Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Rajasthan Farmers Protest: ਕਿਸਾਨਾਂ ਨੇ ਰੇਲਵੇ ਟ੍ਰੈਕ ਰੋਕਿਆ, ਕਣਕ ਖਰੀਦ ਸਬੰਧੀ ਅੰਦੋਲਨ

2 ਦਿਨਾਂ ਤੋਂ ਸਨ ਧਰਨੇ ’ਤੇ, ਅਚਾਨਕ ਪਹੁੰਚੇ ਟ੍ਰੇਨ ਰੋਕਣ

Khushdeep Singh Picture
Published On

Rajasthan Farmers Protest: ਹਨੁਮਾਨਗੜ੍ਹ (ਸੱਚ ਕਹੂੰ ਨਿਊਜ਼)। ਹਨੂੰਮਾਨਗੜ੍ਹ ਜ਼ਿਲ੍ਹੇ ਦੇ ਪੀਲੀਬੰਗਾ ’ਚ ਸ਼ਨਿੱਚਰਵਾਰ ਨੂੰ ਕਿਸਾਨਾਂ ਦਾ ਵਿਰੋਧ ਹਿੰਸਕ ਹੋ ਗਿਆ। ਹਜ਼ਾਰਾਂ ਕਿਸਾਨ ਬੀਕਾਨੇਰ-ਹਨੂਮਾਨਗੜ੍ਹ ਟਰੈਕ ’ਤੇ ਲਗਭਗ ਇੱਕ ਘੰਟੇ ਲਈ ਬੈਠੇ ਰਹੇ। ਪ੍ਰਸ਼ਾਸਨ ਨਾਲ ਸਮਝੌਤਾ ਹੋਣ ਤੋਂ ਬਾਅਦ ਕਿਸਾਨਾਂ ਨੇ ਦੁਪਹਿਰ ਨੂੰ ਆਪਣਾ ਵਿਰੋਧ ਮੁਅੱਤਲ ਕਰ ਦਿੱਤਾ। ਉਹ ਕਣਕ ਦੀ ਖਰੀਦ ਦੀ ਮਿਤੀ ਵਧਾਉਣ ਤੇ ਟੀਚਾ ਵਧਾਉਣ ਦੀ ਮੰਗ ਕਰਦੇ ਹੋਏ ਦੋ ਦਿਨਾਂ ਤੋਂ ਵਿਰੋਧ ਕਰ ਰਹੇ ਸਨ। ਉਨ੍ਹਾਂ ਨੇ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਦਫ਼ਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਕਿਹਾ ਕਿ ਖਰੀਦ ਦੀ ਮਿਆਦ ਖਤਮ ਹੋਣ ਬਾਵਜੂਦ ਮੰਡੀਆਂ ’ਚ ਵੱਡੀ ਮਾਤਰਾ ’ਚ ਕਣਕ ਪਈ ਹੈ।

Read Also : Rudraprayag Car Accident: ਰੁਦਰਪ੍ਰਯਾਗ ’ਚ ਖੱਡ ’ਚ ਡਿੱਗੀ ਕਾਰ, 3 ਮੌਤਾਂ, 5 ਜ਼ਖਮੀ

ਰੇਲਵੇ ਟਰੈਕ ਤੱਕ ਪਹੁੰਚਿਆ ਅੰਦੋਲਨ | Rajasthan Farmers Protest

ਸ਼ਨਿੱਚਰਵਾਰ ਸਵੇਰੇ 11 ਵਜੇ ਕਰੀਬ ਪੀਲੀਬੰਗਾ ’ਚ ਕਿਸਾਨਾਂ ਦੀ ਮੀਟਿੰਗ ਸ਼ੁਰੂ ਹੋਈ। ਆਗੂਆਂ ਦੀ ਬੇਨਤੀ ’ਤੇ, ਕਿਸਾਨ ਸੜਕ ਪਾਰ ਕਰਕੇ ਲਗਭਗ 50 ਮੀਟਰ ਦੂਰ ਰੇਲਵੇ ਟਰੈਕ ’ਤੇ ਪਹੁੰਚ ਗਏ। ਦੁਪਹਿਰ ਲਗਭਗ 1:30 ਵਜੇ, ਉਹ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਮਝਾਏ ਜਾਣ ਤੋਂ ਬਾਅਦ ਪਟੜੀਆਂ ਤੋਂ ਵਿਰੋਧ ਸਥਾਨ ’ਤੇ ਵਾਪਸ ਆ ਗਏ। ਇਸ ਤੋਂ ਪਹਿਲਾਂ, ਕਿਸਾਨਾਂ ਨੇ ਸ਼ੁੱਕਰਵਾਰ ਨੂੰ ਸੜਕ ਜਾਮ ਕਰ ਦਿੱਤੀ ਸੀ। ਵੀਰਵਾਰ ਤੇ ਸ਼ੁੱਕਰਵਾਰ ਨੂੰ ਪ੍ਰਸ਼ਾਸਨ ਤੇ ਕਿਸਾਨ ਆਗੂਆਂ ਵਿਚਕਾਰ ਕਈ ਦੌਰ ਦੀ ਗੱਲਬਾਤ ਹੋਈ, ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ।

90 ਫੀਸਦੀ ਖਰੀਦ ਪੂਰੀ, ਫਿਰ ਵੀ ਮੰਡੀਆਂ ’ਚ ਕਣਕ ਅਜੇ ਵੀ ਅਣਵਿਕੀ

ਇਸ ਸਾਲ, ਜ਼ਿਲ੍ਹੇ ’ਚ ਸਮਰਥਨ ਮੁੱਲ ’ਤੇ ਕਣਕ ਦੀ ਖਰੀਦ ਦਾ ਟੀਚਾ 7.52 ਲੱਖ ਮੀਟ੍ਰਿਕ ਟਨ ਰੱਖਿਆ ਗਿਆ ਸੀ। ਸਰਕਾਰੀ ਅੰਕੜਿਆਂ ਅਨੁਸਾਰ, ਲਗਭਗ 90 ਫੀਸਦੀ ਖਰੀਦ ਪੂਰੀ ਹੋ ਚੁੱਕੀ ਹੈ। ਇਸ ਦੇ ਬਾਵਜੂਦ, ਮੰਡੀਆਂ ’ਚ ਕਣਕ ਦੀ ਇੱਕ ਵੱਡੀ ਮਾਤਰਾ ਅਣਵਿਕੀ ਪਈ ਹੈ। ਕਿਸਾਨ ਸੰਗਠਨ ਤੇ ਵਪਾਰ ਸੰਗਠਨ ਮੰਗ ਕਰ ਰਹੇ ਹਨ ਕਿ ਖਰੀਦ ਦੀ ਮਿਆਦ 30 ਜੂਨ ਤੱਕ ਵਧਾਈ ਜਾਵੇ ਤਾਂ ਜੋ ਸਾਰੇ ਕਿਸਾਨਾਂ ਦੀ ਉਪਜ ਖਰੀਦੀ ਜਾ ਸਕੇ। Rajasthan Farmers Protest

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts