ਰਾਜਸਥਾਨ ਦੇ ਪਵਿੱਤਰ ‘ਐੱਮਐੱਸਜੀ ਭੰਡਾਰੇ’ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ

Sach Kahoon Punjabi Desk Picture
Published On

ਰਾਜਸਥਾਨ ਦੇ ਪਵਿੱਤਰ ‘MSG Bhandare’ ਦੀਆਂ ਤਿਆਰੀਆਂ ਮੁਕੰਮਲ

(ਸੱਚ ਕਹੂੰ ਨਿਊਜ਼) ਜੈਪੁਰ। ਸੱਚੇ ਰੂਹਾਨੀ ਰਹਿਬਰ, ਮਹਾਨ ਸਮਾਜ ਸੁਧਾਰਕ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਐੱਮਐੱਸਜੀ ਮਹਾਂ ਰਹਿਮੋਕਰਮ ਭੰਡਾਰਾ ਐਤਵਾਰ ਨੂੰ ਜੈਪੁਰ ਵਿਖੇ ਰਾਜਸਥਾਨ ਦੀ ਸਾਧ-ਸੰਗਤ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਉਣ ਜਾ ਰਹੀ ਹੈ।  ਪਵਿੱਤਰ ਭੰਡਾਰੇ ਸਬੰਧੀ ਸੂਬੇ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਪਵਿੱਤਰ ਐੱਮਐੱਸਜੀ ਭੰਡਾਰੇ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਵੱਡੀ ਗਿਣਤੀ ’ਚ ਸਾਧ ਸੰਗਤ ਇਸ ਪਵਿੱਤਰ ਭੰਡਾਰੇ ’ਤੇ ਸ਼ਿਰਕਤ ਕਰੇਗੀ ਤੇ ਸਾਧ-ਸੰਗਤ ਦਾ ਲਗਾਤਾਰ ਆਉਣਾ ਜਾਰੀ ਹੈ। ਸਾਧ-ਸੰਗਤ ਦੀ ਸਹੂਲਤ ਲਈ ਪ੍ਰਬੰਧਕੀ ਕਮੇਟੀ ਵੱਲੋਂ ਵੱਖ-ਵੱਖ ਪੰਡਾਲ ਬਣਾਏ ਗਏ ਹਨ ਤੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਇਸ ਮੌਕੇ ਸੱਚੇ ਦਾਤਾ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ਤੋਂ ਆਨਲਾਈਨ ਗੁਰੂਕੁਲ ਰਾਹੀਂ ਰੂਹਾਨੀ ਸਤਿਸੰਗ ਫ਼ਰਮਾਉਣਗੇ ਇਸ ਦੌਰਾਨ ਨਸ਼ੇ ਆਦਿ ਬੁਰਾਈਆਂ ਛੁਡਵਾਉਣ ਲਈ ਕੈਂਪ ਵੀ ਲਾਇਆ ਜਾਵੇਗਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

About The Author

Related Posts