Punjab

Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ
Punjab Education News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ
Punjab News: ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ 'ਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’

Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਸੇਵਾਵਾਂ ਮਹਿਲਾਵਾਂ ਨੂੰ ਸਮੇਂ ਸਿਰ ਇਲਾਜ ਉਪਲੱਬਧ ਕਰਵਾਉਣ ਅਤੇ ਦੇਰੀ ਨਾਲ ਹੋਣ ਵਾਲੇ ਸਿਹਤ ਖ਼ਤਰਿਆਂ ਤੋਂ ਬਚਾਉਣ ਵਿੱਚ ਸਹਾਇਕ: ਡਾ. ਬਲਬੀਰ ਸਿੰਘ

Ravinder Sharma Picture
Published On

ਚੰਡੀਗੜ੍ਹ: ਸਟੇਟ ਹੈਲਥ ਏਜੰਸੀ (SHA), ਪੰਜਾਬ ਦੇ ਅੰਕੜਿਆਂ ਅਨੁਸਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੇ ਗਏ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਮਾਮਲਿਆਂ ਵਿੱਚੋਂ 57 ਫ਼ੀਸਦੀ ਗਰਭ ਅਵਸਥਾ ਦੇ ਪਹਿਲੇ ਅੱਠ ਹਫ਼ਤਿਆਂ ਅੰਦਰ ਕੀਤੇ ਗਏ। ਹੁਣ ਤੱਕ ਦਰਜ 323 ਕੈਸ਼ਲੈੱਸ ਪ੍ਰਕਿਰਿਆਵਾਂ, ਜਿਨ੍ਹਾਂ ਦੀ ਕੁੱਲ ਲਾਗਤ 14.86 ਲੱਖ ਰੁਪਏ ਰਹੀ, ਵਿੱਚੋਂ 185 ਮਾਮਲੇ ਗਰਭ ਅਵਸਥਾ ਦੇ ਸ਼ੁਰੂਆਤੀ ਪੜਾਅ ਦੌਰਾਨ ਕੀਤੇ ਗਏ। ਇਹ ਸੂਬੇ ਭਰ ਦੇ 800 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ ਸਮੇਂ ਸਿਰ ਅਤੇ ਸੁਰੱਖਿਅਤ ਪ੍ਰਜਨਨ ਸਿਹਤ ਸੇਵਾਵਾਂ ਤੱਕ ਵਧ ਰਹੀ ਪਹੁੰਚ ਨੂੰ ਦਰਸਾਉਂਦਾ ਹੈ।

ਗਰਭਪਾਤ ਦਾ ਫ਼ੈਸਲਾ ਕਈ ਨਿੱਜੀ, ਡਾਕਟਰੀ ਅਤੇ ਸਮਾਜਿਕ-ਆਰਥਿਕ ਕਾਰਨਾਂ ਤੋਂ ਪ੍ਰਭਾਵਿਤ ਹੁੰਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲੇ ਅੱਠ ਹਫ਼ਤਿਆਂ ਅੰਦਰ ਕੀਤੇ ਗਏ ਐਮਟੀਪੀ ਮਾਮਲਿਆਂ ਦੀ ਗਿਣਤੀ ਕੁੱਲ ਮਾਮਲਿਆਂ ਦੇ ਅੱਧ ਤੋਂ ਵੱਧ ਰਹੀ, ਜਿਸ ਨਾਲ ਇਹ ਯੋਜਨਾ ਅਧੀਨ ਸਭ ਤੋਂ ਵੱਧ ਵਰਤੀ ਜਾਣ ਵਾਲੀ ਸ਼੍ਰੇਣੀ ਬਣ ਗਈ ਹੈ।

ਇਹ ਅੰਕੜੇ ਉਸ ਵੇਲੇ ਸਾਹਮਣੇ ਆਏ ਹਨ ਜਦੋਂ ਭਗਵੰਤ ਸਿੰਘ ਮਾਨ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਗਰਭ ਸਮਾਪਤੀ (ਐਮਟੀਪੀ) ਸੇਵਾਵਾਂ ਦੀ ਕੈਸ਼ਲੈੱਸ ਸਹੂਲਤ ਦਾ ਦਾਇਰਾ ਵਧਾਇਆ ਹੈ। ਹੁਣ ਮਹਿਲਾਵਾਂ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਬਿਨਾਂ ਕਿਸੇ ਖ਼ਰਚੇ ਦੇ ਇਹ ਸੇਵਾਵਾਂ ਹਾਸਲ ਕਰ ਸਕਦੀਆਂ ਹਨ, ਜਿਸ ਨਾਲ ਪੂਰੇ ਪੰਜਾਬ ਵਿੱਚ ਸਿਹਤ ਸੇਵਾਵਾਂ ਤੱਕ ਉਨ੍ਹਾਂ ਦੀ ਪਹੁੰਚ ਹੋਰ ਆਸਾਨ ਹੋ ਗਈ ਹੈ।

