drug Action: ਬਠਿੰਡਾ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਸੇਵਨ ਲਈ ਵਰਤੇ ਜਾਂਦੇ ਸਥਾਨਾਂ ਵਿਰੁੱਧ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਟੀਮ ਨੇ ਪਿੰਡ ਨਸੀਬਪੁਰਾ ਵਿਖੇ ਨਸ਼ੇ ਦੇ ਸੇਵਨ ਲਈ ਵਰਤੀ ਜਾ ਰਹੀ ਇੱਕ ਇਮਾਰਤ ਨੂੰ ਢਾਹ ਦਿੱਤਾ।
ਇਹ ਵੀ ਪੜ੍ਹੋ: Vande Bharat Sleeper Train News: ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਟਰੇਨ ਨੂੰ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦਿਖਾਈ ਹਰੀ ਝੰਡੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਤਲਵੰਡੀ ਸਾਬੋ ਜਸਜੋਤ ਸਿੰਘ ਨੇ ਦੱਸਿਆ ਕਿ ਪਿੰਡ ਨਸੀਬਪੁਰਾ ਦੇ ਵਿਚਕਾਰ ਸਥਿਤ ਇੱਕ ਇਮਾਰਤ ਨੂੰ ਕੁਝ ਵਿਅਕਤੀਆਂ ਵੱਲੋਂ ਨਸ਼ੇ ਦੇ ਸੇਵਨ ਲਈ ਵਰਤਿਆ ਜਾ ਰਿਹਾ ਸੀ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਬਠਿੰਡਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ। ਇਸ ਉਪਰੰਤ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਾਂਝੀ ਕਾਰਵਾਈ ਕੀਤੀ ਗਈ ਅਤੇ ਉਕਤ ਇਮਾਰਤ ਨੂੰ ਢਾਹ ਦਿੱਤਾ ਗਿਆ।
ਡੀ.ਐੱਸ.ਪੀ. ਨੇ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਦੇ ਖਾਤਮੇ ਲਈ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਸਪਲਾਈ ਕਰਨ ਵਾਲਿਆਂ ਦੇ ਨਾਲ-ਨਾਲ ਨਸ਼ੇ ਦੇ ਸੇਵਨ ਲਈ ਥਾਵਾਂ ਮੁਹੱਈਆ ਕਰਵਾਉਣ ਵਾਲਿਆਂ ਵਿਰੁੱਧ ਵੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Comments