Punjab Weater Alert: 15 ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ, ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਲਈ ਯੈਲੋ ਅਲਰਟ

ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਭਾਗ ਅਨੁਸਾਰ ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ), ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।ਇਸ ਦੌਰਾਨ ਚੰਡੀਗੜ੍ਹ ਵਿੱਚ ਬੀਤੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਅੰਬਾਲਾ-ਚੰਡੀਗੜ੍ਹ ਹਾਈਵੇ 'ਤੇ ਭਾਂਖਰਪੁਰ ਨੇੜੇ ਘੱਗਰ ਦਰਿਆ ਵਿੱਚ ਤਿੰਨ ਦੋਸਤ ਤੇਜ਼ ਪਾਣੀ ਦੇ ਵਹਾਅ ਵਿੱਚ ਫਸ ਗਏ।

Read Also : ਸਪੇਨ ਦੇ ਜੰਗਲ ’ਚ ਅੱਗ ਕਾਰਨ 12 ਮੌਤਾਂ, 19 ਲਾਪਤਾ

ਇਨ੍ਹਾਂ ਵਿੱਚੋਂ ਦੋ ਵਿਅਕਤੀ ਪਾਣੀ ਵਿੱਚ ਰੁੜ੍ਹ ਗਏ, ਜਦਕਿ ਤੀਜੇ ਨੇ ਝਾੜੀਆਂ ਦਾ ਸਹਾਰਾ ਲੈ ਕੇ ਆਪਣੀ ਜਾਨ ਬਚਾਈ।ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਅਜੇ ਵੀ ਆਮ ਦੇ ਆਸ-ਪਾਸ ਬਣਿਆ ਹੋਇਆ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਸ਼ਾਮ 5:30 ਵਜੇ ਤੱਕ ਚੰਡੀਗੜ੍ਹ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ ਅਤੇ ਪਠਾਨਕੋਟ ਸਮੇਤ ਕਈ ਖੇਤਰਾਂ ਵਿੱਚ ਮੀਂਹ ਦਰਜ ਕੀਤਾ ਗਿਆ।

ਸਭ ਤੋਂ ਵੱਧ 25.5 ਮਿਲੀਮੀਟਰ ਮੀਂਹ ਫਾਜ਼ਿਲਕਾ ਵਿੱਚ ਪਿਆ। ਇਸ ਤੋਂ ਇਲਾਵਾ ਬਠਿੰਡਾ ਵਿੱਚ 3.0 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 1.7 ਮਿਲੀਮੀਟਰ ਵਰਖਾ ਰਿਕਾਰਡ ਕੀਤੀ ਗਈ। ਮੀਂਹ ਪੈਣ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਵਿੱਚ ਵੀ ਕਮੀ ਦਰਜ ਕੀਤੀ ਗਈ। ਸ਼ੁੱਕਰਵਾਰ ਨੂੰ ਸੂਬੇ ਵਿੱਚ ਬਿਜਲੀ ਦੀ ਮੰਗ 13,981 ਮੈਗਾਵਾਟ ਰਹੀ, ਜਦਕਿ ਰਾਜ ਨੂੰ 9,858 ਮੈਗਾਵਾਟ ਬਿਜਲੀ ਅਲਾਟ ਕੀਤੀ ਗਈ ਸੀ। ਪੰਜਾਬ ਨੇ ਕੇਂਦਰ ਤੋਂ 9,643 ਮੈਗਾਵਾਟ ਬਿਜਲੀ ਲਈ, ਜੋ ਨਿਰਧਾਰਤ ਅਲਾਟਮੈਂਟ ਤੋਂ 185 ਮੈਗਾਵਾਟ ਘੱਟ ਸੀ। ਇਸ ਤੋਂ ਇਲਾਵਾ ਸੂਬੇ ਨੇ ਖੁਦ 4,420 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ।

12 ਜੁਲਾਈ ਤੋਂ ਬਾਅਦ ਘੱਟ ਸਕਦਾ ਹੈ ਮੀਂਹ

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ 11 ਅਤੇ 12 ਜੁਲਾਈ ਨੂੰ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੀਂਹ ਦੀਆਂ ਗਤੀਵਿਧੀਆਂ ਵਿੱਚ ਕਮੀ ਆ ਸਕਦੀ ਹੈ ਅਤੇ ਸਿਰਫ਼ ਛਿਟਪੁੱਟ ਥਾਵਾਂ 'ਤੇ ਹਲਕੀ ਵਰਖਾ ਹੋਣ ਦੀ ਸੰਭਾਵਨਾ ਰਹੇਗੀ।

ਹਾਲਾਂਕਿ 10 ਤੋਂ 13 ਜੁਲਾਈ ਦਰਮਿਆਨ ਸੂਬੇ ਦੇ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਨਿਮਨ ਦਬਾਅ ਵਾਲਾ ਖੇਤਰ ਕਮਜ਼ੋਰ ਪੈਣ ਅਤੇ ਮਾਨਸੂਨ ਟਰਫ਼ ਦੇ ਹਿਮਾਲਿਆ ਦੀ ਤਰਾਈ ਵੱਲ ਖਿਸਕਣ ਕਾਰਨ 11 ਜੁਲਾਈ ਤੋਂ ਬਾਅਦ ਮੀਂਹ ਦੀਆਂ ਗਤੀਵਿਧੀਆਂ ਘੱਟ ਸਕਦੀਆਂ ਹਨ। ਇਸ ਨਾਲ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਮੀ ਅਤੇ ਉਮਸ ਵਧਣ ਦੀ ਸੰਭਾਵਨਾ ਹੈ।

About The Author

Related Posts