ਅੰਕੜੇ ਦਰਸਾਉਂਦੇ ਹਨ ਕਿ ਜ਼ਿਆਦਾਤਰ ਲਾਭਪਾਤਰੀ ਗਰਭ ਅਵਸਥਾ ਦੇ ਸ਼ੁਰੂਆਤੀ ਪੜਾਅ ਵਿੱਚ ਹੀ ਗਰਭਪਾਤ ਸੇਵਾਵਾਂ ਦਾ ਲਾਭ ਲੈ ਰਹੇ ਹਨ, ਜਦੋਂ ਡਾਕਟਰੀ ਪ੍ਰਕਿਰਿਆਵਾਂ ਮੁਕਾਬਲਤਨ ਘੱਟ ਜਟਿਲ ਹੁੰਦੀਆਂ ਹਨ ਅਤੇ ਸਿਹਤ ਖ਼ਤਰੇ ਵੀ ਘੱਟ ਹੁੰਦੇ ਹਨ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ 800 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਐਮਟੀਪੀ ਸੇਵਾਵਾਂ ਕੈਸ਼ਲੈੱਸ ਉਪਲੱਬਧ ਹਨ। ਇਸ ਯੋਜਨਾ ਦਾ ਉਦੇਸ਼ ਲੋਕਾਂ ਦੇ ਜੇਬ ਤੋਂ ਹੋਣ ਵਾਲੇ ਖ਼ਰਚ ਨੂੰ ਘਟਾਉਣਾ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣਾ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਚੀਬੱਧ ਸਿਹਤ ਸੰਸਥਾਵਾਂ ਦੇ ਹਾਲੀਆ ਵਿਸਥਾਰ ਦਾ ਉਦੇਸ਼ ਸੇਵਾਵਾਂ ਤੱਕ ਪਹੁੰਚ ਨੂੰ ਆਸਾਨ ਬਣਾਉਣਾ ਅਤੇ ਇਲਾਜ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ, “ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਕੈਸ਼ਲੈੱਸ ਸੇਵਾਵਾਂ ਉਪਲੱਬਧ ਕਰਵਾਉਣ ਦਾ ਮਕਸਦ ਸਮੇਂ ਸਿਰ ਇਲਾਜ ਯਕੀਨੀ ਬਣਾਉਣਾ ਅਤੇ ਦੇਰੀ ਨਾਲ ਦਖ਼ਲਅੰਦਾਜ਼ੀ ਕਾਰਨ ਪੈਦਾ ਹੋਣ ਵਾਲੀਆਂ ਜਟਿਲਤਾਵਾਂ ਨੂੰ ਘਟਾਉਣਾ ਹੈ।”

ਡਾਕਟਰੀ ਮਾਹਿਰਾਂ ਦਾ ਮੰਨਣਾ ਹੈ ਕਿ ਡਾਕਟਰੀ ਨਿਗਰਾਨੀ ਹੇਠ ਸਮੇਂ ਸਿਰ ਗਰਭਪਾਤ ਸੇਵਾਵਾਂ ਤੱਕ ਪਹੁੰਚ ਸਿਹਤ ਖ਼ਤਰਿਆਂ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਮਾਤਾ ਕੌਸ਼ਲਿਆ ਹਸਪਤਾਲ ਦੀ ਸੀਨੀਅਰ ਪ੍ਰਸੂਤੀ ਅਤੇ ਇਸਤਰੀ ਰੋਗ ਮਾਹਿਰ ਡਾ. ਰਮਿਤਾ ਅੱਗਰਵਾਲ ਨੇ ਕਿਹਾ ਕਿ ਨਿਰਧਾਰਤ ਗਰਭਕਾਲੀ ਸੀਮਾ ਦੇ ਅੰਦਰ ਡਾਕਟਰੀ ਨਿਗਰਾਨੀ ਹੇਠ ਕੀਤਾ ਗਿਆ ਗਰਭ ਸਮਾਪਨ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਇਲਾਜ ਲੈਣ ਵਿੱਚ ਦੇਰੀ ਅਕਸਰ ਆਰਥਿਕ ਮੁਸ਼ਕਲਾਂ, ਜਾਗਰੂਕਤਾ ਦੀ ਘਾਟ ਅਤੇ ਸਮਾਜਿਕ ਰੁਕਾਵਟਾਂ ਨਾਲ ਜੁੜੀ ਹੁੰਦੀ ਹੈ, ਜਿਸ ਕਾਰਨ ਕਈ ਵਾਰ ਮਹਿਲਾਵਾਂ ਅਸੁਰੱਖਿਅਤ ਤਰੀਕਿਆਂ ਜਾਂ ਖ਼ੁਦ ਦਵਾਈ ਲੈਣ ਦਾ ਸਹਾਰਾ ਲੈਂਦੀਆਂ ਹਨ। ਉਨ੍ਹਾਂ ਕਿਹਾ, “ਸੁਰੱਖਿਆ ਯਕੀਨੀ ਬਣਾਉਣ ਲਈ ਕਿਸੇ ਵੀ ਦਵਾਈ ਜਾਂ ਪ੍ਰਕਿਰਿਆ ਤੋਂ ਪਹਿਲਾਂ ਹਰ ਮਾਮਲੇ ਦਾ ਉਚਿਤ ਡਾਕਟਰੀ ਮੁਲਾਂਕਣ ਲਾਜ਼ਮੀ ਹੈ।”

