Health Minister ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਬਿਮਾਰੀਆਂ ਨਾਲ ਨਜਿੱਠਣ ਲਈ ਤਿਆਰੀਆਂ ਦੀ ਕੀਤੀ ਸਮੀਖਿਆ
ਲੁਧਿਆਣਾ (ਜਸਵੀਰ ਸਿੰਘ ਗਹਿਲ)। Health Minister : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਪਾਣੀ ਅਤੇ ਵੈਕਟਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਸਿਹਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਨਿਰਵਿਘਨ ਤਾਲਮੇਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਹਰੇਕ ਅਧਿਕਾਰੀ ਕੋਲ ਕੇਸਾਂ ਦੇ ਸਾਰੇ ਵੇਰਵੇ, ਹੌਟਸਪੌਟ, ਨਮੂਨੇ ਅਤੇ ਹੋਰ ਜ਼ਰੂਰੀ ਜਾਣਕਾਰੀ ਆਸਾਨੀ ਨਾਲ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਡਾਇਰੀਆ, ਹੈਜ਼ਾ, ਹੈਪੇਟਾਈਟਸ-ਏ, ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਸਮੂਹਿਕ ਜ਼ਿੰਮੇਵਾਰੀ ਬਾਰੇ ਵੀ ਚਾਨਣਾ ਪਾਇਆ। Health Minister
Read Also : Haryana Road News: ਹਰਿਆਣਾ ਦੇ ਇਸ ਜ਼ਿਲ੍ਹੇ ’ਚ ਬਣਨਗੀਆਂ 4 ਨਵੀਆਂ ਸੜਕਾਂ, ਕਿਸਾਨਾਂ ਦੀ ਹੋਵੇਗੀ ਬੱਲੇ-ਬੱਲੇ, ਵਧਣਗੇ …
ਉਨ੍ਹਾਂ ਨਗਰ ਨਿਗਮ/ਨਗਰ ਕੌਂਸਲਾਂ ਅਤੇ ਹੋਰ ਸਬੰਧਤ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਸਭ ਤੋਂ ਪਹਿਲਾਂ ਪਾਣੀ ’ਚ ਦੂਸ਼ਿਤ ਹੋਣ ਵਾਲੇ ਨੁਕਸ ਦੀ ਪਛਾਣ ਕਰਨ ਅਤੇ ਉਸ ਨੂੰ ਠੀਕ ਕਰਨ। ਜਦੋਂ ਤੱਕ ਇਸ ਨੁਕਸ ਨੂੰ ਠੀਕ ਨਹੀਂ ਕੀਤਾ ਜਾਂਦਾ, ਉਨ੍ਹਾਂ ਸਮਾਂ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕੇਸਾਂ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ। ਘਰ- ਘਰ ਜਾ ਕੇ ਸਰਵੇਖਣ ਕੀਤਾ ਜਾਣਾ ਚਾਹੀਦਾ ਹੈ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਲੋੜੀਂਦੀਆਂ ਦਵਾਈਆਂ ਪਹੁੰਚਾਈਆਂ ਜਾਣੀਆਂ ਚਾਹੀਦੀਆਂ ਹਨ। Health Minister