Ganga Expressway: ਇਹ ਐਕਸਪ੍ਰੈੱਸਵੇਅ ਪ੍ਰੋਜੈਕਟ ਲਿਆਵੇਗਾ ਕ੍ਰਾਂਤੀ, 594 ਕਿਲੋਮੀਟਰ ਦਾ ਮੈਗਾ ਕੋਰੀਡੋਰ ਉਦਘਾਟਨ ਲਈ ਤਿਆਰ

ਉਦਯੋਗਿਕ ਵਿਕਾਸ ਲਈ ਸਭ ਤੋਂ ਵੱਡੀ ਦੇਣ

Ravinder Sharma Picture
Published On

ਲਖਨਊ (ਏਜੰਸੀ)। ਉੱਤਰ ਪ੍ਰਦੇਸ਼ ਵਿੱਚ ਬੁਨਿਆਦੀ ਢਾਂਚੇ ਨੂੰ ਬਦਲ ਦੇਣ ਵਾਲਾ ਗੰਗਾ ਐਕਸਪ੍ਰੈੱਸਵੇਅ ਪ੍ਰਾਜੈਕਟ ਹੁਣ ਆਪਣੇ ਅੰਤਿਮ ਗੇੜ ’ਤੇ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਅਪਰੈਲ ਨੂੰ ਇਸ ਨੂੰ ਰਾਸ਼ਟਰ ਨੂੰ ਸਮਰਪਿਤ ਕਰਨ ਵਾਲੇ ਹਨ। ਇਹ 594 ਕਿਲੋਮੀਟਰ ਦਾ ਐਕਸਪ੍ਰੈਸਵੇਅ ਨਾ ਸਿਰਫ ਦੇਸ਼ ਦੇ ਸਭ ਤੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਵਿੱਚੋਂ ਇੱਕ ਹੈ, ਸਗੋਂ ਯੋਗੀ ਸਰਕਾਰ ਦੀ ਰਣਨੀਤਕ ਯੋਜਨਾਬੰਦੀ ਅਤੇ ਉੱਤਰ ਪ੍ਰਦੇਸ਼ ਐਕਸਪ੍ਰੈਸਵੇਅ ਉਦਯੋਗਿਕ ਵਿਕਾਸ ਅਥਾਰਟੀ ਦੇ ਪ੍ਰਭਾਵਸ਼ਾਲੀ ਲਾਗੂਕਰਨ ਦੀ ਇੱਕ ਸਫਲ ਉਦਾਹਰਨ ਵੀ ਮੰਨਿਆ ਜਾ ਰਿਹਾ ਹੈ।

Mega-Project

ਲਗਭਗ 37 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਇਸ ਮੈਗਾ ਪ੍ਰਾਜੈਕਟ ਨੂੰ ਚਾਰ ਵੱਡੇ ਪੈਕੇਜਾਂ ਵਿੱਚ ਵੰਡਿਆ ਗਿਆ ਸੀ ਅਤੇ ਇਹ ਤੇਜ਼ੀ ਨਾਲ ਅੱਗੇ ਵਧਿਆ। ਇਹ ਮਲਟੀ-ਪੈਕੇਜ ਮਾਡਲ ਪ੍ਰਾਜੈਕਟ ਦੀ ਸਭ ਤੋਂ ਵੱਡੀ ਤਾਕਤ ਸਾਬਤ ਹੋਇਆ, ਜਿਸਨੇ ਇੰਨੇ ਵੱਡੇ ਪ੍ਰਾਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ।

About The Author

Related Posts