ਡਾ. ਰਮਿਤਾ ਅਗਰਵਾਲ ਨੇ ਗਰਭਪਾਤ ਕਰਵਾਉਣ ਦੇ ਕੁਝ ਆਮ ਕਾਰਨ ਵੀ ਸਾਂਝੇ ਕੀਤੇ:

ਗਰਭਨਿਰੋਧਕ ਸਾਧਨਾਂ ਦਾ ਪ੍ਰਭਾਵਸ਼ਾਲੀ ਨਾ ਹੋਣਾ: ਆਈਯੂਡੀ ਜਾਂ ਹੋਰ ਗਰਭਨਿਰੋਧਕ ਸਾਧਨਾਂ ਦਾ ਉਮੀਦ ਅਨੁਸਾਰ ਪ੍ਰਭਾਵਸ਼ਾਲੀ ਨਾ ਹੋਣਾ।

ਅਣਯੋਜਿਤ ਜਾਂ ਅਣਚਾਹੀ ਗਰਭ ਅਵਸਥਾ: ਜਦੋਂ ਮਹਿਲਾ ਜਾਂ ਦੰਪਤੀ ਬੱਚੇ ਲਈ ਤਿਆਰ ਨਾ ਹੋਵੇ।

ਆਰਥਿਕ ਕਾਰਨ: ਜਨਮ ਅਤੇ ਬੱਚੇ ਦੀ ਪਰਵਰਿਸ਼ ਨਾਲ ਜੁੜੇ ਖ਼ਰਚਿਆਂ ਬਾਰੇ ਚਿੰਤਾਵਾਂ।

ਮਾਂ ਦੀ ਸਿਹਤ ਨਾਲ ਸੰਬੰਧਿਤ ਖ਼ਤਰੇ: ਗਰਭ ਅਵਸਥਾ ਜਾਰੀ ਰਹਿਣ ਨਾਲ ਮਹਿਲਾ ਦੀ ਸਰੀਰਕ ਸਿਹਤ ਨੂੰ ਖ਼ਤਰਾ ਹੋਣਾ।

ਭ੍ਰੂਣ ਵਿੱਚ ਗੰਭੀਰ ਅਸਧਾਰਨਤਾਵਾਂ: ਭ੍ਰੂਣ ਵਿੱਚ ਗੰਭੀਰ ਜਨਮਜਾਤ ਜਾਂ ਡਾਕਟਰੀ ਸਮੱਸਿਆਵਾਂ ਦਾ ਪਤਾ ਲੱਗਣਾ।

ਨਿੱਜੀ, ਸਿੱਖਿਆ ਜਾਂ ਕਰੀਅਰ ਨਾਲ ਸੰਬੰਧਿਤ ਕਾਰਨ: ਗਰਭ ਅਵਸਥਾ ਦਾ ਪੜ੍ਹਾਈ, ਨੌਕਰੀ ਜਾਂ ਜੀਵਨ ਦੀਆਂ ਹੋਰ ਯੋਜਨਾਵਾਂ ’ਤੇ ਅਸਰ ਪੈਣਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਵਿਸਥਾਰ ਪ੍ਰਜਨਨ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵਿੱਚ ਕੈਸ਼ਲੈੱਸ ਸਿਹਤ ਸੇਵਾਵਾਂ ਦੀ ਵਧ ਰਹੀ ਭੂਮਿਕਾ ਨੂੰ ਦਰਸਾਉਂਦਾ ਹੈ। ਇਹ ਆਰਥਿਕ ਰੁਕਾਵਟਾਂ ਨੂੰ ਘਟਾ ਕੇ ਅਤੇ ਸੰਸਥਾਗਤ ਸਿਹਤ ਸੇਵਾਵਾਂ ਤੱਕ ਪਹੁੰਚ ਵਧਾ ਕੇ ਬਿਹਤਰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਵਿੱਚ ਮਦਦ ਕਰ ਰਿਹਾ ਹੈ।

About The Author

Related Posts