Punjab
Ludhiana News: ਲੁਧਿਆਣਾ ’ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ
Ludhiana News: ਲੁਧਿਆਣਾ (ਸੱਚ ਕਹੂੰ ਨਿਊਜ਼/ਹਿੰ.ਸ.)। ਲੁਧਿਆਣਾ ’ਚ ਸਿਵਲ ਸਰਜਨ ਦਫ਼ਤਰ ਦੇ ਬਾਹਰ ਵਾਪਰੇ ਸੜਕ ਹਾਦਸੇ ’ਚ ਬਾਈਕ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇੱਕ ਅਣਪਛਾਤੇ ਵਾਹਨ ਦੇ ਡਰਾਈਵਰ ਨੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਇਸ ਨੂੰ ਹਿੱਟ ਐਂਡ ਰਨ ਦਾ ਮਾਮਲਾ ਮੰਨ ਕੇ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਹੰਬੜਾਂ ਰੋਡ ਸਥਿਤ ਪ੍ਰਤਾਪ ਸਿੰਘ ਵਾਲਾ ਇਲਾਕੇ ਦਾ ਰਹਿਣ ਵਾਲਾ ਸੀ। ਉਸ ਦੇ ਪਿਤਾ ਦਾ ਨਾਂਅ ਸੱਜਣ ਸਿੰਘ ਦੱਸਿਆ ਗਿਆ ਹੈ। ਹਾਦਸਾ ਸ਼ੁੱਕਰਵਾਰ ਦੇਰ ਰਾਤ ਵਾਪਰਿਆ ਹੈ। ਲਵਪ੍ਰੀਤ ਕੰਮ ਖਤਮ ਕਰਕੇ ਬਾਈਕ ’ਤੇ ਆਪਣੇ ਘਰ ਵਾਪਸ ਜਾ ਰਿਹਾ ਸੀ। Ludhiana News
ਇਸ ਦੌਰਾਨ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਲਵਪ੍ਰੀਤ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਨੌਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ’ਚ ਮਾਤਮ ਛਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਅੰਤਿਮ ਸਸਕਾਰ ਲਈ ਸੌਂਪ ਦਿੱਤੀ ਜਾਵੇਗੀ। ਉੱਥੇ ਹੀ ਹਾਦਸੇ ਦੀ ਜਾਂਚ ਲਈ ਘਟਨਾ ਸਥਾਨ ਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, 12 ਅਗਸਤ ਤੱਕ ਮੀਂਹ ਦੀ ਸੰਭਾਵਨਾ