Kota Road Accident: ਰਾਸ਼ਟਰਪਤੀ ਨੇ ਰਾਜਸਥਾਨ ’ਚ ਸੜਕ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ
ਰਾਸ਼ਟਰਪਤੀ ਨੇ ਰਾਜਸਥਾਨ ’ਚ ਸੜਕ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਏਜੰਸੀ)। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਜਸਥਾਨ ਦੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਸ਼ੰਭੂਪੁਰਾ ਪਿੰਡ ਨੇੜੇ ਸ਼ਨੀਵਾਰ ਤੇ ਐਤਵਾਰ ਰਾਤ 1 ਵਜੇ ਵਾਪਰੇ ਸੜਕ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਰਾਸ਼ਟਰਪਤੀ ਨੇ ਐਕਸ ’ਤੇ ਲਿਖਿਆ, ‘ਕੋਟਾ ਵਿੱਚ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ ਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।’ ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿੱਚ ਮਹਾਰਾਸ਼ਟਰ ਦੇ ਇੱਕ ਪਰਿਵਾਰ ਦੇ ਨੌਂ ਮੈਂਬਰਾਂ ਦੀ ਜਾਨ ਚਲੀ ਗਈ ਹੈ।
ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਤੋਂ ਇੱਕੋ ਪਰਿਵਾਰ ਦੇ 16 ਮੈਂਬਰ ਕਰੂਜ਼ਰ ’ਚ ਯਾਤਰਾ ਕਰ ਰਹੇ ਸਨ। ਇਹ ਪਰਿਵਾਰ ਮੰਗਲਵਾਰ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਮਹਾਰਾਸ਼ਟਰ ਤੋਂ ਰਵਾਨਾ ਹੋਇਆ ਸੀ। ਸ਼ਰਧਾਲੂਆਂ ਨੇ ਪਹਿਲਾਂ ਮੱਧ ਪ੍ਰਦੇਸ਼ ਦੇ ਓਂਕਾਰੇਸ਼ਵਰ ਤੇ ਫਿਰ ਰਾਜਸਥਾਨ ਦੇ ਪੁਸ਼ਕਰ ਅਤੇ ਖਾਟੂਸ਼ਿਆਮਜੀ ਦੇ ਦਰਸ਼ਨ ਕੀਤੇ। ਸ਼ਨੀਵਾਰ ਰਾਤ ਨੂੰ ਜਦੋਂ ਇਹ ਹਾਦਸਾ ਵਾਪਰਿਆ ਤਾਂ ਸਾਰੇ ਆਪਣੇ ਘਰਾਂ ਨੂੰ ਵਾਪਸ ਆ ਰਹੇ ਸਨ।
ਇਹ ਵੀ ਪੜ੍ਹੋ : Punjab Weather Forecast: ਪੰਜਾਬ ਤੇ ਚੰਡੀਗੜ੍ਹ ’ਚ 27 ਨਵੰਬਰ ਤੱਕ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਸੰਭਾਵਨਾ ਨਹੀਂ
Comments