National Archery Championship: ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ, ਸ੍ਰੀਗੁਰੂਸਰ ਮੋਡੀਆ ਦੀ ਖਿਡਾਰਨ ਮੈਤਾਲੀ ਨੇ ਰਾਸ਼ਟਰੀ ਤੀਰਅੰਦਾਜ਼ੀ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਗਮਾ

ਦੇਸ਼ ਭਰ ਤੋਂ ਆਈਆਂ ਖਿਡਾਰਨਾਂ ਦਰਮਿਆਨ ਕੀਤਾ ਸ਼ਾਨਦਾਰ ਪ੍ਰਦਰਸ਼ਨ

Khushdeep Singh Picture
Published On

ਗੋਲੂਵਾਲਾ (ਸੁਰੇਂਦਰ ਗੁੰਬਰ)। ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ, ਸ੍ਰੀਗੁਰੂਸਰ ਮੋਡੀਆ, ਜ਼ਿਲ੍ਹਾ ਸ਼੍ਰੀਗੰਗਾਨਗਰ (ਰਾਜਸਥਾਨ) ਦੀ ਬੀਏ ਪਹਿਲੇ ਸਮੈਸਟਰ ਦੀ ਵਿਦਿਆਰਥਣ ਮੈਤਾਲੀ ਨੇ 46ਵੀਂ ਐੱਨਟੀਪੀਸੀ ਜੂਨੀਅਰ ਰਾਸ਼ਟਰੀ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਰਾਜਸਥਾਨ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਖਿਡਾਰਨ ਨੇ ਆਪਣੀ ਸਫਲਤਾ ਦਾ ਸਿਹਰਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਮਾਰਗਦਰਸ਼ਨ ਨੂੰ ਦਿੱਤਾ।

ਜੈਪੁਰ ਦੇ ਜਗਤਪੁਰਾ ਸਥਿਤ ਤੀਰਅੰਦਾਜ਼ੀ ਰੇਂਜ ’ਚ ਹੋਏ ਇਸ ਵੱਕਾਰੀ ਮੁਕਾਬਲੇ ਦੇ ਵਿਅਕਤੀਗਤ ਐਲੀਮੀਨੇਸ਼ਨ ਰਾਊਂਡ ’ਚ ਮੈਤਾਲੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਰਾਸ਼ਟਰੀ ਪੱਧਰ ਦੇ ਇਸ ਮੁਕਾਬਲੇ ਵਿੱਚ ਦੇਸ਼ ਭਰ ਦੇ ਪ੍ਰਤਿਭਾਸ਼ਾਲੀ ਤੀਰਅੰਦਾਜ਼ਾਂ ਨੇ ਹਿੱਸਾ ਲਿਆ। ਸਖ਼ਤ ਮੁਕਾਬਲੇ ਦਰਮਿਆਨ ਮੈਤਾਲੀ ਨੇ ਆਪਣੀ ਇਕਾਗਰਤਾ, ਅਨੁਸ਼ਾਸਨ ਅਤੇ ਖੇਡ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਕਾਲਜ ਦੀ ਬੀਏ ਪਹਿਲੇ ਸਮੈਸਟਰ ਦੀ ਵਿਦਿਆਰਥਣ ਰੇਖਾ ਨੇ ਵੀ ਮੁਕਾਬਲੇ ਵਿੱਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਕਾਲਜ ਪ੍ਰਿੰਸੀਪਲ ਡਾ. ਨਵਜੋਤ ਕੌਰ ਗਿੱਲ ਨੇ ਮੈਤਾਲੀ ਨੂੰ ਚਾਂਦੀ ਦਾ ਤਗਮਾ ਜਿੱਤਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਸ ਦੀ ਮਿਹਨਤ, ਲਗਨ ਅਤੇ ਦ੍ਰਿੜ ਸੰਕਲਪ ਦਾ ਨਤੀਜਾ ਹੈ। ਉਨ੍ਹਾਂ ਰੇਖਾ ਦੀ ਹਿੱਸੇਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡ ਮੁਕਾਬਲੇ ਵਿਦਿਆਰਥਣਾਂ ’ਚ ਆਤਮਵਿਸ਼ਵਾਸ, ਅਨੁਸ਼ਾਸਨ ਤੇ ਮੁਕਾਬਲੇ ਦੀ ਭਾਵਨਾ ਵਿਕਸਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਕਾਲਜ ਮੈਨੇਜ਼ਮੈਂਟ ਅਤੇ ਸਮੁੱਚੇ ਸਟਾਫ ਨੇ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਲੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਮੈਤਾਲੀ ਦੀ ਸਫਲਤਾ ਸੰਸਥਾ ਲਈ ਮਾਣ ਵਾਲੀ ਗੱਲ ਹੈ ਅਤੇ ਹੋਰ ਵਿਦਿਆਰਥਣਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗੀ।

ਇਹ ਵੀ ਪੜ੍ਹੋ : Diwali Sale: ਦੀਵਾਲੀ ਧਮਾਕਾ ਸੇਲ ਤੇ ਸ਼ਾਨਦਾਰ ਮੌਕਾ, ਖਰੀਦਦਾਰਾਂ ਦਾ ਆਇਆ ਹੜ੍ਹ

Comments

Post Your Comment

About The Author

Related Posts