Road Accident: ਬਾਗਪਤ ਦੇ ਖੇਕੜਾ ’ਚ ਸੜਕ ਹਾਦਸਾ, 4 ਮੌਤਾਂ, 32 ਜ਼ਖਮੀ
ਉੱਤਰ ਪ੍ਰਦੇਸ਼ ’ਚ ਵਾਪਰਿਆ ਭਿਆਨਕ ਸੜਕ ਹਾਦਸਾ
ਬਾਗਪਤ (ਸੱਚ ਕਹੂੰ ਨਿਊਜ਼/ਹਿੰ.ਸ.)। ਬਾਗਪਤ ਜ਼ਿਲ੍ਹੇ ਦੇ ਖੇਕੜਾ ਥਾਣਾ ਖੇਤਰ ’ਚ ਸੋਮਵਾਰ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਲਗਭਗ 32 ਜ਼ਖਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਰਾਜਸਥਾਨ ਤੋਂ ਬਦਾਯੂੰ ਜਾ ਰਿਹਾ ਇੱਕ ਯਾਤਰੀ ਵਾਹਨ ਡਿਵਾਈਡਰ ਨਾਲ ਟਕਰਾ ਕੇ ਕੰਟਰੋਲ ਤੋਂ ਬਾਹਰ ਹੋ ਗਿਆ ਤੇ ਪਲਟ ਗਿਆ। ਪੁਲਿਸ ਅਨੁਸਾਰ, ਰਾਤ ਨੂੰ ਲਗਭਗ 12:30 ਵਜੇ ਡਾਇਲ-112 ਰਾਹੀਂ ਹਾਦਸੇ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਖੇਕੜਾ ਪੁਲਿਸ ਸਟੇਸ਼ਨ ਦੀ ਟੀਮ ਚਾਰ ਪੀਆਰਵੀ ਵਾਹਨਾਂ ਤੇ ਐਂਬੂਲੈਂਸ ਟੀਮ ਨਾਲ ਮੌਕੇ ’ਤੇ ਪਹੁੰਚੀ ਤੇ ਰਾਹਤ ਅਤੇ ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤਾ ਗਿਆ। ਜ਼ਖਮੀਆਂ ਨੂੰ ਤੁਰੰਤ ਤਿੰਨ ਹਸਪਤਾਲਾਂ ’ਚ ਲਿਜਾਇਆ ਗਿਆ। ਸਾਰੇ ਜ਼ਖਮੀਆਂ ਨੂੰ ਸੀਐਚਸੀ ਖੇਖੜਾ, ਸੀਐਚਸੀ ਬਾਗਪਤ ਅਤੇ ਜ਼ਿਲ੍ਹਾ ਹਸਪਤਾਲ ਬਾਗਪਤ ’ਚ ਦਾਖਲ ਕਰਵਾਇਆ ਗਿਆ ਹੈ। Baghpat Road Accident
ਇਨ੍ਹਾਂ ’ਚੋਂ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਬਿਹਤਰ ਇਲਾਜ ਲਈ ਉੱਚ ਕੇਂਦਰਾਂ ਵਿੱਚ ਰੈਫਰ ਕੀਤਾ ਗਿਆ ਹੈ। ਐਸਪੀ ਬਾਗਪਤ ਸੂਰਜ ਕੁਮਾਰ ਰਾਏ ਤੇ ਜ਼ਿਲ੍ਹਾ ਮੈਜਿਸਟ੍ਰੇਟ ਅਸਮਿਤਾ ਲਾਲ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਲਈ। ਸਾਰੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਘਟਨਾ ਸਥਾਨ ’ਤੇ ਹਫੜਾ-ਦਫੜੀ ਮਚ ਗਈ, ਪਰ ਪੁਲਿਸ ਨੇ ਸਥਿਤੀ ਨੂੂੰ ਕਾਬੂ ’ਚ ਲਿਆਂਦਾ ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਇਆ। ਮ੍ਰਿਤਕਾਂ ਤੇ ਜ਼ਖਮੀਆਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਬਾਗਪਤ ਦੇ ਐਸਪੀ ਸੂਰਜ ਕੁਮਾਰ ਰਾਏ ਨੇ ਦੱਸਿਆ ਕਿ ਪਰਿਵਾਰਕ ਮੈਂਬਰ ਜ਼ਖਮੀਆਂ ਦੀ ਜਾਣਕਾਰੀ ਲਈ ਮੋਬਾਈਲ ਨੰਬਰ 9454417383 ’ਤੇ ਸੰਪਰਕ ਕਰ ਸਕਦੇ ਹਨ। ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਕਈ ਹੋਰ ਜ਼ਖਮੀ ਹਨ। Baghpat Road Accident
ਇਹ ਵੀ ਪੜ੍ਹੋ : Afghanistan Earthquake: ਅਫਗਾਨਿਸਤਾਨ ’ਚ 4.1 ਤੀਬਰਤਾ ਦਾ ਭੂਚਾਲ, ਨੁਕਸਾਨ ਦੀ ਸੂਚਨਾ ਨਹੀਂ