Weather Alert Punjab: ਪਠਾਨਕੋਟ 'ਚ ਸਵੇਰ ਤੋਂ ਭਾਰੀ ਮੀਂਹ, ਪੰਜਾਬ ਦੇ 14 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ

Weather Alert Punjab: ਅਸਮਾਨ ਬੱਦਲਵਾਈ ਵਾਲਾ ਰਹਿਣ ਦੇ ਨਾਲ ਕਈ ਥਾਵਾਂ ’ਤੇ ਛਿੱਟੇ ਪੈਣ ਦੀ ਸੰਭਾਵਨਾ

Ravinder Sharma Picture
Published On

Weather Alert Punjab: ਚੰਡੀਗੜ੍ਹ (ਹਿੰ.ਸ.)। ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਇੱਕ ਵਾਰ ਫਿਰ ਦੇਖਣ ਨੂੰ ਮਿਲ ਰਹੀ ਹੈ। ਪਠਾਨਕੋਟ ਵਿੱਚ ਬੁੱਧਵਾਰ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਉਂਦਿਆਂ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਵੀ ਅਸਮਾਨ ਬੱਦਲਵਾਈ ਵਾਲਾ ਰਹਿਣ ਦੇ ਨਾਲ ਕਈ ਥਾਵਾਂ ’ਤੇ ਛਿੱਟੇ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 1.8 ਡਿਗਰੀ ਵੱਧ ਚੱਲ ਰਿਹਾ ਹੈ। ਮੰਗਲਵਾਰ ਨੂੰ 35.7 ਡਿਗਰੀ ਸੈਲਸੀਅਸ ਨਾਲ ਬਠਿੰਡਾ ਪੰਜਾਬ ਵਿੱਚ ਸਭ ਤੋਂ ਗਰਮ ਰਿਹਾ।

Read Also : PM Modi ਅੱਜ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੰਗਲਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ। ਇਸ ਦੌਰਾਨ ਰੂਪਨਗਰ ਵਿੱਚ 19.0 ਐਮਐਮ ਅਤੇ ਪਠਾਨਕੋਟ ਵਿੱਚ 1.5 ਐਮਐਮ ਮੀਂਹ ਦਰਜ ਕੀਤਾ ਗਿਆ।

ਪੰਜਾਬ ਵਿੱਚ ਹੁਣ ਪੈਚੇਜ਼ ਵਿੱਚ ਹੀ ਪਵੇਗਾ ਮੀਂਹ

ਮੌਸਮ ਵਿਭਾਗ ਅਨੁਸਾਰ ਬੰਗਾਲ ਦੀ ਖਾੜੀ ਨੇੜੇ ਬਣੇ ਘੱਟ ਦਬਾਅ ਵਾਲੇ ਖੇਤਰ ਅਤੇ ਪੱਛਮੀ ਵਿਗਾੜ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ। ਆਉਣ ਵਾਲੇ ਦਿਨਾਂ ਵਿੱਚ ਕੁਝ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਦੇ ਨਾਲ ਮੀਂਹ ਅਤੇ ਗਰਜ-ਚਮਕ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਨਿਰਦੇਸ਼ਕ ਸੁਰਿੰਦਰ ਪਾਲ ਮੁਤਾਬਕ ਹੁਣ ਮਾਨਸੂਨ ਕਮਜ਼ੋਰ ਰਹੇਗਾ। ਮਾਨਸੂਨ ਦਾ ਟਰੈਕ ਬਦਲ ਗਿਆ ਹੈ ਅਤੇ ਜਲਦ ਹੀ ਇਸ ਦੀ ਵਾਪਸੀ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਹਰ ਥਾਂ ਮੀਂਹ ਦੀ ਬਜਾਏ ਕੁਝ ਚੋਣਵੇਂ ਇਲਾਕਿਆਂ ਵਿੱਚ ਹੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

About The Author

Related Posts